ਬਿਜਲੀ ਦੇ ਖੰਭੇ ''ਚ ਵੱਜਣ ਨਾਲ ਇਲੈਕਟ੍ਰੀਸ਼ਨ ਦੀ ਮੌਤ

Monday, Oct 14, 2024 - 12:57 PM (IST)

ਲੁਧਿਆਣਾ (ਰਾਜ)- ਹੰਬੜਾਂ ਰੋਡ ’ਤੇ ਇਕ ਐਕਟਿਵਾ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਜ਼ਖਮੀ ਹੋਏ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਲਵਪ੍ਰੀਤ ਸਿੰਘ ਹੈ, ਜੋ ਕਿ ਪ੍ਰਤਾਪ ਸਿੰਘ ਵਾਲਾ ਦਾ ਰਹਿਣ ਵਾਲਾ ਹੈ। ਥਾਣਾ ਪੀ. ਏ. ਯੂ. ਦੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਸੀ। ਉਹ ਸ਼ਨੀਵਾਰ ਦੇਰ ਰਾਤ ਐਕਟਿਵਾ ’ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ ਤਾਂ ਰਸਤੇ ’ਚ ਅਚਾਨਕ ਉਸ ਦੀ ਐਕਟਿਵਾ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀ ਦਾ ਐਲਾਨ! ਸਕੂਲਾਂ-ਕਾਲਜਾਂ ਤੋਂ ਇਲਾਵਾ ਦੁਕਾਨਾਂ ਤੇ ਫੈਕਟਰੀਆਂ 'ਚ ਵੀ ਛੁੱਟੀ

ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ

ਇਸੇ ਤਰ੍ਹਾਂ ਹੀ ਦੂਜੇ ਕੇਸ ’ਚ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਲਈ ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਲਾਸ਼ ਦੀ ਪਛਾਣ ਲਈ ਨੇੜੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News