ਤਰਨਤਾਰਨ ''ਚ ਅਮਨ-ਅਮਾਨ ਨਾਲ ਚੱਲ ਰਿਹਾ ਚੋਣਾਂ ਦਾ ਕੰਮ, ਵੋਟਰਾਂ ਵਿੱਚ ਭਾਰੀ ਉਤਸ਼ਾਹ
Sunday, Dec 14, 2025 - 11:18 AM (IST)
ਤਰਨਤਾਰਨ (ਵੈੱਬ ਡੈਸਕ, ਸੋਨੀਆ) - ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਲਸ 'ਚ ਅੱਜ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਲਈ ਵੋਟਿੰਗ ਅਮਨ-ਸ਼ਾਂਤੀ ਦੇ ਮਾਹੌਲ ਵਿੱਚ ਹੋ ਰਹੀ ਹੈ। ਸਵੇਰੇ ਤੋਂ ਹੀ ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਕਤਾਰਾਂ ਦੇਖਣ ਨੂੰ ਮਿਲੀਆਂ, ਜਿੱਥੇ ਨੌਜਵਾਨਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਬਜ਼ੁਰਗ ਅਤੇ ਮਹਿਲਾਵਾਂ ਨੇ ਵੀ ਉਤਸ਼ਾਹ ਨਾਲ ਆਪਣੀ ਲੋਕਤੰਤਰਕ ਜ਼ਿੰਮੇਵਾਰੀ ਨਿਭਾਈ। ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ ਅਤੇ ਪੁਲਸ ਬਲ ਦੀ ਮੌਜੂਦਗੀ ਨਾਲ ਵੋਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲਦੀ ਰਹੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਤੁਰੰਤ ਛੁੱਟੀ ਦੇ ਹੁਕਮ, ਪੁਲਸ ਅਲਰਟ
