ਕੈਪਟਨ ਲਈ ਵੱਡੀ ਚੁਣੌਤੀ ਬਣੇ ਆਪਣੀ ਹੀ ਪਾਰਟੀ ਦੇ ਉਮੀਦਵਾਰ, 'ਕਮਲ' ਲਈ ਵਧਿਆ ਪਿਆਰ

Friday, Feb 04, 2022 - 01:46 PM (IST)

ਚੰਡੀਗੜ੍ਹ (ਬਿਊਰੋ) - ਪੰਜਾਬ ਵਿੱਚ 20 ਫਰਵਰੀ, 2022 ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਤਿੰਨ ਮਹੀਨੇ ਪਹਿਲਾਂ ਕੈਪਟਨ ਨੇ ਕਾਂਗਰਸ ਤੋਂ ਵੱਖ ਹੋਣ ਦਾ ਐਲਾਨ ਕੀਤਾ ਸੀ। ਇਸ ਵਾਰ ਉਹ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕੈਪਟਨ ਨੂੰ 37 ਸੀਟਾਂ ’ਤੇ ਚੋਣ ਲੜਨ ਲਈ ਚੰਗੇ ਉਮੀਦਵਾਰ ਦੀ ਭਾਲ ਕਰਨ ’ਚ ਬਹੁਤ ਜੱਦੋ ਜਹਿਦ ਕਰਨੀ ਪਈ। ਕੈਪਟਨ ਦੇ ਉਮੀਦਵਾਰ ਉਸ ਦੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਦੀ ਥਾਂ ਕਮਲ ਦੇ ਫੁੱਲ ’ਤੇ ਚੋਣ ਲੜਨਾ ਚਾਹੁੰਦੇ ਸਨ ਅਤੇ ਕੈਪਟਨ ਨੂੰ ਮਜ਼ਬੂਰਨ ਕਈ ਉਮੀਦਵਾਰਾਂ ਅੱਗੇ ਝੁਕਣਾ ਵੀ ਪਿਆ।

ਪੜ੍ਹੋ ਇਹ ਵੀ ਖ਼ਬਰ - ED ਦੀ ਰੇਡ ਨੂੰ ਲੈ ਕੇ ਮਜੀਠੀਆ ਦਾ ਵੱਡਾ ਬਿਆਨ, ਕਿਹਾ-ਮਨੀ ਤੇ ਹਨੀ ਫੜੇ ਗਏ, ਹੁਣ ਚੰਨੀ ਦੀ ਵਾਰੀ

ਇਕ ਅੰਗਰੇਜ਼ੀ ਅਖ਼ਬਾਰ ਇੰਡੀਅਨ ਐਕਸਪ੍ਰੈਸ ਮੁਤਾਬਕ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (PLC) ਦੇ ਆਪਣੇ ਆਗੂ ਉਨ੍ਹਾਂ ਦੇ ਚੋਣ ਨਿਸ਼ਾਨ 'ਤੇ ਲੜਨ ਲਈ ਤਿਆਰ ਨਹੀਂ ਹਨ। ਅਖ਼ਬਾਰ ਮੁਤਾਬਕ ਪੀ.ਐੱਲ.ਸੀ. ਦੇ ਜਨਰਲ ਸਕੱਤਰ ਕਮਲਦੀਪ ਸਿੰਘ ਸੈਣੀ ਸਮੇਤ ਘੱਟੋ-ਘੱਟ ਪੰਜ ਨੇਤਾਵਾਂ ਨੇ ਭਾਜਪਾ ਦੇ ਚੋਣ ਨਿਸ਼ਾਨ 'ਤੇ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਉਮੀਦਵਾਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਪਣੇ ਕੋਟੇ ਦੀਆਂ ਤਿੰਨ ਸੀਟਾਂ ਭਾਜਪਾ ਨੂੰ ਦੇਣੀਆਂ ਪਈਆਂ। ਜ਼ਿਆਦਾਤਰ ਉਮੀਦਵਾਰ ਸਿਆਸਤ ਦੇ ਨਵੇਂ ਖਿਡਾਰੀ ਹਨ, ਜਦਕਿ ਕੈਪਟਨ ਦੇ ਕੁਝ ਪ੍ਰਮੁੱਖ ਸਹਿਯੋਗੀ ਹੁਣ ਉਨ੍ਹਾਂ ਦੇ ਨਾਲ ਨਹੀਂ ਹਨ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ

71 ਸੀਟਾਂ 'ਤੇ ਭਾਜਪਾ ਦੇ ਉਮੀਦਵਾਰ
ਕਾਂਗਰਸ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਵਾਰ-ਵਾਰ ਦਾਅਵਾ ਕੀਤਾ ਸੀ ਕਿ ਚੋਣਾਂ ਦੇ ਨੇੜੇ ਆਉਣ ’ਤੇ ਕਾਂਗਰਸ ਦੇ ਕਈ ਆਗੂ ਪੀ.ਐੱਲ.ਸੀ. ਵਿੱਚ ਸ਼ਾਮਲ ਹੋਣਗੇ। ਹਾਲਾਂਕਿ ਅਜਿਹਾ ਕੁਝ ਨਹੀਂ ਹੋਇਆ। ਕੈਪਟਨ ਨੇ 2017 ਦੀਆਂ ਚੋਣਾਂ 'ਚ ਕਾਂਗਰਸ ਨੂੰ 77 ਸੀਟਾਂ 'ਤੇ ਜਿੱਤ ਦਿਵਾਈ ਸੀ। ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਪੰਜਾਬ ਚੋਣਾਂ ਵਿੱਚ 22-23 ਤੋਂ ਵੱਧ ਸੀਟਾਂ 'ਤੇ ਚੋਣ ਲੜ ਰਹੀ ਹੈ। ਇਸ ਵਾਰ ਭਾਜਪਾ ਦੇ ਚੋਣ ਨਿਸ਼ਾਨ 'ਤੇ 71 ਉਮੀਦਵਾਰ ਮੈਦਾਨ 'ਚ ਹਨ।

ਪੜ੍ਹੋ ਇਹ ਵੀ ਖ਼ਬਰ - ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!

ਕਈ ਆਗੂਆਂ ਨੇ ਬਦਲ ਦਿੱਤਾ ਆਪਣਾ ਪਾਸਾ 
2 ਨਵੰਬਰ ਨੂੰ ਕਾਂਗਰਸ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਪਹਿਲਾਂ ਝਟਕਾ ਉਦੋਂ ਲੱਗਾ, ਜਦੋਂ ਉਨ੍ਹਾਂ ਦੇ ਸਭ ਤੋਂ ਸੀਨੀਅਰ ਸਹਿਯੋਗੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੀ.ਐੱਲ.ਸੀ. ਦੀ ਬਜਾਏ ਭਾਜਪਾ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਬਾਅਦ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਰਾਜਾਸਾਂਸੀ, ਜ਼ੀਰਾ ਅਤੇ ਨਵਾਂਸ਼ਹਿਰ ਹਲਕਿਆਂ ਦੀਆਂ ਟਿਕਟਾਂ ਭਾਜਪਾ ਨੂੰ ਵਾਪਸ ਕਰਨੀਆਂ ਪਈਆਂ। ਇਸ ਤੋਂ ਤੁਰੰਤ ਬਾਅਦ ਸਤਵੀਰ ਸਿੰਘ ਪੱਲੀਝਿੱਕੀ, ਜਿਨ੍ਹਾਂ ਨੂੰ ਪੀ.ਐੱਲ.ਸੀ. ਨੇ ਨਵਾਂਸ਼ਹਿਰ ਤੋਂ ਟਿਕਟ ਦਿੱਤੀ ਸੀ, ਨੇ ਕਾਂਗਰਸ ’ਚ ਵਾਪਸ ਜਾਣ ਦਾ ਫ਼ੈਸਲਾ ਕੀਤਾ। ਨਾਕੋਹਰ ਸੀਟ 'ਤੇ ਪੀ.ਐੱਲ.ਸੀ. ਨੂੰ ਆਪਣੇ ਉਮੀਦਵਾਰ ਹਾਕੀ ਓਲੰਪੀਅਨ ਅਜੀਤਪਾਲ ਸਿੰਘ ਦੀ ਥਾਂ 'ਤੇ ਕੋਈ ਹੋਰ ਉਮੀਦਵਾਰ ਖੜ੍ਹਾ ਕਰਨਾ ਪਿਆ।

ਪੜ੍ਹੋ ਇਹ ਵੀ ਖ਼ਬਰ - ਭਾਜਪਾ ’ਚ ਅੰਦੂਰਨੀ ਲੜਾਈ ਖੁੱਲ੍ਹ ਕੇ ਆਈ ਸਾਹਮਣੇ, ਫਤਿਹਜੰਗ ਬਾਜਵਾ ਦੇ ਰੋਡ ਸ਼ੋਅ ’ਚ ਭਿੜੇ ਭਾਜਪਾਈ

ਭਾਜਪਾ ’ਚ ਵਾਪਸ ਗਏ ਆਗੂ
ਕੋਟਕਪੂਰਾ ਤੋਂ ਭਾਜਪਾ ਦੇ ਸਾਬਕਾ ਆਗੂ ਦਰਗੇਸ਼ ਸ਼ਰਮਾ ਨੇ ਪੀ.ਐੱਲ.ਸੀ. ਦੇ ਚੋਣ ਨਿਸ਼ਾਨ 'ਤੇ ਚੋਣ ਨਾ ਲੜਨ ਦਾ ਫ਼ੈਸਲਾ ਕੀਤਾ ਅਤੇ ਭਾਜਪਾ 'ਚ ਵਾਪਸ ਆ ਗਏ। ਪੀ.ਐੱਲ.ਸੀ. ਦੇ ਕਈ ਉਮੀਦਵਾਰਾਂ ਨੇ ਭਾਜਪਾ ਦੇ ਚੋਣ ਨਿਸ਼ਾਨ ਦੀ ਚੋਣ ਕੀਤੀ ਹੈ, ਜਿਸ ’ਚ ਮਾਨਸਾ ਦੇ ਸਾਬਕਾ ਅਕਾਲੀ ਵਿਧਾਇਕ ਪ੍ਰੇਮ ਮਿੱਤਲ ਹਨ, ਜੋ ਆਤਮਨਗਰ ਤੋਂ ਚੋਣ ਲੜ ਰਹੇ ਹਨ। ਲੁਧਿਆਣਾ ਪੂਰਬੀ ਤੋਂ ਚੋਣ ਲੜ ਰਹੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਜਗਮੋਹਨ ਸ਼ਰਮਾ ਅਤੇ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਰਾਜ ਨੰਬਰਦਾਰ ਨੇ ਵੀ ਭਾਜਪਾ ਦਾ ਚੋਣ ਨਿਸ਼ਾਨ ਚੁਣਿਆ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬ ਦੇ ਇਸ ਹਲਕੇ ’ਚੋਂ ਦੋ ਕਾਂਗਰਸੀ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News