ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ
Wednesday, Jun 17, 2026 - 12:34 PM (IST)
ਜਲੰਧਰ (ਚਾਂਦ)-ਇਲੈਕਟ੍ਰੀਕਲ ਡੀਲਰ ਐਸੋਸੀਏਸ਼ਨ ਜਲੰਧਰ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਇੰਦਰਪਾਲ ਸਿੰਘ ਭਾਟੀਆ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਬੀਰ ਸਿੰਘ ਨੇ ਪ੍ਰਸਤਾਵ ਰੱਖਿਆ ਕਿ ਇਸ ਵਾਰ ਗਰਮੀਆਂ ਦੀਆਂ ਛੁੱਟੀਆਂ 25 ਤੋਂ 28 ਜੂਨ ਤੱਕ ਮਨਾਈਆਂ ਜਾਣ। ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਇਸ ਫ਼ੈਸਲੇ ਅਨੁਸਾਰ ਸ਼ਹਿਰ ਦੀਆਂ ਸਮੂਹ ਇਲੈਕਟ੍ਰੀਕਲ ਦੁਕਾਨਾਂ 25 ਜੂਨ ਤੋਂ 28 ਜੂਨ ਤੱਕ ਬੰਦ ਰਹਿਣਗੀਆਂ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਹੋਰ ਕਾਰਜਾਂ ਅਤੇ ਭਵਿੱਖੀ ਗਤੀਵਿਧੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ
ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਸੋਹਣ ਸਿੰਘ ਸੈਣੀ ਤੋਂ ਇਲਾਵਾ ਤਜਿੰਦਰ ਪਾਲ ਸਿੰਘ ਭਾਟੀਆ, ਗੁਰਮੋਹਨ ਸਿੰਘ, ਕਮਲੇਸ਼ ਕੁਮਰਾ, ਦਵਿੰਦਰ ਸਿੰਘ, ਬਲਜੀਤ ਸਿੰਘ, ਸਰਨ ਭਾਟੀਆ, ਹਰਮੀਤ ਸਿੰਘ, ਗੁਰਪ੍ਰੀਤ ਸਿੰਘ, ਹਰਸਿਮਰਤਜੀਤ ਸਿੰਘ, ਰਾਜਦੀਪ ਸਿੰਘ, ਅਰਵਿੰਦ ਕੁਮਰਾ, ਵੈਭਵ ਕੁਮਰਾ ਅਤੇ ਹੋਰ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ, ਇਤਰਾਜ਼ਯੋਗ ਵੀਡੀਓ ਬਣਾ ਕੀਤਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
