ਪੰਜਾਬ ''ਚ ਆ ਰਹੇ ਬਿਜਲੀ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਬਿਜਲੀ ਵਿਭਾਗ ਨੇ ਲੈ ਲਿਆ ਵੱਡਾ ਫ਼ੈਸਲਾ
Thursday, Jan 30, 2025 - 04:51 PM (IST)
ਦੌਰਾਂਗਲਾ (ਨੰਦਾ) : ਹੁਣ ਪੰਜਾਬ ਵਿਚ ਲੋਕਾਂ ਨੂੰ ਬਿਜਲੀ ਬਿੱਲ ਆਪਣੀ ਮਾਂ ਬੋਲੀ ਪੰਜਾਬੀ ਵਿਚ ਵੀ ਮਿਲਣ ਲੱਗੇ ਹਨ। ਇਸ ਤੋਂ ਪਹਿਲਾ ਸਿਰਫ਼ ਅੰਗਰੇਜ਼ੀ ਵਿਚ ਹੀ ਬਿੱਲ ਦੀ ਪਰਚੀ ਮਿਲਦੀ ਸੀ। ਹੁਣ ਵਿਭਾਗ ਵੱਲੋਂ ਅੰਗਰੇਜ਼ੀ ਦੇ ਨਾਲ ਪੰਜਾਬੀ ਭਾਸ਼ਾ ਵਿਚ ਵੀ ਬਿੱਲ ਪ੍ਰਿੰਟ ਕਰਕੇ ਲੋਕਾਂ ਨੂੰ ਦਿੱਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਬਿਜਲੀ ਬਿੱਲਾਂ ਨੂੰ ਪੰਜਾਬੀ ਵਿਚ ਜਾਰੀ ਕਰਨ ਦੀ ਮੰਗ ਵਾਲੀ ਰਿੱਟ 'ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਕਿ 26 ਦਸੰਬਰ ਤੋਂ ਇਹ ਵਿਵਸਥਾ ਲਾਗੂ ਕੀਤੀ ਜਾ ਚੁੱਕੀ ਹੈ ਜਦਕਿ ਹੁਣ ਬਿਜਲੀ ਦੇ ਬਿੱਲ ਪੰਜਾਬੀ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ ਵਿਚ ਆ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਹੋ ਗਈ ਸਖ਼ਤੀ, ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ
ਦੱਸਣਯੋਗ ਹੈ ਕਿ ਇਸ ਰਿੱਟ ਵਿਚ ਬਿੱਲ ਪੰਜਾਬੀ ਵਿਚ ਪ੍ਰਿੰਟ ਕਰਨ ਦੀ ਮੰਗ ਕਰਦੇ ਹੋਏ ਕਿਹਾ ਗਿਆ ਸੀ ਕਿ ਸੂਬੇ ਦੇ ਪਿੰਡਾਂ ਵਿਚ ਲੋਕਾਂ ਨੂੰ ਅੰਗਰੇਜ਼ੀ ਨਾ ਆਉਣ ਕਰਕੇ ਬਿਜਲੀ ਦੇ ਬਿੱਲਾਂ ਨੂੰ ਸਮਝਣ ਵਿਚ ਦਿੱਕਤ ਆਉਂਦੀ ਹੈ। ਜਿਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਬਿਜਲੀ ਬਿੱਲ ਦੋਵਾਂ ਭਾਸ਼ਾਵਾਂ ਵਿਚ ਪ੍ਰਿੰਟ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ ਵਿਚ ਰੈੱਡ ਅਲਰਟ, ਪੁਲਸ ਨੇ ਪੂਰੇ ਸ਼ਹਿਰ 'ਚ ਲਗਾਏ ਨਾਕੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e