ਪੰਜਾਬ 'ਚ ਮੁਲਤਵੀ ਹੋਈਆਂ ਚੋਣਾਂ! ਇਸ ਜ਼ਿਲ੍ਹੇ ਬਾਰੇ ਲਿਆ ਗਿਆ ਅਹਿਮ ਫ਼ੈਸਲਾ

Monday, Dec 01, 2025 - 10:11 AM (IST)

ਪੰਜਾਬ 'ਚ ਮੁਲਤਵੀ ਹੋਈਆਂ ਚੋਣਾਂ! ਇਸ ਜ਼ਿਲ੍ਹੇ ਬਾਰੇ ਲਿਆ ਗਿਆ ਅਹਿਮ ਫ਼ੈਸਲਾ

ਚੰਡੀਗੜ੍ਹ/ਜਲੰਧਰ (ਗੁਰਜੀਤ, ਅੰਕੁਰ, ਧਵਨ, ਨਿਆਮੀਆਂ) : ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨਗਰ ਨਿਗਮ ਮੋਹਾਲੀ ਦੇ ਨਾਲ ਲੱਗਦੇ 15 ਪਿੰਡਾਂ ਨੂੰ ਹੁਣ ਮਿਊਂਸੀਪਲ ਕਾਰਪੋਰੇਸ਼ਨ ਮੋਹਾਲੀ ਦੀਆਂ ਹੱਦਾਂ ’ਚ ਸ਼ਾਮਲ ਕਰ ਲਿਆ ਗਿਆ ਹੈ। ਇਸ ਕਾਰਨ ਪੰਚਾਇਤ ਸੰਮਤੀ ਮੋਹਾਲੀ ਦੀਆਂ 15 ਗ੍ਰਾਮ ਪੰਚਾਇਤਾਂ ਹੁਣ ਸਬੰਧਿਤ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਅਧਿਕਾਰ ਖੇਤਰ ’ਚੋਂ ਬਾਹਰ ਕੱਢ ਦਿੱਤੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਦੇ 14 ਪਿੰਡਾਂ ਦੀਆਂ ਜ਼ਮੀਨਾਂ ਦੇ ਵੱਧਣਗੇ ਭਾਅ! ਸਰਕਾਰ ਨੇ ਜਾਰੀ ਕੀਤੀ ਨਵੀਂ ਨੋਟੀਫਿਕੇਸ਼ਨ

ਪੰਚਾਇਤ ਸੰਮਤੀ ਮੋਹਾਲੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੀਆਂ ਹੱਦਾਂ ’ਚ ਹੁਣ ਅਹਿਮ ਤਬਦੀਲੀ ਆ ਗਈ ਹੈ। ਇਸ ਲਈ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇਸ ਬਲਾਕ ਦਾ ਅਤੇ ਜ਼ਿਲ੍ਹਾ ਪ੍ਰੀਸ਼ਦ ਖੇਤਰ ਹੁਣ ਦੁਬਾਰਾ ਨਵੇਂ ਸਿਰਿਓਂ ਪੁਨਰਗਠਨ ਕੀਤਾ ਜਾਣਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸੀਤ ਲਹਿਰ ਤੇ ਧੁੰਦ ਦਾ ਅਲਰਟ ਜਾਰੀ, ਇਨ੍ਹਾਂ 7 ਜ਼ਿਲ੍ਹਿਆਂ ਲਈ ਕੀਤੀ ਗਈ ਵੱਡੀ ਭਵਿੱਖਬਾਣੀ

ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਡਿਪਟੀ ਕਮਿਸ਼ਨਰ, ਮੋਹਾਲੀ ਦੀ ਸਿਫ਼ਾਰਸ਼ ’ਤੇ ਕਮਿਸ਼ਨ ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇਨ੍ਹਾਂ ਜ਼ੋਨਾਂ ਦਾ ਜਦੋਂ ਤੱਕ ਪੁਨਰਗਠਨ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪੰਚਾਇਤ ਸੰਮਤੀ, ਮੋਹਾਲੀ ਅਤੇ ਜ਼ਿਲ੍ਹਾ ਪ੍ਰੀਸ਼ਦ, ਮੋਹਾਲੀ ਦੇ ਮੈਂਬਰਾਂ ਦੀ ਚੋਣ ਮੁਲਤਵੀ ਕੀਤੀ ਜਾਂਦੀ ਹੈ। ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਪੰਚਾਇਤ ਸੰਮਤੀ ਡੇਰਾਬੱਸੀ, ਪੰਚਾਇਤ ਸੰਮਤੀ ਖਰੜ ਅਤੇ ਪੰਚਾਇਤ ਸੰਮਤੀ ਮਾਜਰੀ ਦੇ ਮੈਂਬਰਾਂ ਦੀ ਚੋਣ ਜਾਰੀ ਸ਼ਡਿਊਲ ਮੁਤਾਬਕ ਹੀ ਹੋਵੇਗੀ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


author

Babita

Content Editor

Related News