ਚੋਣ ਆਬਜ਼ਰਵਰ ਨੇ ਪੋਲਿੰਗ ਬੂਥਾਂ, ਚੋਣ ਸਟਾਫ਼ ਦੀ ਟ੍ਰੇਨਿੰਗ ਸਣੇ ਹੋਰ ਪ੍ਰਬੰਧਾਂ ਦਾ ਲਿਆ ਜਾਇਜ਼ਾ

Saturday, Dec 14, 2024 - 01:09 PM (IST)

ਚੋਣ ਆਬਜ਼ਰਵਰ ਨੇ ਪੋਲਿੰਗ ਬੂਥਾਂ, ਚੋਣ ਸਟਾਫ਼ ਦੀ ਟ੍ਰੇਨਿੰਗ ਸਣੇ ਹੋਰ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ (ਚੋਪੜਾ)–ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਆਬਜ਼ਰਵਰ ਦੇ ਤੌਰ ’ਤੇ ਤਾਇਨਾਤ ਆਈ. ਏ. ਐੱਸ. ਅਧਿਕਾਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੋਣਾਂ ਨੂੰ ਪੂਰੀ ਤਰ੍ਹਾਂ ਆਜ਼ਾਦ, ਨਿਰਪੱਖਤਾ ਅਤੇ ਨਿਰਵਿਘਨ ਢੰਗ ਨਾਲ ਪੂਰਾ ਕਰਨ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਚੋਣ ਆਬਜ਼ਰਵਰ ਨੇ ਚੋਣਾਂ ਨਿਰਪੱਖ, ਪਾਰਦਰਸ਼ਿਤਾ ਅਤੇ ਅਮਨ-ਸੁਰੱਖਿਆ ਨਾਲ ਕਰਵਾਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸੂਬਾਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਦੀ ਤੁਰੰਤ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਪੋਲਿੰਗ ਬੂਥਾਂ, ਚੋਣ ਸਟਾਫ ਦੀ ਟ੍ਰੇਨਿੰਗ, ਡਿਸਪੈਚ ਅਤੇ ਕੁਲੈਕਸ਼ਨ ਸੈਂਟਰ, ਵੋਟਾਂ ਤੋਂ ਬਾਅਦ ਈ. ਵੀ. ਐੱਮਜ਼ ਨੂੰ ਸਟ੍ਰਾਂਗ ਰੂਮ ਵਿਚ ਰੱਖਣ ਅਤੇ ਫੋਰਸ ਦੀ ਤਾਇਨਾਤੀ ਸਮੇਤ ਹੋਰਨਾਂ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।
ਸੂਦਨ ਨੇ ਲੋੜੀਂਦੀ ਤਕਨੀਕੀ ਸਹਾਇਤਾ ’ਤੇ ਵੀ ਜ਼ੋਰ ਦਿੱਤਾ ਤਾਂ ਕਿ ਵੋਟਿੰਗ ਦੀ ਪ੍ਰਕਿਰਿਆ ਨੂੰ ਬਿਨਾਂ ਕਿਸੇ ਰੁਕਾਵਟ ਦੇ ਉਚਿਤ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੋਲਿੰਗ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ ਅਤੇ ਰਿਟਰਨਿੰਗ ਅਧਿਕਾਰੀ ਅਤੇ ਹੋਰ ਚੋਣ ਸਟਾਫ਼ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਨਿਭਾਉਣ। 

PunjabKesari

ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਥਾਣੇ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਗੁਰਗੇ ਗ੍ਰਿਫ਼ਤਾਰ, KZF ਨਾਲ ਜੁੜੇ ਤਾਰ

ਉਨ੍ਹਾਂ ਚੋਣ ਡਿਊਟੀ ’ਤੇ ਤਾਇਨਾਤ ਪੁਲਸ ਅਧਿਕਾਰੀਆਂ ਨੂੰ ਵੀ ਚੋਣ ਪ੍ਰਕਿਰਿਆ ਪੂਰੀ ਹੋਣ ਤਕ ਪੂਰੀ ਤਰ੍ਹਾਂ ਚੌਕਸ ਅਤੇ ਮੁਸਤੈਦ ਰਹਿਣ ਲਈ ਕਿਹਾ। ਚੋਣ ਆਬਜ਼ਰਵਰ ਨੇ ਜ਼ਿਲ੍ਹੇ ਵਿਚ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਅਤੇ ਕਾਗਜ਼ਾਂ ਦੀ ਪੜਤਾਲ ਸ਼ਾਂਤੀਪੂਰਵਕ ਢੰਗ ਨਾਲ ਪੂਰਾ ਕਰਨ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਪ੍ਰਸ਼ੰਸਾ ਵੀ ਕੀਤੀ। ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਚੋਣ ਆਬਜ਼ਰਵਰ ਨੂੰ ਸੂਬਾਈ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਦਾ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਚੋਣ ਵੇਰਵਿਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਉਚਿਤ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਬਿਹਤਰ ਤਾਲਮੇਲ ਲਈ ਪੀ. ਸੀ. ਐੱਸ. ਰੈਂਕ ਦੇ 4 ਅਧਿਕਾਰੀ ਵੀ ਤਾਇਨਾਤ ਕੀਤੇ ਗਏ ਹਨ।

ਇਹ ਵੀ ਪੜ੍ਹੋ- ਸੋਸ਼ਲ ਮੀਡੀਆ ਨੂੰ ਬਿਹਤਰ ਬਣਾਉਣ ਲਈ ਜਲੰਧਰ ਕਮਿਸ਼ਨਰੇਟ ਪੁਲਸ ਨੇ ਚੁੱਕਿਆ ਵੱਡਾ ਕਦਮ

ਉਨ੍ਹਾਂ ਕਿਹਾ ਕਿ ਚੋਣ ਸਟਾਫ਼ ਦੀਆਂ ਰਿਹਰਸਲਾਂ, ਸਟ੍ਰਾਂਗ ਰੂਮ ਅਤੇ ਵੋਟਿੰਗ ਕਰਵਾਉਣ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੂਰੀ ਚੋਣ ਪ੍ਰਕਿਰਿਆ ਆਜ਼ਾਦ, ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਢੰਗ ਨਾਲ ਪੂਰੀ ਕੀਤੀ ਜਾਵੇਗੀ। ਇਸ ਮੌਕੇ ਡੀ. ਸੀ. ਪੀ. ਆਦਿੱਤਿਆ ਨੇ ਸੁਰੱਖਿਆ ਸਬੰਧੀ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਕਿਹਾ ਕਿ ਪੁਲਸ ਨੇ ਪਹਿਲਾਂ ਹੀ ਚੌਕਸੀ ਵਧਾ ਦਿੱਤੀ ਹੈ ਅਤੇ ਵੋਟਿੰਗ ਦੌਰਾਨ ਲੋੜੀਂਦੀ ਫੋਰਸ ਤਾਇਨਾਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਚੋਣ ਆਬਜ਼ਰਵਰ ਨੇ ਨਾਮਜ਼ਦਗੀ ਕਾਗਜ਼ਾਂ ਦੀ ਪੜਤਾਲ ਦੀ ਚੱਲ ਰਹੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਸੁਨੀਲ ਫੋਗਾਟ ਆਈ. ਏ. ਐੱਸ. (ਯੂ. ਟੀ.), ਐਡੀਸ਼ਨਲ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਐਡੀਸ਼ਨਲ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਬੁੱਧੀਰਾਜ ਸਿੰਘ, ਏ. ਸੀ. ਏ. ਜੇ. ਡੀ. ਏ. ਦਰਬਾਰਾ ਸਿੰਘ, ਐੱਸ. ਡੀ. ਐੱਮ.-1 ਰਣਦੀਪ ਸਿੰਘ, ਐੱਸ. ਡੀ. ਐੱਮ.-2 ਬਲਬੀਰ ਰਾਜ ਸਿੰਘ, ਈ. ਓ. ਪੁੱਡਾ ਅਲਕਾ ਕਾਲੀਆ ਆਦਿ ਵੀ ਮੌਜੂਦ ਸਨ।
 

ਇਹ ਵੀ ਪੜ੍ਹੋ- ਚਾਈਂ-ਚਾਈਂ ਵਿਆਹ 'ਚ ਗਈ ਔਰਤ ਨਾਲ ਹੋ ਗਿਆ ਕਾਂਡ, ਪੈ ਗਈਆਂ ਭਾਜੜਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News