ਚੋਣਾਂ ''ਚ ਵੱਡੀ ਜਿੱਤ ਤੋਂ ਬਾਅਦ ਨਵਜੋਤ ਸਿੱਧੂ ਦੀ ਸਖਤ ਚਿਤਾਵਨੀ

03/16/2017 3:40:11 PM

ਅੰਮ੍ਰਿਤਸਰ (ਵਾਲੀਆ) : ਪੰਜਾਬ ਵਿਚ ਨਸ਼ਿਆਂ ਦੇ ਵਪਾਰੀਆਂ ਨੂੰ ਹੁਣ ਸਮਝ ਜਾਣਾ ਚਾਹੀਦਾ ਹੈ ਕਿ ਪੰਜਾਬ ਵਿਚ ਹੁਣ ਸੱਤਾ ਪਰਿਵਰਤਨ ਹੋ ਚੁਕਾ ਹੈ ਅਤੇ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹੋਂਦ ਵਿਚ ਆ ਚੁਕੀ ਹੈ, ਇਸ ਲਈ ਹੁਣ ਉਨ੍ਹਾਂ ਨੂੰ ਆਪਣਾ ਬੋਰੀ ਬਿਸਤਰਾ ਸਮੇਟ ਲੈਣਾ ਚਾਹੀਦਾ ਹੈ ਕਿਉਂਕਿ ਕਾਂਗਰਸ ਸਰਕਾਰ ਹੁਣ ਕਿਸੇ ਵੀ ਕੀਮਤ ''ਤੇ ਉਨ੍ਹਾਂ ਨੂੰ ਨੌਜਵਾਨਾਂ ਦੀਆਂ ਕੀਮਤੀ ਜਾਨਾਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਨਵਜੋਤ ਕੌਰ ਸਿੱਧੂ ਨੇ ਆਪਣੇ ਗ੍ਰਹਿ ਵਿਖੇ ਉਨ੍ਹਾਂ ਨੂੰ ਮਿਲਣ ਆਏ ਸੀਨੀਅਰ ਕਾਂਗਰਸੀ ਆਗੂ ਸੁਨੀਰ ਸੋਨੂੰ ਸ਼ਰਮਾ, ਕਬੀਰ ਸ਼ਰਮਾ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨਾਲ ਗੱਲਬਾਤ ਦੌਰਾਨ ਕੀਤਾ।
ਡਾ. ਸਿੱਧੂ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ਦਾ ਜਿੰਨਾ ਨੁਕਸਾਨ ਨਸ਼ਿਆਂ ਨੇ ਕੀਤਾ ਹੈ ਉਨ੍ਹਾਂ ਕਿਸੇ ਵੀ ਸਰਕਾਰ ਦੇ ਸਮੇਂ ਨਹੀਂ ਹੋਇਆ। ਹੁਣ ਕਾਂਗਰਸ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ।


Gurminder Singh

Content Editor

Related News