ਭਲਕੇ ਆਵੇਗਾ ਜ਼ਿਲ੍ਹਾ ਪ੍ਰਸ਼ੀਦ ਤੇ ਬਲਾਕ ਸੰਮਤੀ ਚੋਣਾਂ ਦਾ ਨਤੀਜਾ, ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ

Tuesday, Dec 16, 2025 - 06:06 PM (IST)

ਭਲਕੇ ਆਵੇਗਾ ਜ਼ਿਲ੍ਹਾ ਪ੍ਰਸ਼ੀਦ ਤੇ ਬਲਾਕ ਸੰਮਤੀ ਚੋਣਾਂ ਦਾ ਨਤੀਜਾ, ਵੋਟਾਂ ਦੀ ਗਿਣਤੀ ਲਈ ਪੁਖ਼ਤਾ ਪ੍ਰਬੰਧ

ਕਪੂਰਥਲਾ (ਮਹਾਜਨ)- ਕਪੂਰਥਲਾ ਜ਼ਿਲ੍ਹੇ ਵਿਚ ਬੀਤੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਪਈਆ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਸਵੇਰੇ 8 ਵਜੇ ਤੋਂ ਹੋਵੇਗੀ। ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਗਿਣਤੀ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੁਰੱਖਿਆ, ਗਿਣਤੀ ਲਈ ਸਟਾਫ, ਸਟਾਫ਼ ਦੀ ਸਿਖਲਾਈ ਆਦਿ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।

ਪੰਚਾਲ ਨੇ ਕਿਹਾ ਕਿ ਕਪੂਰਥਲਾ ਤੇ ਫੱਤੂਢੀਂਗਾ ਬਲਾਕ ਲਈ ਵੋਟਾਂ ਦੀ ਗਿਣਤੀ ਵਿਰਸਾ ਵਿਹਾਰ ਕੇਂਦਰ ਕਪੂਰਥਲਾ, ਨਡਾਲਾ ਬਲਾਕ ਲਈ ਪ੍ਰੇਮ ਕਰਮਸਰ ਕਾਲਜ ਨਡਾਲਾ , ਸੁਲਤਾਨਪੁਰ ਲੋਧੀ ਲਈ ਬੀ ਡੀ ਪੀ ਓ ਦਫ਼ਤਰ ਸੁਲਤਾਨਪੁਰ ਲੋਧੀ ਤੇ ਫਗਵਾੜਾ ਬਲਾਕ ਲਈ ਰਾਮਗੜ੍ਹੀਆ ਪੌਲੀਟੈਕਨਿਕ ਕਾਲਜ ਵਿਖੇ ਹੋਵੇਗੀ। ਇਸੇ ਦੌਰਾਨ ਅੱਜ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਗਿਆ।


author

Anmol Tagra

Content Editor

Related News