ਪੰਜਾਬ ਦੀਆਂ 2 ਨਗਰ ਪੰਚਾਇਤਾਂ ਤੇ 18 ਵਾਰਡਾਂ ਲਈ ਚੋਣਾਂ ਦਾ ਐਲਾਨ

Monday, May 27, 2019 - 04:28 PM (IST)

ਪੰਜਾਬ ਦੀਆਂ 2 ਨਗਰ ਪੰਚਾਇਤਾਂ ਤੇ 18 ਵਾਰਡਾਂ ਲਈ ਚੋਣਾਂ ਦਾ ਐਲਾਨ

ਚੰਡੀਗੜ੍ਹ (ਵਰੁਣ) : ਪੰਜਾਬ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਐਲਾਨ ਕਰਦਿਆਂ ਦੱਸਿਆ ਕਿ ਨਗਰ ਪੰਚਾਇਤ ਤਲਵਾੜਾ ਤੇ ਭਾਦਸੋਂ ਦੀਆਂ ਚੋਣਾਂ ਲਈ ਮਿੱਥੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ 18 ਵਾਰਡਾਂ ਦੀਆਂ ਚੋਣਾਂ 21 ਜੂਨ ਨੂੰ ਕਰਵਾਈਆਂ ਜਾਣਗੀਆਂ। ਚੋਣਾਂ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਨਗਰ ਨਿਗਮਾਂ, ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਦੇ ਮਾਲੀਏ ਅਧਿਕਾਰ ਖੇਤਰ 'ਚ ਤੁਰੰਤ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਇੱਥੇ ਚੋਣ ਜ਼ਾਬਤਾ ਲਾਗੂ ਰਹੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਤਰੀਕ 4 ਤੋਂ 11 ਜੂਨ ਵਿਚਕਾਰ ਰਹੇਗੀ। ਨਾਮਜ਼ਦਗੀਆਂ ਦੀ ਜਾਂਚ 12 ਜੂਨ ਨੂੰ ਕੀਤੀ ਜਾਵੇਗੀ, ਜਦੋਂ ਕਿ 13 ਜੂਨ ਨੂੰ ਨਾਮਜ਼ਗੀਆਂ ਵਾਪਸ ਲਈਆਂ ਜਾ ਸਕਣਗੀਆਂ, ਜੋ ਕਿ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੀ ਤਰੀਕ ਵੀ ਹੋਵੇਗੀ। ਉਸ ਤੋਂ ਬਾਅਦ 21 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਸੇ ਦਿਨ ਹੀ ਵੋਟਾਂ ਦੀ ਗਿਣਤੀ ਵੀ ਕੀਤੀ ਜਾਵੇਗੀ। 
 


author

Babita

Content Editor

Related News