ਪੰਜਾਬ ''ਚ ''ਚੋਣਾਂ'' ਨੂੰ ਲੈ ਕੇ ਜਨਵਰੀ ਦੇ ਪਹਿਲੇ ਹਫ਼ਤੇ ਹੋਵੇਗਾ ਫ਼ੈਸਲਾ, ਸਖ਼ਤ ਕਦਮ ਚੁੱਕ ਸਕਦੈ ਚੋਣ ਕਮਿਸ਼ਨ

Tuesday, Dec 28, 2021 - 10:07 AM (IST)

ਪੰਜਾਬ ''ਚ ''ਚੋਣਾਂ'' ਨੂੰ ਲੈ ਕੇ ਜਨਵਰੀ ਦੇ ਪਹਿਲੇ ਹਫ਼ਤੇ ਹੋਵੇਗਾ ਫ਼ੈਸਲਾ, ਸਖ਼ਤ ਕਦਮ ਚੁੱਕ ਸਕਦੈ ਚੋਣ ਕਮਿਸ਼ਨ

ਚੰਡੀਗੜ੍ਹ : ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ 5 ਸੂਬਿਆਂ 'ਚ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਨਵਰੀ ਦੇ ਪਹਿਲੇ ਹਫ਼ਤੇ ਫ਼ੈਸਲਾ ਲਿਆ ਜਾ ਸਕਦਾ ਹੈ। ਚੋਣ ਕਮਿਸ਼ਨਰ ਨੇ ਉਨ੍ਹਾਂ ਸੂਬਿਆਂ ਦੀ ਪੂਰੀ ਰਿਪੋਰਟ ਮੰਗੀ ਹੈ, ਜਿੱਥੇ ਸਾਲ 2022 ’ਚ ਚੋਣਾਂ ਹੋਣੀਆਂ ਹਨ। ਇਨ੍ਹਾਂ ਸੂਬਿਆਂ ’ਚ ਓਮੀਕ੍ਰੋਨ ਦੇ ਮਾਮਲਿਆਂ ਅਤੇ ਵੈਕਸੀਨੇਸ਼ਨ ਦੀ ਡਿਟੇਲਸ ਦੇਣੀ ਹੈ। ਨਾਲ ਹੀ ਇਹ ਦੱਸਣਾ ਹੈ ਕਿ ਇਨ੍ਹਾਂ ਸੂਬਿਆਂ ’ਚ ਕੇਂਦਰ ਸੂਬਿਆਂ ਦੇ ਨਾਲ ਮਿਲ ਕੇ ਕੀ ਕੰਮ ਕਰ ਰਿਹਾ ਹੈ। ਇਸ ਰਿਪੋਰਟ ਦੇ ਆਧਾਰ ’ਤੇ ਜਨਵਰੀ ਦੇ ਪਹਿਲੇ ਹਫ਼ਤੇ ’ਚ ਬੈਠਕ ਹੋਵੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਬੰਬ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਜਰਮਨੀ 'ਚ ਗ੍ਰਿਫ਼ਤਾਰ

ਇਸ ਤੋਂ ਬਾਅਦ ਹੀ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਨਵਰੀ 'ਚ ਜਾਰੀ ਹੋ ਸਕਦਾ ਹੈ। ਹਾਲਾਂਕਿ, ਮਾਹਿਰਾਂ ਦਾ ਦਾਅਵਾ ਹੈ ਕਿ ਕੁੱਝ ਹੀ ਦਿਨਾਂ ’ਚ ਓਮੀਕ੍ਰੋਨ ਦੇ ਰੂਪ ’ਚ ਕੋਰੋਨਾ ਦੀ ਤੀਜੀ ਲਹਿਰ ਵੀ ਆ ਸਕਦੀ ਹੈ। ਲਿਹਾਜਾ ਚੋਣ ਕਮਿਸ਼ਨ ਕੁੱਝ ਸਖ਼ਤ ਕਦਮ ਚੁੱਕ ਸਕਦਾ ਹੈ। ਚੋਣਾਂ ਤੋਂ ਪਹਿਲਾਂ ਸੂਬਿਆਂ ਦੀ ਸਥਿਤੀ ਨੂੰ ਸਮਝ ਕੇ ਇਸ ਦਾ ਫ਼ੈਸਲਾ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਓਮੀਕ੍ਰੋਨ ਨੂੰ ਲੈ ਕੇ ਕੇਂਦਰੀ ਸਿਹਤ ਸਕੱਤਰ ਦੀ ਰਿਪੋਰਟ ਤੋਂ ਬਾਅਦ ਸੰਭਵ ਹੈ ਕਿ ਚੋਣ ਕਮਿਸ਼ਨ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਹੁਕਮ ਦੇਵੇ।

ਇਹ ਵੀ ਪੜ੍ਹੋ : ਪੰਜਾਬ 'ਚ ਕਿਹੋ ਜਿਹਾ ਰਹੇਗਾ 'ਮੌਸਮ', ਅਗਲੇ 5 ਦਿਨਾਂ ਲਈ ਵਿਸ਼ੇਸ਼ ਬੁਲੇਟਿਨ ਜਾਰੀ  

ਵੱਡੀਆਂ ਰੈਲੀਆਂ ’ਤੇ ਰੋਕ ਲਾ ਦਿੱਤੀ ਜਾਵੇ। ਵਰਚੁਅਲ ਅਤੇ ਡੋਰ-ਟੂ-ਡੋਰ ਕੈਂਪੇਨ ਦੀ ਇਜਾਜ਼ਤ ਮਿਲੇ। ਚੋਣ ਪ੍ਰਚਾਰ ਦੇ ਤਰੀਕਿਆਂ ’ਚ ਬਦਲਾਅ ਦੇ ਨਾਲ ਮਾਸਕ ਅਤੇ ਦੋ ਗਜ਼ ਦੀ ਦੂਰੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਬਿਕਰਮ ਮਜੀਠੀਆ ਪੁੱਜੇ ਹਾਈਕੋਰਟ, ਦਾਖ਼ਲ ਕੀਤੀ ਅਗਾਊਂ ਜ਼ਮਾਨਤ ਅਰਜ਼ੀ

ਸੋਮਵਾਰ ਨੂੰ ਚੋਣ ਕਮਿਸ਼ਨ ਦੀ ਹੋਈ ਮੀਟਿੰਗ ਤੋਂ ਸੰਕੇਤ ਇਹੀ ਮਿਲ ਰਹੇ ਹਨ ਕਿ ਓਮੀਕ੍ਰੋਨ ਕਾਰਨ ਇਹ ਚੋਣਾਂ ਟਾਲੀਆਂ ਨਹੀਂ ਜਾਣਗੀਆਂ, ਇਹ ਤੈਅ ਸਮੇਂ ’ਤੇ ਹੀ ਹੋਣਗੀਆਂ। ਹਾਲਾਂਕਿ, ਹੁਣ ਜਨਵਰੀ ਦੇ ਪਹਿਲੇ ਹਫ਼ਤੇ ’ਚ ਦੁਬਾਰਾ ਮੀਟਿੰਗ ਹੋਵੇਗੀ, ਇਸ ਤੋਂ ਬਾਅਦ ਆਖ਼ਰੀ ਫ਼ੈਸਲਾ ਹੋ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News