ਪੰਜਾਬ ''ਚ ਚੋਣਾਂ ਦਾ ਐਲਾਨ ਅੱਜ, ਚੋਣ ਕਮਿਸ਼ਨ ਨੇ ਸੱਦੀ ਪ੍ਰੈੱਸ ਕਾਨਫ਼ਰੰਸ
Sunday, Dec 08, 2024 - 09:18 AM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਵਿਚ ਅੱਜ ਨਗਰ ਨਿਗਮ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਹੋਣ ਜਾ ਰਿਹਾ ਹੈ। ਰਾਜ ਚੋਣ ਕਮਿਸ਼ਨ ਵੱਲੋਂ ਅੱਜ 11.30 ਵਜੇ ਪ੍ਰੈੱਸ ਕਾਨਫ਼ਰੰਸ ਸੱਦ ਲਈ ਗਈ ਹੈ। ਇਸ ਦੌਰਾਨ ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਲਈ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - 10 ਦਸੰਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਨਗਰ ਨਿਗਮ ਚੋਣਾਂ ਦੀਆਂ ਤਾਰੀਖ਼ਾਂ ਦੇ ਐਲਾਨ ਦੇ ਨਾਲ ਹੀ ਅੱਜ ਚੋਣ ਜ਼ਾਬਤਾ ਵੀ ਲਾਗੂ ਹੋ ਸਕਦਾ ਹੈ। ਇੱਥੇ ਇਹ ਦੱਸਣਾ ਉੱਚਿਤ ਹੋਵੇਗਾ ਕਿ ਲੋਕਲ ਬਾਡੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵੱਲੋਂ ਦਸੰਬਰ ਦੇ ਆਖਰੀ ਹਫਤੇ ਦੌਰਾਨ ਨਗਰ ਨਿਗਮ ਚੋਣਾਂ ਕਰਵਾਉਣ ਲਈ ਨੋਟਿਫਿਕੇਸ਼ਨ ਤਾਂ ਕਾਫੀ ਦਿਨ ਪਹਿਲਾਂ ਹੀ ਜਾਰੀ ਕਰ ਦਿੱਤਾ ਗਿਆ ਸੀ ਪਰ ਅਜੇ ਤੱਕ ਵੋਟਿੰਗ ਲਈ ਸ਼ੈਡਿਊਲ ਜਾਰੀ ਨਹੀਂ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਟ੍ਰੈਫ਼ਿਕ ਨਿਯਮ ਤੋੜਣ ਵਾਲਿਆਂ ਦੀ ਹੁਣ ਖ਼ੈਰ ਨਹੀਂ! ਪੰਜਾਬ ਪੁਲਸ ਨੇ ਮੁੜ ਸ਼ੁਰੂ ਕੀਤਾ 6 ਸਾਲ ਪੁਰਾਣਾ ਸਿਸਟਮ
15 ਦਿਨਾਂ ਅੰਦਰ ਹੋ ਸਕਦੀ ਹੈ ਵੋਟਿੰਗ
ਨਗਰ ਨਿਗਮ ਚੋਣ ਲਈ ਕੋਡ ਲਾਗੂ ਕਰਨ ਤੋਂ ਬਾਅਦ 15 ਦਿਨ ਦੇ ਅੰਦਰ ਵੋਟਿੰਗ ਕਰਵਾਉਣ ਦੇ ਕਿਆਸ ਲਗਾਏ ਜਾ ਰਹੇ ਹਨ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਤੋਂ ਇਲਾਵਾ ਐੱਸ. ਜੀ. ਪੀ. ਸੀ. ਵੱਲੋਂ ਸ਼ਹੀਦੀ ਜੋੜ ਮੇਲੇ ਦੌਰਾਨ ਨਗਰ ਨਿਗਮ ਚੋਣਾਂ ਕਰਵਾਉਣ ’ਤੇ ਇਤਰਾਜ਼ ਜਤਾਇਆ ਗਿਆ ਹੈ, ਜਿਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਕੋਡ ਲਾਗੂ ਹੋਣ ਤੋਂ ਬਾਅਦ 15 ਦਿਨਾਂ ਅੰਦਰ ਮਤਲਬ 22 ਦਸੰਬਰ ਤੱਕ ਨਗਰ ਨਿਗਮ ਚੋਣਾਂ ਲਈ ਵੋਟਿੰਗ ਕਰਵਾਉਣ ਦੀ ਯੋਜਨਾ ਬਣਾਉਣ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8