ਚੋਣ ਨਤੀਜਿਆਂ ਤੋਂ ਪਹਿਲਾਂ ਹੀ ਕਾਂਗਰਸ, ਅਕਾਲੀ ਦਲ ਅਤੇ ‘ਆਪ’ ਵੱਲੋਂ ਆਪੋ-ਆਪਣੀ ਜਿੱਤ ਦਾ ਦਾਅਵਾ

Tuesday, Feb 22, 2022 - 03:57 PM (IST)

ਚੋਣ ਨਤੀਜਿਆਂ ਤੋਂ ਪਹਿਲਾਂ ਹੀ ਕਾਂਗਰਸ, ਅਕਾਲੀ ਦਲ ਅਤੇ ‘ਆਪ’ ਵੱਲੋਂ ਆਪੋ-ਆਪਣੀ ਜਿੱਤ ਦਾ ਦਾਅਵਾ

ਫਤਿਹਗੜ੍ਹ ਚੂੜੀਆਂ (ਸਾਰੰਗਲ)- ਪੰਜਾਬ ਵਿਧਾਨ ਸਭਾ ਚੋਣਾਂ-2022 ਚਾਹੇ ਹਾਲ ਹੀ ਦੀ ਘੜੀ ਅਮਨ-ਸ਼ਾਂਤੀ ਨਾਲ ਪੰਜਾਬ ਭਰ ’ਚ ਪੁਲਸ ਪ੍ਰਸ਼ਾਸਨ ਵਲੋਂ ਸੁਰੱਖਿਆ ਬਲਾਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾ ਦਿੱਤੀਆਂ ਗਈਆਂ ਹਨ। ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਜੇਕਰ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੀ ਗੱਲ ਕੀਤੀ ਜਾਵੇ ਤਾਂ ਇਥੇ ਚੋਣ ਨਤੀਜਿਆਂ ਤੋਂ ਪਹਿਲਾਂ ਹੀ ਕਾਂਗਰਸੀ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਪਣੇ-ਆਪਣੇ ਉਮੀਦਵਾਰ ਦੀ ਜਿੱਤ ਦਾ ਦਾਅਵਾ ਕਰਦੇ ਸੁਣੇ ਜਾ ਰਹੇ ਹਨ। ਇਸ ਵਾਰ ਦੇ ਚੋਣ ਨਤੀਜੇ ਆਪਣੇ-ਆਪ ਵਿਚ ਹੈਰਾਨੀਜਨਕ ਹੋਣਗੇ, ਕਿਉਂਕਿ ਇਸ ਵਾਰ ਵੋਟਰ ਚੁੱਪ ਹੀ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਚੋਣਾਂ ਵਾਲੇ ਦਿਨ ਵੱਡੀ ਵਾਰਦਾਤ: ਨਸ਼ੇੜੀ ਵਿਅਕਤੀ ਨੇ ਪੁਜਾਰੀ ਦਾ ਰਾਡ ਮਾਰ ਕੀਤਾ ਕਤਲ

ਇਥੇ ਜ਼ਿਕਰ ਕਰਨਾ ਬਣਦਾ ਹੈ ਕਿ ਹਲਕਾ ਫਤਿਹਗੜ੍ਹ ਚੂੜੀਆਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੀ ਗੱਲ ਕਰੀਏ ਤਾਂ ਚੋਣਾਂ ਖ਼ਤਮ ਹੋਣ ਤੋਂ ਬਾਅਦ ਨਿੱਤ ਚੜ੍ਹਦੀ ਸਵੇਰ ਲੋਕ ਪਿੰਡਾਂ ਦੇ ਚੌਰਾਹਿਆਂ ’ਚ ਖੜ੍ਹ ਕੇ ਆਪਣੀ-ਆਪਣੀ ਡਫਲੀ ਵਜਾ ਰਹੇ ਹਨ। ਨਾਲ ਹੀ ਆਪਣੇ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਦੱਸਦੇ ਹੋਏ ਖੁਸ਼ੀ ਮਹਿਸੂਸ ਕਰ ਰਹੇ ਇਹੀ ਕਹਿੰਦੇ ਸੁਣੇ ਜਾ ਰਹੇ ਹਨ ਕਿ ਇਸ ਵਾਰ ਸਾਡਾ ਉਮੀਦਵਾਰ ਹੀ ਵੱਡੀ ਲੀਡ ਨਾਲ ਜਿੱਤੇਗਾ ਅਤੇ ਵਿਧਾਇਕ ਬਣੇਗਾ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ

ਇਸ ਸਭ ਦੇ ਬਾਵਜੂਦ ਜੇਕਰ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਚੋਣਾਂ ਵਿਚ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ, ਜਿਸ ’ਚ ਅਕਾਲੀ ਦਲ-ਬਸਪਾ ਗਠਜੋੜ ਵੱਲੋਂ ਲਖਬੀਰ ਸਿੰਘ ਲੋਧੀਨੰਗਲ, ਕਾਂਗਰਸ ਵਲੋਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ‘ਆਪ’ ਵੱਲੋਂ ਬਲਬੀਰ ਸਿੰਘ ਪੰਨੂੰ ਹਨ, ਨੇ ਆਪਣੀ-ਆਪਣੀ ਕਿਸਮਤ ਅਜਮਾਈ ਹੈ। ਇਨ੍ਹਾਂ ਦੇ ਵੋਟਰਾਂ ਅਤੇ ਸਪੋਰਟਰਾਂ ਵੱਲੋਂ ਹੁਣ ਆਮ ਵਾਂਗ ਇਕੱਠੇ ਹੋ ਕੇ ਜਿਥੇ ਆਪਸ ਵਿਚ ਆਪਣੇ-ਆਪਣੇ ਉਮੀਦਵਾਰ ਦੀ ਜਿੱਤ ਨੂੰ ਪੱਕੀ ਦੱਸਦੇ ਹੋਏ ਸ਼ਰਤਾਂ ਲਗਾਉਣ ਦੀਆਂ ਚਰਚਾਵਾਂ ਨੇ ਜ਼ੋਰ ਫੜਿਆ ਹੋਇਆ ਹੈ, ਉਥੇ ਨਾਲ ਹੀ ਇਸ ਵਾਰ ਹਲਕੇ ਦੀ ਸਿਆਸਤ ਕਿਸ ਪਾਸੇ ਕਰਵਟ ਲੈਂਦੀ ਹੈ, ਇਹ ਤਾਂ ਹੁਣ 10 ਮਾਰਚ ਦੇ ਚੋਣ ਨਤੀਜੇ ਹੀ ਦੱਸਣਗੇ ਕਿ ਕੌਣ ਕਿੰਨੇ ਪਾਣੀ ’ਚ ਰਹੇਗਾ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪਿੰਡ ਵਣੀਏਕੇ ਵਿਖੇ ਕਾਂਗਰਸੀ ਅਤੇ ਅਕਾਲੀਆਂ ’ਚ ਹੋਈ ਝੜਪ, ਲੱਥੀਆਂ ਪੱਗਾਂ


author

rajwinder kaur

Content Editor

Related News