ਤਰਨਤਾਰਨ ਦੀਆਂ ਗਰਾਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, 18 ਜਨਵਰੀ ਨੂੰ ਪੈਣਗੀਆਂ ਵੋਟਾਂ
Thursday, Jan 01, 2026 - 02:33 PM (IST)
ਤਰਨਤਾਰਨ (ਰਾਜੂ)- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਤਰਨਤਾਰਨ ਦੀਆਂ 4 ਗਰਾਮ ਪੰਚਾਇਤਾਂ ਕਾਜ਼ੀ ਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਤਰਨਤਾਰਨ ਦੀਆਂ 4 ਗਰਾਮ ਪੰਚਾਇਤਾਂ ਦੀਆਂ ਚੋਣਾਂ ਸਬੰਧੀ 5 ਜਨਵਰੀ 2026 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੋ ਭਰਾਵਾਂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ
ਉਨ੍ਹਾਂ ਦੱਸਿਆ ਕਿ ਇਹ ਚੋਣ ਬਲਾਕ ਤਰਨਤਾਰਨ ਦੀਆਂ ਤਿੰਨ ਗਰਾਮ ਪੰਚਾਇਤਾਂ ਕਾਜ਼ੀਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਬਲਾਕ ਭਿੱਖੀਵਿੰਡ ਦੀ ਇਕ ਪੰਚਾਇਤ ਮਾੜੀ ਕੰਬੋਕੇ ਵਿਖੇ ਹੋਵੇਗੀ। ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਇਨ੍ਹਾਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ 5 ਜਨਵਰੀ 2026 ਤੋਂ 8 ਜਨਵਰੀ 2026 ਨੂੰ ਬਾਅਦ ਦੁਪਹਿਰ 3:00 ਤੱਕ ਦਾਖ਼ਲ ਕੀਤੇ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 9 ਜਨਵਰੀ 2026 ਦਿਨ ਸ਼ੁਕਰਵਾਰ ਨੂੰ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਹੋਵੇਗੀ ਅਤੇ 10 ਜਨਵਰੀ 2026 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 18 ਜਨਵਰੀ 2026 ਦਿਨ ਐਤਵਾਰ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਉਪਰੋਕਤ ਗਰਾਮ ਪੰਚਾਇਤਾਂ ਲਈ ਵੋਟਾਂ ਪੈਣਗੀਆਂ। ਉਨ੍ਹਾਂ ਕਿਹਾ ਕਿ ਵੋਟਾਂ ਪੈਣ ਤੋਂ ਬਾਅਦ ਉਥੇ ਹੀ ਪੋਲਿੰਗ ਸੈਂਟਰਾਂ ਵਿਚ ਵੋਟਾਂ ਦੀ ਗਿਣਤੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਜਨਵਰੀ 2025 ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣਾਂ ਮੁਕੰਮਲ ਹੋਣ ਤੱਕ ਸਬੰਧਿਤ ਗਰਾਮ ਪੰਚਾਇਤਾਂ ਦੇ ਖੇਤਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਰਹੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਸਾਈਬਰ ਠੱਗੀ ਦੀ ਹੱਦ ਪਾਰ, ਨਵ-ਨਿਯੁਕਤ DC ਦਲਵਿੰਦਰਜੀਤ ਸਿੰਘ ਦੇ ਨਾਂ ’ਤੇ ਧੋਖਾਧੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
