ਚੋਣਾਂ ਦੌਰਾਨ ਕਾਂਗਰਸ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਮਲੂਕਾ

01/08/2021 5:21:59 PM

ਭਗਤਾ ਭਾਈ (ਪਰਵੀਨ): ਕਾਂਗਰਸ ਸਰਕਾਰ ਨੇ ਰਾਜ ਵਿਚ ਸਮੂਹ ਨਗਰ ਪੰਚਾਇਤ ਅਤੇ ਨਗਰ ਨਿਗਮ ਚੋਣਾਂ ਕਰਵਾਏ ਜਾਣ ਦਾ ਐਲਾਨ ਕਰ ਦਿੱਤਾ ਹੈ। ਚੋਣਾਂ ਕਰਵਾਏ ਜਾਣ ਦਾ ਇਹ ਐਲਾਨ ਕਿਸਾਨੀ ਸੰਘਰਸ਼ ਨੂੰ ਢਾਹ ਲਗਾਏ ਜਾਣ ਤੋਂ ਸਿਵਾਏ ਹੋਰ ਕੁੱਝ ਵੀ ਨਹੀਂ ਹੈ। ਕਿਉਂਕਿ ਉੱਧਰ ਦਿੱਲੀ ਵਿਚ ਹੁਣ ਇਹ ਸੰਘਰਸ਼ ਪੂਰੀ ਤਰ੍ਹਾਂ ਸਿਖਰਾਂ ’ਤੇ ਹੈ ਅਤੇ ਅਜਿਹੇ ਸਮੇਂ ਦੌਰਾਨ ਜੇਕਰ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਸਮੁੱਚੇ ਵੋਟਰਾਂ ਵਲੋਂ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਕਿਸੇ ਤਰ੍ਹਾਂ ਵੀ ਸੰਭਵ ਨਹੀਂ ਹੈ।

ਇਹ ਵੀ ਪੜ੍ਹੋ:  ਬਜ਼ੁਰਗ ਬੀਬੀ ਨੂੰ ਗ਼ਲਤ ਬੋਲਣ ਦੇ ਮਾਮਲੇ 'ਚ ਕੰਗਣਾ ਰਣੌਤ ਖ਼ਿਲਾਫ਼ ਬਠਿੰਡਾ 'ਚ ਸ਼ਿਕਾਇਤ ਦਰਜ

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨੀ ਸੰਘਰਸ਼ ਦੇ ਖਤਮ ਹੋਣ ਤੱਕ ਇਨ੍ਹਾਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਤਰ੍ਹਾਂ ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਜੇਕਰ ਰਾਜ ਸਰਕਾਰ ਆਪਣੇ ਵਲੋਂ ਮਿਥੇ ਪ੍ਰੋਗਰਾਮ ਅਨੁਸਾਰ ਹੀ ਚੋਣਾਂ ਕਰਵਾਉਂਦੀ ਹੈ ਤਾਂ ਵੀ ਉਨ੍ਹਾਂ ਦੀ ਪਾਰਟੀ ਇਨ੍ਹਾਂ ਚੋਣਾਂ ਦੌਰਾਨ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਸ. ਮਲੂਕਾ ਨੇ ਖਦਸ਼ਾ ਜਾਹਿਰ ਕੀਤਾ ਕਿ ਸੱਤਧਾਰੀ ਕਾਂਗਰਸ ਇਨ੍ਹਾਂ ਚੋਣਾਂ ਵਿਚ ਹਰ ਹਰਬਾ ਵਰਤ ਕੇ ਨਗਰ ਪੰਚਾਇਤਾਂ ਦੀ ਗੱਦੀ ਨੂੰ ਹਥਿਆਉਣ ਦਾ ਕੋਝਾ ਯਤਨ ਕਰੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਾਂਗਰਸ ਦਾ ਕੋਈ ਵੀ ਹਥਕੰਡਾ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਵੋਟਾਂ ਤੋਂ ਪਹਿਲਾਂ ਜਾਂ ਵੋਟਾਂ ਦੌਰਾਨ ਕੋਈ ਵੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਪਣੀ ਦੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਕਾਨੂੰਨ ਦੇ ਜਾਬਤੇ ਵਿਚ ਰਹਿੰਦੇ ਹੋਏ ਇਨ੍ਹਾਂ ਚੋਣਾਂ ਦੀ ਸਮੁੱਚੀ ਕਾਰਵਾਈ ਨੂੰ ਅਮਲ ਵਿਚ ਲਿਆਉਣ। ਇਸ ਸਮੇਂ ਉਨ੍ਹਾਂ ਨਾਲ ਸੀਨੀਅਰ ਪਾਰਟੀ ਆਗੂ ਮਨਜੀਤ ਸਿੰਘ ਧੁੰਨਾ, ਗੁਰਮੀਤ ਸਿੰਘ ਪੱਪੀ, ਮੇਵਾ ਸਿੰਘ ਮਾਨ, ਰਕੇਸ਼ ਕੁਮਾਰ ਗੋਇਲ, ਹਰਜੀਤ ਸਿੰਘ ਮਲੂਕਾ, ਜਗਮੋਹਨ ਲਾਲ ਭਗਤਾ, ਜਸਪਾਲ ਸਿੰਘ ਦਿਆਲਪੁਰਾ ਮਿਰਜਾ, ਰਾਮ ਸਿੰਘ ਭੋਡੀਪੁਰਾ ਆਦਿ ਹਾਜਰ ਸਨ।

ਇਹ ਵੀ ਪੜ੍ਹੋ:  ਸੰਗਰੂਰ ਜੇਲ੍ਹ ਪ੍ਰਬੰਧਕਾਂ ਦਾ ਕਾਰਨਾਮਾ, ਪੈਸੇ ਦੇ ਲਾਲਚ 'ਚ ਕੈਦੀਆਂ ਨੂੰ ਕਰਾਉਂਦੇ ਸੀ 'ਐਸ਼'


Shyna

Content Editor

Related News