ਜ਼ਿਲਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

09/13/2018 10:50:30 AM

ਚੰਡੀਗੜ੍ਹ : ਸੂਬੇ ਦੀਆਂ 22 ਜ਼ਿਲਾ ਪਰਿਸ਼ਦਾਂ ਲਈ 855 ਤੇ 150 ਪੰਚਾਇਤ ਸਮਿਤੀਆਂ ਲਈ 6028 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ। ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਅੱਜ 3734 ਕੁਲ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ, ਜਿਨ੍ਹਾਂ 'ਚੋਂ ਜ਼ਿਲਾ ਪਰਿਸ਼ਦਾ ਲਈ 446 ਅਤੇ ਪੰਚਾਇਤ ਸੰਮਤੀਆ ਦੇ 3288 ਉਮੀਦਵਾਰ ਸ਼ਾਮਲ ਹਨ।

ਦਫਤਰ ਰਾਜ ਚੋਣ ਕਮਿਸ਼ਨ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਜ਼ਿਲਾ ਪਰਿਸ਼ਦ ਦੇ 33 ਅਤੇ ਪੰਚਾਇਤ ਸੰਮਤੀਆਂ ਦੇ 369 ਉਮੀਦਵਾਰ ਨਿਰਵਿਰੋਧ ਚੁਣੇ ਗਏ ਹਨ। ਬੁਲਾਰੇ ਨੇ ਦੱਸਿਆ ਕਿ 19 ਸਤੰਬਰ, 2018 ਦਿਨ ਬੁਧਵਾਰ ਨੂੰ ਵੋਟਾਂ ਪੈਣਗੀਆਂ। ਬੁਲਾਰੇ ਨੇ ਦੱਸਿਆ ਕਿ ਚੋਣਾਂ ਨਾਲ ਸਬੰਧਤ ਸਮੁਚੀ ਸਮੱਗਰੀ ਵੰਡੀ ਜਾ ਚੁੱਕੀ ਹੈ ਅਤੇ ਨਾਲ ਹੀ ਬੈਲਟ ਪੇਪਰਾਂ ਦੀ ਛਪਾਈ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। 
 


Related News