ਚੋਣਾਂ ਦੌਰਾਨ CM ਚੰਨੀ ਦਾ ਟਵੀਟ, ਕਿਹਾ ‘111 ਦਿਨਾਂ ਤੱਕ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰਨ ਲਈ ਸ਼ੁਕਰਗੁਜ਼ਾਰ’
Monday, Jan 10, 2022 - 08:51 AM (IST)
ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸੂਬੇ ’ਚ 111 ਦਿਨਾਂ ਤੱਕ ਆਪਣੇ ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਕਰਨ ਲਈ ਉਹ ਸਾਰਿਆਂ ਦੇ ਸ਼ੁਕਰਗੁਜ਼ਾਰ ਹਨ। ਮੁੱਖ ਮੰਤਰੀ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ ਕਿ ‘ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ 111 ਦਿਨਾਂ ਤੱਕ ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਨ੍ਹਾਂ ਦਿਨਾਂ ਦੇ ਦੌਰਾਨ ਜਨਤਾ ਲਈ ਕੀਤੇ ਗਏ ਕੰਮਾਂ ਦੇ ਆਧਾਰ ’ਤੇ ਵੋਟ ਮੰਗਣਗੇ ਅਤੇ ਉਨ੍ਹਾਂ ਨੂੰ ਖੁਸ਼ੀ ਹੈ ਕਿ ਲੋਕਾਂ ਨੇ ਉਨ੍ਹਾਂ ਨੂੰ ਪੂਰਨ ਸਾਥ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਪਤੰਗ ਲੁੱਟਦੇ ਸਮੇਂ ਵਾਪਰੀ ਅਣਹੋਣੀ ਨੇ ਘਰ ’ਚ ਪੁਆਏ ਵੈਣ, 11 ਸਾਲਾ ਬੱਚੇ ਦੀ ਪਾਣੀ ’ਚ ਡੁੱਬਣ ਨਾਲ ਮੌਤ
ਮੁੱਖ ਮੰਤਰੀ ਨੇ ਪੰਜਾਬ ਦੇ ਅਧਿਕਾਰੀਆਂ ਵੱਲੋਂ 111 ਦਿਨਾਂ ਦੌਰਾਨ ਦਿੱਤੇ ਗਏ ਸਹਿਯੋਗ ਲਈ ਵੀ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਭ ਦੀ ਮਦਦ ਨਾਲ ਹੀ ਸਰਕਾਰ ਵੱਲੋਂ ਲਏ ਗਏ ਫ਼ੈਸਲਿਆਂ ਨੂੰ ਵਿਹਾਰਕ ਰੂਪ ਦੇਣ ’ਚ ਸਫਲਤਾ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਚੋਣਾਂ ਦਾ ਐਲਾਨ ਹੋ ਗਿਆ ਹੈ ਅਤੇ ਉਹ ਉਮੀਦ ਕਰਦੇ ਹਨ ਕਿ ਜਨਤਾ ਉਨ੍ਹਾਂ ਦੇ 111 ਦਿਨਾਂ ਦੇ ਕੰਮ-ਕਾਜ ਨੂੰ ਵੇਖ ਕੇ ਕਾਂਗਰਸ ਦੇ ਪੱਖ ’ਚ ਆਪਣਾ ਫਤਵਾ ਦੇਵੇਗੀ।
ਪੜ੍ਹੋ ਇਹ ਵੀ ਖ਼ਬਰ - ਖ਼ੁਲਾਸਾ: 4 ਮਹੀਨੇ ਪਹਿਲਾਂ ਰਚ ਲਈ ਸੀ ਲੁਧਿਆਣੇ ਨੂੰ ਦਹਿਲਾਉਣ ਦੀ ਸਾਜਿਸ਼, ਮਾਸਟਰਮਾਈਂਡ ਨੇ ਭੇਜੇ ਸਨ ਡਾਲਰ