2022 ਦੀਆਂ ਚੋਣਾਂ ਨੂੰ ਲੈ ਕੇ ਸਰਕਲ ਅਜਨਾਲਾ ਸ਼ਹਿਰੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ, ਧਾਰਿਆ ਰੈਲੀ ਦਾ ਰੂਪ

Thursday, Oct 07, 2021 - 02:04 PM (IST)

2022 ਦੀਆਂ ਚੋਣਾਂ ਨੂੰ ਲੈ ਕੇ ਸਰਕਲ ਅਜਨਾਲਾ ਸ਼ਹਿਰੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ, ਧਾਰਿਆ ਰੈਲੀ ਦਾ ਰੂਪ

ਅਜਨਾਲਾ (ਗੁਰਜੰਟ) - ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ 13 ਪ੍ਰੋਗਰਾਮ ਸਬੰਧੀ ਸਰਕਲ ਅਜਨਾਲਾ ਸ਼ਹਿਰੀ ਵਿਖੇ ਮੀਟਿੰਗ ਕੀਤੀ ਗਈ, ਜੋ ਇਕ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਤੱਕ ਜੋ ਵਾਅਦਾ ਪੰਜਾਬ ਦੇ ਲੋਕਾਂ ਨਾਲ ਕੀਤਾ, ਉਸ ਨੂੰ ਸਰਕਾਰ ਆਉਣ ’ਤੇ ਹਰ ਹਾਲਤ ਵਿੱਚ ਪੂਰਾ ਕੀਤਾ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

ਉਨ੍ਹਾਂ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 13 ਨੁਕਾਤੀ ਪ੍ਰੋਗਰਾਮ ’ਚ ਕੀਤੇ ਗਏ ਸਾਰੇ ਵਾਅਦੇ ਪਹਿਲ ਦੇ ਆਧਾਰ ’ਤੇ ਪੂਰੇ ਕੀਤੇ ਜਾਣਗੇ। ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੀਆਂ ਗਰੰਟੀਆਂ ਅਤੇ ਝੂਠੇ ਫਾਰਮ ਭਰਵਾ ਕੇ ਆਪਣੀ ਸ਼ਾਖ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਲੂੰਬੜ ਚਾਲਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਉਨ੍ਹਾਂ ਨੇ ਕਿਹ ਕਿ ਆਉਣ ਵਾਲੇ ਸਮੇਂ ਵਿੱਚ ਕਦੇ ਵੀ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ ਅਤੇ 2022 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਦੀ ਸਰਕਾਰ ਬਣਾਉਣਗੇ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਸੂਬਾਈ ਆਗੂ ਬੀਬੀ ਅਵਤਾਰ ਕੌਰ ਅਜਨਾਲਾ, ਸ਼ਹਿਰੀ ਪ੍ਰਧਾਨ ਪ੍ਰਦੀਪ ਕੁਮਾਰ ਬੰਟਾ, ਕੌਂਸਲਰ ਜਸਪਾਲ ਸਿੰਘ ਢਿੱਲੋਂ, ਨੰਦ ਲਾਲ, ਪਰਵੀਨ ਅਰੋੜਾ, ਜਸਬੀਰ ਸਿੰਘ ਸਰਾਫ, ਦੀਪੂ, ਦੀਪਕ ਸਰਪਾਲ, ਡਾ.ਬਲਜੀਤ ਸਿੰਘ ਅਜਨਾਲਾ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ


author

rajwinder kaur

Content Editor

Related News