ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ ''ਚ ਚੋਣ ਆਬਜ਼ਰਵਰ ਨਿਯੁਕਤ

Saturday, May 16, 2026 - 04:40 PM (IST)

ਨਿਰਪੱਖ ਤੇ ਸ਼ਾਂਤਮਈ ਚੋਣਾਂ ਲਈ ਜ਼ਿਲ੍ਹੇ ''ਚ ਚੋਣ ਆਬਜ਼ਰਵਰ ਨਿਯੁਕਤ

ਫ਼ਿਰੋਜ਼ਪੁਰ (ਰਾਜੇਸ਼ ਢੰਡ) : ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ 'ਚ 26 ਮਈ 2026 ਨੂੰ ਹੋਣ ਜਾ ਰਹੀਆਂ ਨਗਰ ਕੌਂਸਲ/ਪੰਚਾਇਤ ਦੀਆਂ ਚੋਣਾਂ ਨੂੰ ਨਿਰਪੱਖ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਫਿਰੋਜ਼ਪੁਰ ਜ਼ਿਲ੍ਹੇ ਲਈ ਸੁਖਪ੍ਰੀਤ ਸਿੰਘ ਸੰਧੂ ਪੀ. ਸੀ. ਐੱਸ. ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖ ਸ਼ਰਮਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਉਕਤ ਚੋਣ ਆਬਜ਼ਰਵਰ ਨਿਯਕੁਤ ਕੀਤਾ ਗਿਆ ਹੈ ਅਤੇ ਉਨ੍ਹਾਂ ਨਾਲ ਸੁਪਰਡੈਂਟ ਨਗਰ ਕੌਂਸਲ ਸੁਖਪਾਲ ਸਿੰਘ ਨੂੰ ਬਤੌਰ ਲਾਇਨਜ਼ ਅਫ਼ਸਰ ਲਗਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਚੋਣ ਆਬਜ਼ਰਵਰ ਵੱਲੋਂ ਚੋਣਾਂ ਸਬੰਧੀ ਹੋ ਰਹੀ ਹਰ ਕਾਰਵਾਈ 'ਤੇ ਪੂਰੀ ਨਜ਼ਰ ਰੱਖੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੀਆਂ ਪ੍ਰਕਿਰਿਆਵਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਹੀ ਹੋ ਰਹੀਆਂ ਹੋਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਚੋਣਾਂ ਸਬੰਧੀ ਕੋਈ ਸ਼ਿਕਾਇਤ ਜਾਂ ਕੋਈ ਦਿੱਕਤ ਹੋਵੇ ਤਾਂ ਉਹ ਚੋਣ ਆਬਜ਼ਰਵਰ ਸੁਖਪ੍ਰੀਤ ਸਿੰਘ ਸੰਧੂ ਪੀ. ਸੀ. ਐੱਸ. ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 95696-35386 ਜਾਂ ਲਾਈਨਜ਼ ਅਫ਼ਸਰ ਸੁਖਪਾਲ ਸਿੰਘ ਦੇ ਮੋਬਾਇਲ ਨੰਬਰ 98766-10707 ਤੇ ਸੰਪਰਕ ਕਰ ਸਕਦੇ ਹਨ। ਚੋਣਾਂ ਦੌਰਾਨ ਇਨ੍ਹਾਂ ਨੂੰ ਮਿਲਣ ਦਾ ਸਥਾਨ ਸਰਕਟ ਹਾਊਸ ਫਿਰੋਜ਼ਪੁਰ ਹੋਵੇਗਾ।
 


author

Babita

Content Editor

Related News