ਚੰਡੀਗੜ੍ਹ 'ਚ ਅੱਜ ਹੋਵੇਗੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ

03/04/2024 10:13:11 AM

ਚੰਡੀਗੜ੍ਹ, (ਰਾਏ): ਚੰਡੀਗੜ੍ਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਸੋਮਵਾਰ ਨੂੰ ਹੋਣਗੀਆਂ। ਮੇਅਰ ਅਤੇ ਪ੍ਰੀਜ਼ਾਈਡਿੰਗ ਅਫ਼ਸਰ ਕੁਲਦੀਪ ਕੁਮਾਰ ਸਵੇਰੇ 10 ਵਜੇ ਚੋਣ ਪ੍ਰਕਿਰਿਆ ਸ਼ੁਰੂ ਕਰਨਗੇ।

ਇਹ ਵੀ ਪੜ੍ਹੋ : ਲੁਧਿਆਣਾ ਲੋਕ ਸਭਾ ਸੀਟ ਨੂੰ ਲੈ ਕੇ ਭਾਜਪਾ ਨੇ ਖਿੱਚੀ ਤਿਆਰੀ, ਉਤਾਰ ਸਕਦੀ ਹੈ ਹਿੰਦੂ ਚਿਹਰਾ

ਸੀਨੀਅਰ ਡਿਪਟੀ ਮੇਅਰ ਦੀ ਚੋਣ ਲਈ ਵੋਟਿੰਗ (ਜੇ ਜ਼ਰੂਰੀ ਹੋਵੇ) ਤੋਂ ਬਾਅਦ ਮੇਅਰ ਬੈਲਟ ਬਾਕਸ ਖੋਲ੍ਹਣਗੇ ਅਤੇ ਹਰੇਕ ਬੈਲਟ ਪੇਪਰ ''ਤੇ ਦਸਤਖ਼ਤ ਕਰੇਗਾ। ਸੀਨੀਅਰ ਡਿਪਟੀ ਮੇਅਰ ਦਾ ਨਤੀਜਾ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨਿਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਅਜੇ ਨਹੀਂ ਮਿਲੇਗੀ ਰਾਹਤ, ਅਗਲੇ 2 ਦਿਨਾਂ ਲਈ ਫਿਰ ਮੌਸਮ ਨੂੰ ਲੈ ਕੇ ਅਲਰਟ ਜਾਰੀ

ਇਸ ਤੋਂ ਬਾਅਦ ਡਿਪਟੀ ਮੇਅਰ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਤੇ ਨਤੀਜੇ ਐਲਾਨੇ ਜਾਣਗੇ। ਮੇਅਰ ਦੀ ਹਾਜ਼ਰੀ ’ਚ ਬੈਲਟ ਪੇਪਰਾਂ ਨੂੰ ਸੀਲ ਕੀਤਾ ਜਾਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 

Babita

This news is Content Editor Babita