23 ਇਲੈਕਟ੍ਰਿਕ ਚਾਰਜਿੰਗ ਸਟੇਸ਼ਨ ਚਲਾਉਣ ਦੀ ਮਿਲੀ ਮਨਜ਼ੂਰੀ

Tuesday, Jun 13, 2023 - 01:27 PM (IST)

ਚੰਡੀਗੜ੍ਹ (ਰਾਜਿੰਦਰ) : ਯੂ. ਟੀ. ਪ੍ਰਸ਼ਾਸਨ ਨੇ ਸਤੰਬਰ ਮਹੀਨੇ ਵਿਚ ਇਲੈਕਟ੍ਰਿਕ ਪਾਲਿਸੀ ਜਾਰੀ ਕੀਤੀ ਸੀ, ਜਿਸ ਦੇ ਤਹਿਤ ਚੰਡੀਗੜ੍ਹ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨੋਲਾਜੀ ਪ੍ਰਮੋਸ਼ਨ ਸੋਸਾਇਟੀ (ਕ੍ਰੈਸਟ) ਵਲੋਂ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹ ਦੇਣ ਲਈ ਕਈ ਤਰ੍ਹਾਂ ਦੀਆਂ ਵਿਵਸਥਾਵਾਂ ਕੀਤੀਆਂ ਗਈਆਂ ਹਨ। ਹੁਣ ਯੂ. ਟੀ. ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ਹਿਰ ਵਿਚ 9 ਲੋਕੇਸ਼ਨਾਂ ’ਤੇ 23 ਚਾਰਜਿੰਗ ਸਟੇਸ਼ਨ ਸ਼ੁਰੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਸਟੇਸ਼ਨ ਨਵੰਬਰ 2022 ਵਿਚ ਲਾਏ ਗਏ ਸਨ। ਇਸ ਸਬੰਧੀ ਪ੍ਰਸ਼ਾਸਨ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਨੂੰ ਚਾਰਜਿੰਗ ਸਟੇਸ਼ਨ ਸ਼ੁਰੂ ਕਰਨ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ। ਛੇਤੀ ਹੀ ਏਜੰਸੀ ਨੂੰ ਇਹ ਚਲਾਉਣ ਲਈ ਨਿਰਦੇਸ਼ ਜਾਰੀ ਕਰ ਦਿੱਤੇ ਜਾਣਗੇ। ਇਸ ਵਿਚ ਦੋ ਹਫ਼ਤਿਆਂ ਦਾ ਸਮਾਂ ਲੱਗ ਸਕਦਾ ਹੈ।
 


Babita

Content Editor

Related News