ਚੋਣਾਂ ਦਾ ਬਦਲਾ ਲੈ ਰਹੇ ਹਨ ਕਾਂਗਰਸੀ : ਸੁਖਬੀਰ

Monday, Jul 31, 2017 - 07:25 PM (IST)

ਅੰਮ੍ਰਿਤਸਰ : ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸ ਪਾਰਟੀ ਸੱਤਾ ਵਿਚ ਆਉਣ ਤੋਂ ਬਾਅਦ ਅਕਾਲੀ ਸਮਰਥਕਾਂ ਨਾਲ ਧੱਕਾ ਕਰ ਰਹੀ ਹੈ। ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹੋਏ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਨੇ ਕਿਹਾ ਕਿ ਆਮ ਜਨਤਾ ਨੂੰ ਸਿਆਸੀ ਰੰਜਿਸ਼ ਤੋਂ ਦੂਰ ਰੱਖਣਾ ਚਾਹੀਦਾ ਹੈ।
ਬਾਦਲ ਜੋੜੇ ਨੇ ਪੰਜਾਬ ਵਿਚ ਵੱਧਦੇ ਅਪਰਾਧ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਕੀਤੇ ਹਰ ਵਾਅਦੇ ਕਾਂਗਰਸ ਨੂੰ ਪੂਰੇ ਕਰਨੇ ਚਾਹੀਦੇ ਹਨ।


Related News