ਚੋਣ ਆਬਜ਼ਰਵਰ ਨੇ ਨਗਰ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Wednesday, Jun 03, 2026 - 04:23 PM (IST)

ਚੋਣ ਆਬਜ਼ਰਵਰ ਨੇ ਨਗਰ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ): ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਕਮਲ ਕੁਮਾਰ ਗਰਗ ਨੂੰ ਗੁਰਦਾਸਪੁਰ ਜ਼ਿਲ੍ਹੇ ਵਿਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਲਈ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਅੱਜ ਉਨ੍ਹਾਂ ਵੱਲੋਂ ਗੁਰਦਾਸਪੁਰ ਵਿਖੇ ਪਹੁੰਚ ਕੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਗੁਰਦਾਸਪੁਰ ਤੇ ਦੀਨਾਨਗਰ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਮਜ਼ਦਗੀ ਸੈਂਟਰਾਂ ਵਿਚ ਉੁਮੀਦਵਾਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ। 

ਇਸ ਮੌਕੇ ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਰਾਜ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਖ਼ਤੀ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਚੋਣ ਆਬਜ਼ਰਵਰ ਵਲੋਂ ਵੋਟਾਂ ਵਾਲੇ ਦਿਨ ਵੋਟਰਾਂ ਲਈ ਬਿਨਾਂ ਕਿਸੇ ਅਸੁਵਿਧਾ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਸੰਬੰਧੀ ਕਿਸੇ ਵੀ ਤਰ੍ਹਾਂ ਦੀਆਂ ਸ਼ਿਕਾਇਤਾਂ ਲਈ ਉਨ੍ਹਾਂ ਦੇ ਮੋਬਾਈਲ ਨੰਬਰ 98888-36658 ਜਾਂ ਈਮੇਲ observermcelection@gmail.com 'ਤੇ ਸੰਪਰਕ ਕੀਤਾ ਜਾ ਸਕਦਾ ਹੈ।


author

Anmol Tagra

Content Editor

Related News