ਚੋਣ ਨਤੀਜਿਆਂ ਦਾ ਐਲਾਨ : ਸਿਰਫ 9 ਵੋਟਾਂ ਦੇ ਫਰਕ ਨਾਲ ਜਿੱਤਿਆ ਅਕਾਲੀ ਦਲ ਦਾ ਉਮੀਦਵਾਰ
Wednesday, Dec 17, 2025 - 09:51 AM (IST)
ਮੋਗਾ (ਕਸ਼ਿਸ਼ ਸਿੰਗਲਾ) : ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਸਖ਼ਤ ਪੁਲਸ ਪ੍ਰਬੰਧਾਂ ਹੇਠ ਸਮੇਂ ਸਿਰ ਸ਼ੁਰੂ ਹੋਣ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਮੋਗਾ ਵਿਚ ਅਕਾਲੀ ਦਲ ਦੇ ਉਮੀਦਵਾਰ ਗੁਰਸ਼ਰਨ ਸਿੰਘ ਢਿੱਲੋਂ ਜੇਤੂ ਰਹੇ ਹਨ। ਮੋਗਾ ਦੇ ਬਲਾਕ ਸੰਮਤੀ ਜ਼ੋਨ ਦੋ ਵਿਚ ਅਕਾਲੀ ਦਲ ਜੇਤੂ ਰਿਹਾ ਹੈ। ਅਕਾਲੀ ਦਲ ਦੇ ਉਮੀਦਵਾਰ ਗੁਰਸ਼ਰਨ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੰਗਰੇਜ਼ ਸਿੰਘ ਸਮਰਾ ਨੂੰ ਮਹਿਜ਼ 9 ਵੋਟਾਂ ਦੇ ਫਰਕ ਨਾਲ ਹਰਾਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
