ਬਿਜਲੀ ਸੋਧ ਬਿੱਲ ਦੀਆਂ ਟਾਂਡਾ ਹਾਈਵੇ ’ਤੇ ਕਾਪੀਆਂ ਫੂਕ ਦੋਆਬਾ ਕਿਸਾਨ ਕਮੇਟੀ ਦੇ ਕਾਰਕੁੰਨਾਂ ਨੇ ਕੀਤੀ ਨਾਅਰੇਬਾਜ਼ੀ
Tuesday, Aug 09, 2022 - 11:52 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ,ਕੁਲਦੀਸ਼ ) - ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਕੇਂਦਰ ਸਰਕਾਰ ਵਲੋਂ ਕੀਤੀ ਵਾਅਦਾ ਖ਼ਿਲਾਫ਼ੀ ਅਤੇ ਬਿਜਲੀ ਸੋਧ ਬਿੱਲ 2020 ਪਾਸ ਕਰਾਉਣ ਦੇ ਮਨਸੂਬੇ ਨੂੰ ਲੈ ਕੇ ਪਾਰਲੀਮੈਂਟ ਵਿੱਚ ਪੇਸ਼ ਕਰਨ ਦੇ ਵਿਰੋਧ ਵਿੱਚ ਉੜਮੁੜ ਟਾਂਡਾ, ਸਰਾਂ, ਬੁੱਲੋਵਾਲ, ਚੌਲਾਂਗ, ਗੜਦੀਵਾਲਾ, ਦਸੂਹਾ, ਮੁਕੇਰੀਆਂ, ਭੋਗਪੁਰ ਆਦਿ ਵੱਖ-ਵੱਖ ਥਾਵਾਂ ’ਤੇ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਵਾਅਦਾ ਕੀਤਾ ਸੀ ਕਿ ਉਹ ਬਿਜਲੀ ਸੋਧ ਬਿੱਲ ਤੇ ਪਰਾਲੀ ਵਾਲਾ ਬਿੱਲ ਉਹ ਪਾਰਲੀਮੈਂਟ ਵਿੱਚ ਪੇਸ਼ ਨਹੀਂ ਕਰਨਗੇ।
ਪੜ੍ਹੋ ਇਹ ਵੀ ਖ਼ਬਰ: ਗੁਰਜੀਤ ਕੌਰ ਨੇ ਬਚਪਨ 'ਚ ਛੱਡ ਦਿੱਤਾ ਸੀ ਘਰ, ਜਾਣੋ ਤਮਗਾ ਜੇਤੂ ਹਾਕੀ ਖਿਡਾਰਨ ਦੀ ਸੰਘਰਸ਼ਮਈ ਕਹਾਣੀ
ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਅਤੇ ਹੋਰ ਮਾਹਰਾਂ ਨਾਲ ਸਲਾਹ ਕਰਕੇ ਇਨ੍ਹਾਂ ਬਿੱਲਾਂ ਨੂੰ ਪਾਸ ਕਰਾਉਣਗੇ। ਜੇਕਰ ਇਹ ਬਿੱਲ ਪਾਸ ਹੋ ਜਾਂਦਾ ਤਾਂ ਖੇਤੀਬਾੜੀ ਮੋਟਰਾਂ ਤੇ ਘਰੇਲੂ ਬਿਜਲੀ ਸਬਸਿਡੀਆਂ ਤਾਂ ਖ਼ਤਮ ਹੋਣਗੀਆਂ, ਨਾਲ ਹੀ ਜੇਕਰ ਕੋਈ ਵਿਅਕਤੀ ਆਪਣੇ ਪਸ਼ੂਆਂ ਜਾਂ ਮੋਟਰ ਗੱਡੀਆਂ ਨੂੰ ਮੋਟਰ ਚਲਾਕੇ ਸਾਫ ਕਰਦਾ ਹੈ ਤਾਂ ਉਸ ਦਾ ਮੀਟਰ ਕਮਰਸੀਅਲ ਮੀਟਰ ਵਿੱਚ ਬਦਲ ਦਿੱਤਾ ਜਾਵੇਗਾ। ਇਸ ਬਿੱਲ ਨਾਲ ਜਿਥੇ ਕਿਸਾਨਾਂ ’ਤੇ ਬੋਝ ਪਵੇਗਾ, ਉਥੇ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਵੀ ਪ੍ਰਭਾਵਿਤ ਕਰੇਗਾ। ਸੰਯੁਕਤ ਕਿਸਾਨ ਮੋਰਚਾ ਇਸ ਦਾ ਵਿਰੋਧ ਕਰੇਗਾ। ਇਸ ਦੌਰਾਨ ਰਣਜੀਤ ਸਿੰਘ ਬਾਜਵਾ, ਪ੍ਰਿਥਪਾਲ ਸਿੰਘ ਗੁਰਾਇਆ, ਸਤਪਾਲ ਸਿੰਘ ਮਿਰਜ਼ਾਪੁਰ, ਦਵਿੰਦਰ ਸਿੰਘ ਆਦਿ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼