ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਅਫਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

04/20/2022 9:33:19 PM

ਪਟਿਆਲਾ (ਜ. ਬ.) : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਇਹ ਹੁਕਮ ਦਿੱਤੇ ਹਨ ਕਿ ਉਹ ਪੰਜਾਬ ਦੇ ਬਿਜਲੀ ਡਿਫਾਲਟਰਾਂ ਦੇ ਵੇਰਵੇ 3 ਦਿਨਾਂ ਦੇ ਅੰਦਰ-ਅੰਦਰ ਸਰਕਾਰ ਨੂੰ ਭੇਜੇ। ਜਿਹੜੇ ਡਿਫਾਲਟਰਾਂ ਵੱਲ ਬਿਜਲੀ ਬਿੱਲਾਂ ਦਾ ਬਕਾਇਆ ਖੜ੍ਹਾ ਹੈ, ਉਹ 15 ਦਿਨਾਂ ਦੇ ਅੰਦਰ-ਅੰਦਰ ਉਗਰਾਹੁਣ ਦੇ ਯਤਨ ਕੀਤੇ ਜਾਣ। ਇਹ ਪ੍ਰਗਟਾਵਾ ਪਾਵਰਕਾਮ ਦੇ ਸੀ. ਐੱਮ. ਡੀ. ਇੰਜੀਨੀਅਰ ਬਲਦੇਵ ਸਿੰਘ ਸਰਾਂ ਵੱਲੋਂ ਆਪਣੇ ਅਧਿਕਾਰੀਆਂ ਨੂੰ ਲਿਖੇ ਪੱਤਰ ਰਾਹੀਂ ਹੋਇਆ ਹੈ।

ਇਹ ਵੀ ਪੜ੍ਹੋ : ਕਿਸਾਨਾਂ ਲਈ ਅਹਿਮ ਖ਼ਬਰ, ਪੀ. ਐੱਸ. ਪੀ. ਸੀ. ਐੱਲ. ਵਲੋਂ ਫਸਲਾਂ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ

ਇਸ ਪੱਤਰ ’ਚ ਚੇਅਰਮੈਨ ਨੇ ਲਿਖਿਆ ਹੈ ਕਿ ਪੰਜਾਬ ਦੇ ਪੀ. ਡਬਲਿਊ. ਡੀ. ਅਤੇ ਬਿਜਲੀ ਮੰਤਰੀ ਨੇ ਚਾਹਿਆ ਹੈ ਕਿ ਬਿਜਲੀ ਡਿਫਾਲਟਰਾਂ ਦੇ ਵੇਰਵੇ 3 ਦਿਨਾਂ ਦੇ ਅੰਦਰ-ਅੰਦਰ ਸਰਕਾਰ ਨੂੰ ਭੇਜੇ ਜਾਣ ਅਤੇ ਇਨ੍ਹਾਂ ਡਿਫਾਲਟਰਾਂ ਤੋਂ 15 ਦਿਨਾਂ ਦੇ ਅੰਦਰ-ਅੰਦਰ ਸਾਰੀ ਰਕਮ ਵਸੂਲੀ ਕਰਨ ਲਈ ਯਤਨ ਕੀਤੇ ਜਾਣ। ਸਰਕਾਰ ਵਲੋਂ ਮੰਗੀ ਗਈ ਸੂਚੀ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਸਾਰੇ ਡਿਫਾਲਟਰਾਂ ਦੀ ਸੂਚਨਾ ਦੇਣ ਲਈ ਕਿਹਾ ਗਿਆ ਹੈ। ਤਿੰਨ ਤੋਂ ਸੱਤ ਕਿੱਲੋਵਾਟ ਲੋਡ ਵਾਲੇ ਗੈਰ-ਸਰਕਾਰੀ ਉਪਭੋਗਤਾਵਾਂ ਤੋਂ ਬਕਾਏ ਦੀ ਵਸੂਲੀ ਕੀਤੀ ਜਾਵੇਗੀ। ਮਾਨ ਨੇ ਸਾਰੇ ਡਿਫਾਲਟਰਾਂ ਤੋਂ 15 ਦਿਨ ਵਿਚ ਬਕਾਏ ਬਿੱਲਾਂ ਦੀ ਉਗਰਾਹੀ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ’ਤੇ ਵਰ੍ਹੇ ਨਵਜੋਤ ਸਿੱਧੂ, ਵੀਰਵਾਰ ਨੂੰ ਗਵਰਨਰ ਨਾਲ ਕਰਨਗੇ ਮੁਲਾਕਾਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News