ਚੋਣਾਂ ਲਈ ਰਾਸ਼ਨ ਵੰਡਣ ਆਏ ਮੁਲਜ਼ਮਾਂ ਨੇ ਪਤੀ-ਪਤਨੀ ਨਾਲ ਕੀਤੀ ਕੁੱਟਮਾਰ

Thursday, Jun 19, 2025 - 11:40 AM (IST)

ਚੋਣਾਂ ਲਈ ਰਾਸ਼ਨ ਵੰਡਣ ਆਏ ਮੁਲਜ਼ਮਾਂ ਨੇ ਪਤੀ-ਪਤਨੀ ਨਾਲ ਕੀਤੀ ਕੁੱਟਮਾਰ

ਲੁਧਿਆਣਾ (ਅਨਿਲ): ਪੀ.ਏ.ਯੂ. ਥਾਣੇ ਦੀ ਪੁਲਸ ਨੇ ਚੋਣਾਂ ਦੌਰਾਨ ਲੋਕਾਂ ਨੂੰ ਰਾਸ਼ਨ ਵੰਡਣ ਤੋਂ ਰੋਕਣ ਵਾਲੇ ਪਤੀ-ਪਤਨੀ ਦੀ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਰਿਸ਼ੀ ਨਗਰ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਪਵਨ ਕੁਮਾਰ ਅਰੋੜਾ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਰਾਹੁਲ ਅਤੇ ਸਰੀਨਾ ਚੋਣਾਂ ਕਾਰਨ ਉਨ੍ਹਾਂ ਦੇ ਇਲਾਕੇ ਵਿਚ ਲੋਕਾਂ ਨੂੰ ਰਾਸ਼ਨ ਵੰਡ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ - Punjab: ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦੇਹਾਂਤ

ਜਦੋਂ ਉਨ੍ਹਾਂ ਨੇ ਮੁਲਜ਼ਮਾਂ ਨੂੰ ਰਾਸ਼ਨ ਵੰਡਣ ਤੋਂ ਰੋਕਿਆ ਤਾਂ ਮੁਲਜ਼ਮਾਂ ਨੇ ਉਨ੍ਹਾਂ ਦੀ ਅਤੇ ਉਨ੍ਹਾਂ ਦੀ ਪਤਨੀ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News