ਦੀਵਾਲੀ ਮੌਕੇ ਘਰ ''ਚ ਵਿਛਿਆ ਸੱਥਰ, ਕਰੰਟ ਲੱਗਣ ਨਾਲ ਬਿਜਲੀ ਕਰਮਚਾਰੀ ਦੀ ਹੋਈ ਮੌਤ

Monday, Nov 13, 2023 - 06:17 PM (IST)

ਦੀਵਾਲੀ ਮੌਕੇ ਘਰ ''ਚ ਵਿਛਿਆ ਸੱਥਰ, ਕਰੰਟ ਲੱਗਣ ਨਾਲ ਬਿਜਲੀ ਕਰਮਚਾਰੀ ਦੀ ਹੋਈ ਮੌਤ

ਫਗਵਾੜਾ (ਜਲੋਟਾ)– ਫਗਵਾੜਾ ਦੀ ਖਲਵਾੜਾ ਕਾਲੋਨੀ 'ਚ ਬਿਜਲੀ ਦੀ ਖਰਾਬੀ ਨੂੰ ਠੀਕ ਕਰਦੇ ਸਮੇਂ ਕਰੰਟ ਲੱਗਣ ਨਾਲ ਇਕ ਠੇਕੇ 'ਤੇ ਕੰਮ ਕਰਨ ਵਾਲੇ ਬਿਜਲੀ ਕਰਮਚਾਰੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਦੀਪ ਸਿੰਘ ਵਾਸੀ ਰਵਿਦਾਸ ਨਗਰ, ਫਗਵਾੜਾ ਵਜੋਂ ਹੋਈ ਹੈ। 

ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਸਿੰਘ ਦੀ ਮੌਤ ਕਰੰਟ ਲੱਗਣ ਕਾਰਨ ਹੋਈ ਹੈ। ਪੀ. ਐੱਸ. ਪੀ. ਸੀ. ਐੱਲ. ਫਗਵਾੜਾ ਦੇ ਐਕਸਿਨ ਨੇ ਦੱਸਿਆ ਕਿ ਮ੍ਰਿਤਕ ਪ੍ਰਦੀਪ ਸਿੰਘ ਦੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਾਸ਼ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਮੌਤ ਉਸ ਸਮੇਂ ਹੋਈ ਜਦੋਂ ਉਹ ਬਿਜਲੀ ਦੀ ਖਰਾਬੀ ਨੂੰ ਠੀਕ ਕਰਦੇ ਸਮੇਂ ਅਚਾਨਕ ਖੰਭੇ ਤੋਂ ਹੇਠਾਂ ਡਿੱਗ ਗਿਆ। ਹੋ ਸਕਦਾ ਹੈ ਕਿ ਉਸ ਬਿਜਲੀ ਦਾ ਕਰੰਟ ਲੱਗਣ ਕਾਰਨ ਹੇਠਾ ਡਿੱਗਾ ਹੋਵੇ। ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ:  ਭਾਈ-ਦੂਜ ਤੋਂ ਪਹਿਲਾਂ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ, ਮੰਜ਼ਰ ਵੇਖ ਸਹਿਮੇ ਲੋਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

shivani attri

Content Editor

Related News