ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀ ਰਾਏ ਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ

Friday, Nov 20, 2026 - 05:59 PM (IST)

ਭਾਜਪਾ ਦਾ ਚੋਣ ਮਨੋਰਥ ਪੱਤਰ ਲੋਕਾਂ ਦੀ ਰਾਏ ਤੇ ਸੁਝਾਵਾਂ ਦੇ ਆਧਾਰ ’ਤੇ ਤਿਆਰ ਹੋਵੇਗਾ : ਅਵਿਨਾਸ਼ ਰਾਏ ਖੰਨਾ

ਚੰਡੀਗੜ੍ਹ : ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ, ਸਾਬਕਾ ਰਾਜ ਸਭਾ ਮੈਂਬਰ ਅਤੇ ਭਾਜਪਾ ਦੀ ਮੈਨੀਫੈਸਟੋ ਕਮੇਟੀ ਦੇ ਕਨਵੀਨਰ ਅਵਿਨਾਸ਼ ਰਾਏ ਖੰਨਾ ਨੇ ਦੱਸਿਆ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਸਤੇ ਮੈਨੀਫੈਸਟੋ ਕਮੇਟੀ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਖੰਨਾ ਨੇ ਕਿਹਾ ਕਿ ਇਸ ਸਬੰਧ ਵਿਚ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ਵਿਖੇ ਬੁੱਧੀਜੀਵੀਆਂ ਨਾਲ ਕੀਤੀ ਗਈ, ਜਿਸ ਦੌਰਾਨ ਪੰਜਾਬ ਦੇ ਬਿਹਤਰ ਭਵਿੱਖ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਭਾਜਪਾ ਵੱਲੋਂ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੌਜੂਦਾ ਚੁਣੌਤੀਆਂ, ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਲਿਜਾਣ ਲਈ ਲੋੜੀਂਦੇ ਕਦਮਾਂ ਬਾਰੇ ਬੁੱਧੀਜੀਵੀਆਂ ਦੇ ਸੁਝਾਅ ਲਏ ਗਏ। 

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮੈਨੀਫੈਸਟੋ ਕਮੇਟੀ ਸਮਾਜ ਦੇ ਵੱਖ-ਵੱਖ ਵਰਗਾਂ, ਖੇਤਰਾਂ ਅਤੇ ਕਿੱਤਿਆਂ ਨਾਲ ਜੁੜੇ ਲੋਕਾਂ ਨਾਲ ਮੁਲਾਕਾਤ ਕਰੇਗੀ ਅਤੇ ਉਨ੍ਹਾਂ ਦੀ ਰਾਏ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣੇਗੀ। ਖੰਨਾ ਨੇ ਕਿਹਾ ਕਿ ਭਾਜਪਾ ਦਾ ਉਦੇਸ਼ ਅਜਿਹਾ ਚੋਣ ਮਨੋਰਥ ਪੱਤਰ ਤਿਆਰ ਕਰਨਾ ਹੈ, ਜਿਸ ਵਿੱਚ ਪੰਜਾਬ ਦੇ ਹਰ ਵਰਗ ਦੀਆਂ ਆਸਾਂ, ਲੋੜਾਂ ਅਤੇ ਸੁਝਾਵਾਂ ਨੂੰ ਢੁੱਕਵੀਂ ਥਾਂ ਮਿਲੇ। ਲੋਕਾਂ ਦੀ ਭਾਗੀਦਾਰੀ ਨਾਲ ਤਿਆਰ ਕੀਤਾ ਗਿਆ ਮੈਨੀਫੈਸਟੋ ਹੀ ਪੰਜਾਬ ਦੇ ਵਿਕਾਸ ਅਤੇ ਬਿਹਤਰ ਭਵਿੱਖ ਲਈ ਭਾਜਪਾ ਦੀ ਦਿਸ਼ਾ ਅਤੇ ਤਰਜੀਹਾਂ ਨੂੰ ਦਰਸਾਏਗਾ।


author

Gurminder Singh

Content Editor

Related News