ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਲੋਕਾਂ ''ਚ ਭਾਰੀ ਉਤਸ਼ਾਹ: ਬੱਸੀ ਪਠਾਣਾ

09/19/2018 2:32:28 PM

ਬੱਸੀ ਪਠਾਣਾ (ਰਾਜ ਕਮਲ)—ਵਿਧਾਨ ਸਭਾ ਹਲਕਾ ਬੱਸੀ ਪਠਾਣਾ 'ਚ ਬਲਾਕ ਸੰਮਤੀ ਚੋਣਾਂ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਨ੍ਹਾਂ ਚੋਣਾਂ 'ਚ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਕੁੱਲ 5 ਬਲਾਕ ਸਮਿਤੀਆਂ ਦੇ 154 ਉਮੀਦਵਾਰਾਂ ਦੀ ਕਿਸਮਤ ਅੱਜ ਡੱਬਿਆਂ 'ਚ ਬੰਦ ਹੋ ਜਾਵੇਗੀ। ਜ਼ਿਲਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਜਿੱਥੇ ਆਮ ਲੋਕਾਂ 'ਚ ਭਾਰੀ ਉਤਸ਼ਾਹ ਹੈ, ਉੱਥੇ ਕੌਂਸਲਰ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਅਤੇ ਕਾਂਗਰਸ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਵੀ ਆਪਣੇ-ਆਪਣੇ  ਉਮੀਦਵਾਰਾਂ ਦੀ ਹੌਂਸਲਾ-ਅਫਜਾਈ ਕਰਦੇ ਹੋਏ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਪਾਸੇ ਪੁਲਸ ਪ੍ਰਸ਼ਾਸਨ ਵਲੋਂ ਵੀ ਕੋਈ ਧਾਂਦਲੀ ਨਾ ਹੋ ਸਕੇ ਇਸ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਲਕੇ ਦੇ ਪਿੰਡਾਂ 'ਚ ਲੋਕ ਸ਼ਾਂਤਮਈ ਢੰਗ ਨਾਲ ਆਪਣੀ ਵੋਟ ਦਾ ਪ੍ਰਯੋਗ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ.ਪੀ. ਨਵਨੀਤ ਕੌਰ ਨੇ ਦੱਸਿਆ ਕਿ ਲੋਕ ਪੂਰੇ ਅਮਨ-ਅਮਾਨ ਨਾਲ ਆਪਣੀ ਵੋਟ ਦਾ ਪ੍ਰਯੋਗ ਕਰ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਵਲੋਂ ਪੂਰੀ ਸਖਤੀ ਦੇ ਨਾਲ ਡਿਊਟੀ ਨਿਭਾਈ ਜਾ ਰਹੀ ਹੈ।


Related News