ਬਜ਼ੁਰਗ ਨੂੰ ਇਨਵਰਟਰ ਤੋਂ ਪਿਆ ਜ਼ਬਰਦਸਤ ਕਰੰਟ, 70 ਫ਼ੀਸਦੀ ਝੁਲਸਿਆ
Sunday, Dec 15, 2024 - 12:43 PM (IST)
ਲੁਧਿਆਣਾ (ਖੁਰਾਨਾ): ਪੱਖੋਵਾਲ ਰੋਡ ਸਥਿਤ ਪਿੰਡ ਫੁੱਲਾਵਾਲ ਕਪਾਸਨ ਵਿਖੇ 55 ਸਾਲਾ ਬਜ਼ੁਰਗ ਨੂੰ ਇਨਵਰਟਰ ਤੋਂ ਜ਼ੋਰਦਾਰ ਕਰੰਟ ਲੱਗਿਆ। ਇਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ।
ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ
ਪਰਿਵਾਰ ਵੱਲੋਂ ਉਸ ਨੂੰ ਇਕ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਸਿਵਲ ਹਸਪਤਾਲ ਭੇਜ ਦਿੱਤਾ ਗਿਆ। ਇੱਥੇ ਵੀ ਡਾਕਟਰਾਂ ਨੇ ਉਸ ਨੂੰ ਮੁੱਢਲਾ ਇਲਾਜ ਦੇਣ ਮਗਰੋਂ ਚੰਡੀਗੜ੍ਹ ਸਥਿਤ ਪੀ.ਜੀ.ਆਈ. ਵਿਚ ਰੈਫ਼ਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਕਰੰਟ ਕਾਰਨ ਬਜ਼ੁਰਗ ਤਕਰੀਬਨ 70 ਫ਼ੀਸਦੀ ਝੁਲਸ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8