ਵੋਟਿੰਗ ਦੌਰਾਨ ਲੜਾਈ-ਝਗੜਾ ਹੋਣ ਮਗਰੋਂ ਚੱਲ ਗਈ ਗੋਲ਼ੀ, ਹੁਣ ਰੱਦ ਹੋਈਆਂ ਚੋਣਾਂ
Wednesday, Oct 16, 2024 - 05:43 AM (IST)
ਮੋਗਾ (ਗੋਪੀ ਰਾਉਕੇ/ਕਸ਼ਿਸ਼ ਸਿੰਗਲਾ)- ਇਕ ਪਾਸੇ ਜਿੱਥੇ ਪੂਰੇ ਪੰਜਾਬ 'ਚ ਚੋਣਾਂ ਦੀ ਗਿਣਤੀ ਮੁਕੰਮਲ ਹੋਣ ਮਗਰੋਂ ਜਿੱਤੇ ਹੋਏ ਉਮੀਦਵਾਰਾਂ ਦੇ ਘਰ ਖੁਸ਼ੀ ਦੀ ਲਹਿਰ ਦੌੜ ਗਈ ਹੈ, ਉੱਥੇ ਹੀ ਪੰਜਾਬ ਦੇ ਕਈ ਪਿੰਡ ਅਜਿਹੇ ਵੀ ਹਨ, ਜਿੱਥੇ ਵੋਟਿੰਗ ਦੌਰਾਨ ਹਾਲਾਤ ਖ਼ਰਾਬ ਹੋਣ ਕਾਰਨ ਚੋਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਅਜਿਹਾ ਹੀ ਮਾਮਲਾ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਵੋਟਿੰਗ ਦੌਰਾਨ ਪਿੰਡ 'ਚ ਲੜਾਈ ਝਗੜਾ ਤੇ ਫਾਇਰਿੰਗ ਹੋਣ ਮਗਰੋਂ ਮਾਹੌਲ ਖ਼ਰਾਬ ਹੋ ਗਿਆ ਸੀ ਤੇ ਹੁਣ ਉੱਥੇ ਚੋਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਹਾਲਾਂਕਿ ਹਾਲੇ ਨਵੀਆਂ ਤਰੀਕਾਂ ਬਾਰੇ ਕੋਈ ਜਾਣਕਾਰੀ ਨਹੀਂ ਆਈ ਹੈ, ਪਰ ਹੁਣ ਇੱਥੇ ਮੁੜ ਚੋਣਾਂ ਕਦੋਂ ਕਰਵਾਈਆਂ ਜਾਣਗੀਆਂ, ਇਸ ਬਾਰੇ ਜਲਦੀ ਹੀ ਐਲਾਨ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਮੋਗਾ ਦੇ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਵੋਟਿੰਗ ਦੌਰਾਨ ਲੜਾਈ ਝਗੜੇ ਮਗਰੋਂ ਗੋਲੀ ਚੱਲ ਗਈ ਸੀ, ਜਿਸ ਤੋਂ ਬਾਅਦ ਗੋਲ਼ੀ ਦੀ ਆਵਾਜ਼ ਸੁਣ ਕੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਤੇ ਉਹ ਆਪਣੀ ਜਾਨ ਬਚਾਉਂਦੇ ਹੋਏ ਇੱਧਰ-ਉੱਧਰ ਭੱਜਣ ਲੱਗੇ। ਇਸ ਮਗਰੋਂ ਬਚ-ਬਚਾਅ ਲਈ ਪੁਲਸ ਨੂੰ ਸੱਦਣਾ ਪਿਆ ਸੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰ ਬਣੀ ਸਰਪੰਚ, ਲੱਡੂ ਵੰਡ ਕੇ ਮਨਾਇਆ ਜਾ ਰਿਹਾ ਜਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e