ਚੋਣ ਨਤੀਜਿਆਂ ਮਗਰੋਂ ਪੱਕੇ ਤੌਰ ’ਤੇ ਬੰਦ ਹੋ ਜਾਣਗੇ ਵਿਰੋਧੀਆਂ ਦੇ ਮੂੰਹ: ਨਵਜੋਤ ਸਿੱਧੂ, ਬੁਲਾਰੀਆ

Saturday, Mar 05, 2022 - 10:11 AM (IST)

ਚੋਣ ਨਤੀਜਿਆਂ ਮਗਰੋਂ ਪੱਕੇ ਤੌਰ ’ਤੇ ਬੰਦ ਹੋ ਜਾਣਗੇ ਵਿਰੋਧੀਆਂ ਦੇ ਮੂੰਹ: ਨਵਜੋਤ ਸਿੱਧੂ, ਬੁਲਾਰੀਆ

ਅੰਮ੍ਰਿਤਸਰ (ਜ.ਬ)- ਕਾਂਗਰਸ ਪਾਰਟੀ ’ਚ ਸੇਵਾ ਨਿਭਾ ਰਹੇ ਹਰ ਉਸ ਵਰਕਰ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ, ਜੋ ਉਸ ਦਾ ਸਹੀ ਹੱਕਦਾਰ ਹੁੰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੰਡੀਗੜ੍ਹ ਵਿਖੇ ਹਰਮਿੰਦਰ ਸਿੰਘ ਗੁੱਲੂ ਨੂੰ ਪੰਜਾਬ ਪ੍ਰਦੇਸ਼ ਕਮੇਟੀ ਦੇ ਸੈਕਟਰੀ ਨਿਯੁਕਤ ਕਰਨ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਨੇ ਕੀਤਾ। ਉਨ੍ਹਾਂ ਵੱਲੋਂ ਹਰਮਿੰਦਰ ਸਿੰਘ ਗੁੱਲੂ ਨੂੰ ਨਿਯੁਕਤੀ ਪੱਤਰ ਦੇ ਕੇ ਨਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਪਾਰਟੀ ਵਿਰੁੱਧ ਪ੍ਰਚਾਰ ਕਰਨ ਵਾਲਿਆਂ ਦੇ ਮੂੰਹ ਪੱਕੇ ਤੌਰ ’ਤੇ ਬੰਦ ਹੋ ਜਾਣਗੇ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ

ਨਵ-ਨਿਯੁਕਤ ਪੰਜਾਬ ਪ੍ਰਦੇਸ਼ ਕਮੇਟੀ ਦੇ ਸੈਕਟਰੀ ਹਰਮਿੰਦਰ ਸਿੰਘ ਗੁੱਲੂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਦਿੱਤੇ ਮਾਣ ਸਨਮਾਨ ਦਾ ਮੈਂ ਸਦਾ ਲਈ ਰਿਣੀ ਰਹਾਂਗਾ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਪਾਰਟੀ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾ ਕਰਦਾ ਆ ਰਿਹਾ ਹਾਂ। ਇਸ ਮੌਕੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਹਲਕਾ ਦੱਖਣੀ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦਾ ਹਰਮਿੰਦਰ ਸਿੰਘ ਗੁੱਲੂ ਨੇ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਇਕ ਬੁਲਾਰੀਆ ਦੀ ਦੂਰ ਅੰਦੇਸ਼ੀ ਸੋਚ ਸਦਕਾ ਮੈਂ ਇਸ ਅਹੁਦੇ ’ਤੇ ਪਹੁੰਚਿਆ ਹਾਂ। ਇਸ ਮੌਕੇ ਜਸਵਿੰਦਰ ਸਿੰਘ ਸ਼ੇਰਗਿੱਲ, ਗੁਰਪਾਲ ਸਿੰਘ ਪਾਲ ਤੇ ਹੋਰ ਵੀ ਪਤਵੰਤੇ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੇ ਹਸਪਤਾਲ ’ਚ ਕੁੱਤਿਆਂ ਅਤੇ ਚੂਹਿਆਂ ਵਲੋਂ ਨੋਚੀ ਅੱਧ-ਕੱਟੀ ਲਾਸ਼ ਬਰਾਮਦ, ਫੈਲੀ ਸਨਸਨੀ


author

rajwinder kaur

Content Editor

Related News