ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ ਹੁਕਮ

Thursday, Aug 13, 2026 - 12:46 PM (IST)

ਬਿਜਲੀ ਬਿੱਲਾਂ ਦੇ ਬਕਾਏ ਨੂੰ ਲੈ ਕੇ ਹੋਣ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋਏ ਸਖ਼ਤ ਹੁਕਮ

ਸੁਲਤਾਨਪੁਰ ਲੋਧੀ (ਧੀਰ) : ਪਾਵਰਕਾਮ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਬਕਾਇਆ ਬਿਜਲੀ ਬਿੱਲਾਂ ਦੀ ਵਸੂਲੀ ਨੂੰ ਲੈ ਕੇ ਐੱਸ. ਡੀ. ਓ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ’ਚ ਯਾਦਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਐੱਸ. ਡੀ. ਓ. ਜਸਵਿੰਦਰ ਸਿੰਘ ਨੇ ਕਿਹਾ ਕਿ ਕਈ ਖਪਤਕਾਰ ਲੰਬੇ ਸਮੇਂ ਤੋਂ ਆਪਣੇ ਬਿਜਲੀ ਬਿੱਲਾਂ ਦੀ ਬਕਾਇਆ ਰਕਮ ਅਦਾ ਨਹੀਂ ਕਰ ਰਹੇ, ਜਿਸ ਕਾਰਨ ਪਾਵਰਕਾਮ ਨੂੰ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਵਿਭਾਗ ਦੇ ਕੰਮਕਾਜ ’ਤੇ ਵੀ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਬਿਜਲੀ ਬਿੱਲ ਜਮ੍ਹਾ ਕਰਵਾਉਣਾ ਹਰ ਖਪਤਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ ਦੀ ਮੌਤ

ਉਨ੍ਹਾਂ ਸਮੂਹ ਖਪਤਕਾਰਾਂ ਨੂੰ ਸਖ਼ਤ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬਕਾਇਆ ਬਿਜਲੀ ਬਿੱਲ ਤੁਰੰਤ ਨਜ਼ਦੀਕੀ ਪਾਵਰਕਾਮ ਦਫ਼ਤਰ ਜਾਂ ਆਨਲਾਈਨ ਮਾਧਿਅਮ ਰਾਹੀਂ ਜਮ੍ਹਾ ਕਰਵਾਉਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿਹੜੇ ਖਪਤਕਾਰ ਨਿਰਧਾਰਿਤ ਸਮੇਂ ਅੰਦਰ ਬਕਾਇਆ ਰਕਮ ਜਮ੍ਹਾ ਨਹੀਂ ਕਰਵਾਉਣਗੇ, ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਵਿਭਾਗੀ ਨਿਯਮਾਂ ਅਨੁਸਾਰ ਕੱਟੇ ਜਾ ਸਕਦੇ ਹਨ ਅਤੇ ਬਣਦੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ

ਉਨ੍ਹਾਂ ਕਿਹਾ ਕਿ ਸਮੇਂ ਸਿਰ ਬਿੱਲ ਅਦਾ ਕਰਕੇ ਖਪਤਕਾਰ ਨਾ ਸਿਰਫ਼ ਆਪਣੀ ਬਿਜਲੀ ਸੇਵਾ ਨਿਰਵਿਘਨ ਜਾਰੀ ਰੱਖ ਸਕਦੇ ਹਨ, ਸਗੋਂ ਪਾਵਰਕਾਮ ਨੂੰ ਵੀ ਬਿਹਤਰ ਅਤੇ ਨਿਰੰਤਰ ਸੇਵਾਵਾਂ ਪ੍ਰਦਾਨ ਕਰਨ ਵਿਚ ਸਹਿਯੋਗ ਦੇ ਸਕਦੇ ਹਨ। ਉਨ੍ਹਾਂ ਸਮੂਹ ਖੇਤਰ ਦੇ ਖਪਤਕਾਰਾਂ ਨੂੰ ਵਿਭਾਗ ਦੀ ਇਸ ਅਪੀਲ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਆਪਣੇ ਬਕਾਇਆ ਬਿਜਲੀ ਬਿੱਲ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News