ਚੋਣਾਂ ਵਾਲੇ ਦਿਨ ਵੱਡੀ ਵਾਰਦਾਤ: ਨਸ਼ੇੜੀ ਵਿਅਕਤੀ ਨੇ ਪੁਜਾਰੀ ਦਾ ਰਾਡ ਮਾਰ ਕੀਤਾ ਕਤਲ
Sunday, Feb 20, 2022 - 07:31 PM (IST)
ਧਾਰੀਵਾਲ/ਕਲਾਨੌਰ (ਖੋਸਲਾ, ਬਲਬੀਰ, ਮਨਮੋਹਨ)- ਪਿੰਡ ਭੋਜਰਾਜ ’ਚ ਚੋਣਾਂ ਦੇ ਸਮੇਂ ਉਸ ਵੇਲੇ ਸਥਿਤੀ ਤਣਾਅਪੂਰਨ ਬਣ ਗਈ, ਜਦ ਨਸ਼ੇੜੀ ਵਿਅਕਤੀ ਨੇ ਲੋਹੇ ਦੀ ਰਾਡ ਨਾਲ ਇਕ ਪੁਜਾਰੀ ਦਾ ਕਤਲ ਕਰ ਦਿੱਤਾ। ਇਸਦੇ ਰੋਸ ਵਜੋਂ ਪੀੜਤ ਪਰਿਵਾਰ ਨੇ ਲਗਭਗ ਇਕ ਘੰਟਾ ਸੜਕ ’ਤੇ ਧਰਨਾ ਦੇ ਕੇ ਲੋਕਾਂ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ: ਪਹਿਲਾਂ ਟਰੈਕਟਰ ਹੇਠ ਦਿੱਤਾ, ਫਿਰ ਦਾਤਰ ਮਾਰ-ਮਾਰ ਕੀਤਾ ਵੱਡੇ ਭਰਾ ਦਾ ਕਤਲ
ਜਾਣਕਾਰੀ ਅਨੁਸਾਰ ਸੰਤੋਸ਼ ਕੁਮਾਰੀ ਪਤਨੀ ਮਹਿੰਦਰ ਪਾਲ ਵਾਸੀ ਪਿੰਡ ਭੋਜਰਾਜ ਨੇ ਪੁਲਸ ਨੂੰ ਦੱਸਿਆ ਕਿ ਉਹ ਰੋਜ਼ਾਨਾਂ ਦੀ ਤਰ੍ਹਾਂ ਅੱਜ ਸਵੇਰੇ ਕਰੀਬ 6:35 ਵਜੇ ਪਿੰਡ ’ਚ ਸਥਿਤ ਭਗਤ ਰਵਿਦਾਸ ਮੰਦਰ ’ਚ ਮੱਥਾ ਟੇਕਣ ਲਈ ਗਈ ਸੀ। ਮੰਦਰ ਦਾ ਪੁਜਾਰੀ ਬੁੜਾ ਰਾਮ ਪੁੱਤਰ ਕੇਸਰ ਦਾਸ ਵਾਸੀ ਭੋਜਰਾਜ ਅੰਦਰ ਬੈਠ ਕੇ ਪਾਠ ਕਰ ਰਿਹਾ ਸੀ। ਇਸ ਦੌਰਾਨ ਪਿੰਡ ਦਾ ਹੀ ਬਲਵਿੰਦਰ ਸਿੰਘ ਲੋਹੇ ਦੀ ਰਾਡ ਲੈ ਕੇ ਮੰਦਰ ’ਚ ਆਇਆ, ਜਿਸ ਨੇ ਪੁਜਾਰੀ ਬੁੜਾ ਰਾਮ ’ਤੇ ਹਮਲਾ ਕਰਨਾ ਕਰ ਦਿੱਤਾ। ਉਸਦੇ ਰੌਲਾ ਪਾਉਣ ’ਤੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਬਲਵਿੰਦਰ ਸਿੰਘ ਮੌਕੇ ਤੋਂ ਫਰਾਰ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪਿੰਡ ਵਣੀਏਕੇ ਵਿਖੇ ਕਾਂਗਰਸੀ ਅਤੇ ਅਕਾਲੀਆਂ ’ਚ ਹੋਈ ਝੜਪ, ਲੱਥੀਆਂ ਪੱਗਾਂ
ਪੁਜਾਰੀ ਨੂੰ ਜ਼ਖ਼ਮੀ ਹਾਲਤ ’ਚ ਭਾਵੇਂ ਹਸਪਤਾਲ ਲੈ ਜਾਇਆ ਗਿਆ ਪਰ ਉਸਦੀ ਰਸਤੇ ’ਚ ਮੌਤ ਹੋ ਗਈ। ਇਸ ਦੌਰਾਨ ਮ੍ਰਿਤਕ ਪੁਜਾਰੀ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੀ ਸੜਕ ’ਤੇ ਧਰਨਾ ਦੇ ਕੇ ਇਨਸਾਫ ਦੀ ਮੰਗ ਕਰਦਿਆਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੋਟ ਨਾ ਪਾਉਣ, ਜਿਸ ਕਾਰਨ ਪੋਲਿੰਗ ਬੰਦ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੁਹੰਮਦ ਇਸ਼ਫਾਕ ਅਤੇ ਜ਼ਿਲ੍ਹਾ ਪੁਲਸ ਮੁਖੀ ਨਾਨਕ ਸਿੰਘ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪਹੁੰਚ ਗਏ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਉਨ੍ਹਾਂ ਨੇ ਧਰਨਾਕਾਰੀਆਂ ਨੂੰ ਬਣਦਾ ਇਨਸਾਫ ਦੇਣ ਦਾ ਵਿਸ਼ਵਾਸ ਦਿੱਤਾ ਅਤੇ ਪੀੜਤ ਪਰਿਵਾਰ ਨੂੰ ਮੌਕੇ ’ਤੇ ਇਕ ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਤੋਂ ਬਾਅਦ ਧਰਨਾਕਾਰੀਆਂ ਨੇ ਧਰਨਾ ਚੁੱਕਿਆ ਅਤੇ ਲਗਭਗ ਇਕ ਘੰਟੇ ਬਾਅਦ ਪੋਲਿੰਗ ਸ਼ੁਰੂ ਹੋ ਗਈ। ਥਾਣਾ ਘੁੰਮਣ ਕਲਾਂ ਦੀ ਪੁਲਸ ਨੇ ਸੰਤੋਸ਼ ਕੁਮਾਰੀ ਦੇ ਬਿਆਨਾਂ ਅਨੁਸਾਰ ਬਲਵਿੰਦਰ ਸਿੰਘ ਵਿਰੁੱਧ ਕੇਸ ਦਰਜ ਕਰ ਕੇ ਲਾਸ਼ ਨੂੰ ਸਿਵਲ ਹਸਪਤਾਲ ’ਚ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ