ਕਲਾਨੌਰ ਦੀਆਂ 6 ਪੰਚਾਇਤਾਂ ਲਈ ਚੋਣਾਂ 18 ਨੂੰ, ਨੋਟੀਫਿਕੇਸ਼ਨ ਜਾਰੀ
Saturday, Jan 03, 2026 - 11:21 AM (IST)
ਬਟਾਲਾ/ਕਲਾਨੌਰ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਤਹਿਤ ਕਲਾਨੌਰ ਦੀਆਂ 6 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 18 ਜਨਵਰੀ ਨੂੰ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਪਿਛਲੇ ਕਰੀਬ 12 ਸਾਲਾਂ ਤੋਂ ਇਥੇ ਚੋਣਾਂ ਨਹੀਂ ਹੋਇਆਂ ਸਨ।
ਇਹ ਵੀ ਪੜ੍ਹੋ- ਪੰਜਾਬ ਪੁਲਸ 'ਚ ਫੇਰਬਦਲ, ਥਾਣਾ ਮੁਖੀਆਂ ਸਣੇ 50 ਕਰਮਚਾਰੀਆਂ ਦੇ ਤਬਾਦਲੇ
ਇਸ ਸਬੰਧੀ ਹਲਕਾ ਡੇਰਾ ਬਾਬਾ ਨਾਨਕ ਤੋਂ ‘ਆਪ’ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਕਲਾਨੌਰ ਦੀਆਂ 6 ਗ੍ਰਾਮ ਪੰਚਾਇਤਾਂ ਕਲਾਨੌਰ ਮੋਜੋਵਾਲ, ਕਲਾਨੌਰ ਜੈਲਦਾਰਾਂ, ਕਲਾਨੌਰ ਪੁਰਾਣੀ, ਕਲਾਨੌਰ ਪੀ. ਏ. ਪੀ, ਕਲਾਨੌਰ ਢੱਕੀ ਅਤੇ ਕਲਾਨੌਰ ਚੱਕਰੀ ਦੀਆਂ ਚੋਣਾਂ 18 ਜਨਵਰੀ ਨੂੰ ਕਰਵਾਉਣ ਦਾ ਫੈਸਲਾ ਬਹੁਤ ਵਧੀਆ ਹੈ। ਇਹ ਚੋਣਾਂ ਨਿਰਪੱਖ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ- ਬਟਾਲਾ ਪੁਲਸ ਵੱਲੋਂ ਵੱਡਾ ਤੋਹਫ਼ਾ, 2 ਕਰੋੜ 60 ਲੱਖ ਦੇ ਮੋਬਾਇਲ ਫੋਨ ਦਿੱਤੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
