ਡੀ. ਸੀ. ਨੇ ਸ਼ੁਰੂ ਕੀਤਾ ਇਲੈਕਟੋਰਲ ਵੈਰੀਫਿਕੇਸ਼ਨ ਪੋਰਟਲ

09/02/2019 12:41:14 PM

ਲੁਧਿਆਣਾ (ਸ਼ਾਰਦਾ) : ਡਿਪਟੀ ਕਮਿਸ਼ਨਰ ਪਰਦੀਪ ਅਗਰਵਾਲ ਨੇ ਸਥਾਨਕ ਬਚਤ ਭਵਨ ’ਚ ਇਲੈਕਟੋਰਲ ਵੈਰੀਫਿਕੇਸ਼ਨ ਪੋਰਟਲ ਦੀ ਸ਼ੁਰੂਆਤ ਕਰਦਿਆਂ 1 ਜਨਵਰੀ, 2-19 ਤੱਕ ਜੋ ਨੌਜਵਾਨ 18 ਸਾਲ ਦੇ ਹੋ ਗਏ ਹਨ ਅਤੇ ਉਨ੍ਹਾਂ ਨੇ ਆਪਣੀ ਵੋਟ ਨਹÄ ਬਣਾਈ ਹੈ, ਉਨ੍ਹਾਂ ਨੂੰ ਤੁਰੰਤ ਆਨਲਾਈਨ ਵੋਟ ਬਣਾਉਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਆਪਣੀ ਵੋਟ ਦੀ ਵੈਰੀਫਿਕੇਸ਼ਨ ਕਰਨ ਲਈ ਵੋਟਰ ਹੈਲਪਲਾਈਨ ਐਪ ਦੀ ਵੀ ਮਦਦ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਨੈਸ਼ਨਲ ਵੋਟਰ ਸਰਵਿਸ ਪੋਰਟਲ ਅਤੇ ਕਾਮਨ ਸਰਵਿਸ ਸੈਂਟਰ ਦੀ ਮਦਦ ਨਾਲ ਵੀ ਵੋਟ ਬਣਾਉਣ ਦੀ ਪ੍ਰਕਿਰਿਆ ਵਰਤੀ ਜਾ ਸਕਦੀ ਹੈ।

ਜਿਸ ਲਈ ਵੋਟਰ 1 ਸਤੰਬਰ ਤੋਂ 15 ਅਕਤੂਬਰ ਤੱਕ ਆਪਣਾ ਪਾਸਪੋਰਟ, ਡਰਾਈਵਿੰਗ ਲਾਈਸੈਂਸ, ਰਾਸ਼ਨ ਕਾਰਡ, ਆਧਾਰ ਕਾਰਡ ਦੀ ਵਰਤੋਂ ਕਰ ਸਕਦਾ ਹੈ। ਅਗਰਵਾਲ ਨੇ ਦੱਸਿਆ ਕਿ ਨਵÄ ਵੋਟ ਬਣਾਉਣ ਲਈ ਫਾਰਮ ਨੰਬਰ-6 ਆਨਲਾਈਨ ਭਰਿਆ ਜਾ ਸਕਦਾ ਹੈ। ਪਤਾ ਬਦਲ ਜਾਣ ਜਾਂ ਕਿਸੇ ਦੀ ਮੌਤ ਹੋ ਜਾਣ ’ਤੇ ਵੋਟ ਕੱਟਣ ਲਈ ਫਾਰਮ ਨੰਬਰ-7 ਭਰਿਆ ਜਾ ਸਕਦਾ ਹੈ, ਜਦੋਂ ਕਿ ਵੋਟ ’ਚ ਕਿਸੇ ਤਰ੍ਹਾਂ ਦੀ ਤਰੁੱਟੀ ਕਰਨ ਲਈ 8 ਨੰਬਰ ਫਾਰਮ ਨੂੰ ਵਰਤੋਂ ’ਚ ਲਿਆਂਦਾ ਜਾ ਸਕਦਾ ਹੈ। 


 


Babita

Content Editor

Related News