ਹਾਈਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

Monday, Jul 29, 2019 - 06:13 PM (IST)

ਹਾਈਵੋਲਟੇਜ਼ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

ਬੁਢਲਾਡਾ, (ਬਾਂਸਲ): ਸ਼ਹਿਰ ਦੇ ਪਿੰਡ ਚੱਕ ਭਾਈਕਾ 'ਚ ਇਕ 19 ਸਾਲਾ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਿੰਡ ਦੇ ਹੀ 19 ਸਾਲਾ ਨੌਜਵਾਨ ਰਾਮ ਸਿੰਘ ਪੁੱਤਰ ਗੁਰਤੇਜ ਸਿੰਘ ਦੀ ਘਰ ਦੀ ਛੱਤ 'ਤੋਂ ਲੰਘਦੀਆਂ 11000 ਕੇ. ਵੀ ਦੀਆਂ ਤਾਰਾਂ ਦੇ ਕਰੰਟ ਦੀ ਛਪੇਟ 'ਚ ਆਉਣ ਕਾਰਨ ਮੌਤ ਹੋ ਗਈ। | ਇਹ ਘਟਨਾ ਸਵੇਰੇ 10 ਵਜੇ ਦੇ ਕਰੀਬ ਵਾਪਰੀ ਜਦ ਉਹ ਛੱਤ 'ਤੇ ਪਈ ਪਾਈਪ ਲੈਣ ਚੜਿਆ ਸੀ। ਬਿਜਲੀ ਵਿਭਾਗ ਦੀ ਨਲਾਇਕੀ ਕਾਰਨ ਉਕਤ ਨੌਜਵਾਨ ਦੀ ਮੌਤ ਹੋਈ ਹੈ। ਪਿੰਡ ਵਾਸੀਆਂ ਤੇ ਪਿੰਡ ਦੀ ਪੰਚਾਇਤ ਵਲੋਂ ਲਗਭਗ ਤਿੰਨ ਸਾਲ ਦੇ ਕਰੀਬ ਇਨ੍ਹਾਂ ਤਾਰਾਂ ਨੂੰ ਰਿਹਾਇਸ਼ੀ ਇਲਾਕੇ ਤੋਂ ਦੂਰ ਹਟਾਉਣ ਦੀਆਂ ਦਰਖਾਸਤਾਂ ਸਬੰਧਤ ਵਿਭਾਗ ਨੂੰ ਦਿੱਤੀਆਂ ਗਈਆਂ।| ਨੌਜਵਾਨ ਦੀ ਮੌਤ ਦੇ ਕਾਰਨ ਪਿੰਡ 'ਚ ਸੋਗ ਦੀ ਲਹਿਰ ਹੈ, ਪਿੰਡ ਵਾਸੀਆਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ 'ਤੇ ਕਾਰਵਾਈ ਕਰਵਾਉਣ ਲਈ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ 'ਚ ਸਿਵਲ ਹਸਪਤਾਲ 'ਚ ਧਰਨਾ ਦਿੱਤਾ। |

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੁਲਦੀਪ ਸਿੰਘ ਸ਼ੀਮਾਰ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਇਨਕਲਾਬੀ ਨੌਜਵਾਨ ਸਭਾ ਦੇ ਆਗੂ ਵਿੰਦਰ ਅਲਖ, ਮੀਰੀ ਪੀਰੀ ਸਮਾਜ ਭਲਾਈ ਟਰੱਸਟ ਦੇ ਆਗੂ ਪ੍ਰਦੀਪ ਸਿੰਘ ਖਾਲਸਾ ਨੇ ਕਿਹਾ ਕਿ ਬਿਜਲੀ ਵਿਭਾਗ ਦੀ ਨਲਾਇਕੀ ਕਾਰਨ ਨੌਜਵਾਨ ਨੂੰ ਆਪਣੀ ਜਾਨ ਤੋਂ ਹੱਥ ਥੋਣੇ ਪਏ ਹਨ।|ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਦੁਆਰਾ ਤਾਰਾਂ ਨੂੰ ਰਿਹਾਇਸ਼ੀ ਇਲਾਕੇ 'ਚੋਂ ਦੂਰ ਕਰਨ ਲਈ ਸਬੰਧਤ ਵਿਭਾਗ ਨੂੰ ਦਰਖਾਸਤਾਂ ਵੀ ਦਿੱਤੀਆਂ ਸਨ। ਜਿਸ 'ਤੇ ਅਧਿਕਾਰੀਆਂ ਨੇ ਭਰੋਸਾ ਜਤਾਇਆ ਕਿ ਸਰਕਾਰੀ ਫੀਸ ਭਰ ਦੋਵੇਂ ਦਰਖਾਸਤਾਂ 'ਤੇ ਕਾਰਵਾਈ ਕਰ ਦਿੱਤੀ ਜਾਵੇਗੀ। |ਫੀਸ ਨੂੰ ਅੱਜ 3 ਸਾਲ ਤੋਂ ਜਿਆਦਾ ਹੋ ਗਏ ਪਰ ਹਾਲੇ ਤੱਕ ਕੋਈ ਕਾਰਵਾਈ ਨਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁਆਵਜੇ ਵਜੋਂ ਪਰਿਵਾਰ ਨੂੰ 20 ਲੱਖ ਰੁਪਏ, ਇਕ ਮੈਂਬਰ ਨੂੰ ਨੌਕਰੀ, ਦੋਸ਼ੀ ਅਧਿਕਾਰੀਆਂ 'ਤੇ ਪਰਚਾ ਦਰਜ ਕੀਤਾ ਜਾਵੇ ਅਤੇ 11000 ਕੇਵੀ ਦੀਆਂ ਤਾਰਾਂ ਰਿਹਾਇਸ਼ੀੲਇਲਾਕੇ 'ਚੋਂ ਦੂਰ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਮੰਗਾਂ ਮੰਨਣ ਤੋਂ ਬਾਅਦ ਹੀ ਮ੍ਰਿਤਕ ਦਾ ਸੰਸਕਰ ਕੀਤਾ ਜਾਵੇਗਾ।| ਪ੍ਰਸਾਸ਼ਨ ਨੇ ਜੇ ਜਲਦ ਤੋਂ ਜਲਦ ਕੋਈ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਤਿੱਖਾ ਕਰਨ ਲਈ ਮਜ਼ਬੂਰ ਹੋਣਾ ਪਵੇਗਾ।|


Related News