ਚੋਣ ਵਾਅਦਾ ਪੂਰਾ ਕਰਦਿਆਂ ਮਾਨ ਸਰਕਾਰ ਨਸ਼ਾ ਸਮੱਗਲਰਾਂ ਖ਼ਿਲਾਫ਼ ਕਰ ਰਹੀ ਵੱਡੇ ਪੱਧਰ ’ਤੇ ਕਾਰਵਾਈ : ਰਾਘਵ ਚੱਢਾ

Saturday, Jul 09, 2022 - 06:56 PM (IST)

ਚੋਣ ਵਾਅਦਾ ਪੂਰਾ ਕਰਦਿਆਂ ਮਾਨ ਸਰਕਾਰ ਨਸ਼ਾ ਸਮੱਗਲਰਾਂ ਖ਼ਿਲਾਫ਼ ਕਰ ਰਹੀ ਵੱਡੇ ਪੱਧਰ ’ਤੇ ਕਾਰਵਾਈ : ਰਾਘਵ ਚੱਢਾ

ਚੰਡੀਗੜ੍ਹ (ਬਿਊਰੋ) : ਪੰਜਾਬ ’ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਡਰੱਗ ਮਾਫ਼ੀਆ ’ਤੇ ਨਕੇਲ ਕੱਸਣ ਲਈ ਸਖ਼ਤ ਰਵੱਈਆ ਅਖ਼ਤਿਆਰ ਕੀਤਾ ਹੈ। ਸ਼ਨੀਵਾਰ ਨੂੰ ਪੰਜਾਬ ਪੁਲਸ ਨੇ ਕਈ ਪਿੰਡਾਂ ਅਤੇ ਸ਼ਹਿਰਾਂ ’ਚ ਨਸ਼ਾ ਸਮੱਗਲਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ ਡਰੱਗ ਮਾਫ਼ੀਆ ਨਾਲ ਜੁੜੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਡਰੱਗ ਮਾਫ਼ੀਆ ਖਿਲਾਫ਼ ਪੰਜਾਬ ਪੁਲਸ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਤੋਂ ਬਾਅਦ ਡਰੱਗ ਮਾਫ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਦੇ ਵਾਅਦੇ ਨੂੰ ਪੂਰਾ ਕਰਦਿਆਂ ਭਗਵੰਤ ਮਾਨ ਸਰਕਾਰ ਨਸ਼ਾ ਸਮੱਗਲਰਾਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕਰ ਰਹੀ ਹੈ। ਪੰਜਾਬ ਦੇ ਉੱਚ ਪੁਲਸ ਅਧਿਕਾਰੀ ਖ਼ੁਦ ਵੱਖ-ਵੱਖ ਥਾਵਾਂ ’ਤੇ ਵੱਡੇ ਪੱਧਰ ’ਤੇ ਸਰਚ ਮੁਹਿੰਮ ਚਲਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਵੱਲੋਂ ਹੜਤਾਲ ਦੇ ਸੱਦੇ ’ਤੇ ਕੈਬਨਿਟ ਮੰਤਰੀ ਜਿੰਪਾ ਨੇ ਦਿੱਤੀ ਚਿਤਾਵਨੀ

ਰਾਘਵ ਚੱਢਾ ਨੇ ਟਵੀਟ ਕੀਤਾ, ‘‘ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵੱਡੀ ਕਾਰਵਾਈ। ਪੰਜਾਬ ਦੇ ਉੱਚ ਪੁਲਸ ਅਧਿਕਾਰੀ ਖ਼ੁਦ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਅਰਵਿੰਦ ਕੇਜਰੀਵਾਲ ਜੀ ਨੇ ਚੋਣਾਂ ਤੋਂ ਪਹਿਲਾਂ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਗਾਰੰਟੀ ਦਿੱਤੀ ਸੀ। ਨਸ਼ਿਆਂ ’ਤੇ ਮਾਨ ਦਾ ਵਾਰ!’’ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਡਰੱਗ ਮਾਫ਼ੀਆ ਅਤੇ ਪੁਰਾਣੇ ਸਿਆਸਤਦਾਨਾਂ ਦਾ ਗੱਠਜੋੜ ਟੁੱਟ ਗਿਆ ਹੈ। ਨਸ਼ਾ ਸਮੱਗਲਰਾਂ ਨੂੰ ਪੰਜਾਬ ਪੁਲਸ, ਸਿਆਸਤਦਾਨਾਂ ਜਾਂ ਸਰਕਾਰ ਤੋਂ ਕਿਸੇ ਵੀ ਤਰ੍ਹਾਂ ਦੀ ਸਰਪ੍ਰਸਤੀ ਹੁਣ ਨਹੀਂ ਮਿਲ ਰਹੀ। ਆਉਣ ਵਾਲੇ ਸਮੇਂ ’ਚ ਪੰਜਾਬ ਨਸ਼ਾ-ਮੁਕਤ ਸੂਬਾ ਬਣ ਜਾਵੇਗਾ ਅਤੇ ਨਸ਼ਿਆਂ ਦਾ ਗ਼ੈਰ-ਕਾਨੂੰਨੀ ਕਾਰੋਬਾਰ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : 2 ਬੱਚਿਆਂ ਦੇ ਪਿਓ ਨੇ ਨਾਬਾਲਗਾ ਨਾਲ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ

ਰਾਘਵ ਚੱਢਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨਸ਼ਿਆਂ ਦਾ ਖੁੱਲ੍ਹੇਆਮ ਗ਼ੈਰ-ਕਾਨੂੰਨੀ ਕਾਰੋਬਾਰ ਹੁੰਦਾ ਸੀ ਕਿਉਂਕਿ ਪੁਲਸ ਅਤੇ ਸਿਆਸੀ ਵਿਅਕਤੀ ਡਰੱਗ ਮਾਫ਼ੀਆ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਸ਼ਹਿ ਦਿੰਦੇ ਸਨ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਡਰੱਗ ਮਾਫ਼ੀਆ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਸੀਨੀਅਰ ਆਗੂ ਅਤੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਵਚਨਬੱਧ ਹੈ। ਇਸੇ ਕਰਕੇ ਪੰਜਾਬ ਪੁਲਸ ਡਰੱਗ ਮਾਫ਼ੀਆ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਹੀ ਹੈ ਅਤੇ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ’ਚ ਡੱਕ ਰਹੀ ਹੈ। ਮਾਨ ਸਰਕਾਰ ’ਚ ਨਸ਼ਾ ਵੇਚਣ ਵਾਲਿਆਂ ਅਤੇ ਉਨ੍ਹਾਂ ਨੂੰ ਸੁਰੱਖਿਆ ਜਾਂ ਸਰਪ੍ਰਸਤੀ ਦੇਣ ਵਾਲਿਆਂ ਦੀ ਥਾਂ ਸਿਰਫ਼ ਜੇਲ੍ਹ ’ਚ ਹੀ ਹੋਵੇਗੀ।


author

Manoj

Content Editor

Related News