ਪੰਜਾਬ 'ਚ ਬਿਜਲੀ ਦੇ ਵਾਧੂ 'ਬਿੱਲਾਂ' ਬਾਰੇ ਕੈਪਟਨ ਦਾ ਅਹਿਮ ਐਲਾਨ (ਵੀਡੀਓ)

09/12/2020 11:23:51 AM

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਮਹਾਮਾਰੀ ਫੈਲਣ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਪਰ ਇਸ ਦੇ ਬਾਵਜੂਦ ਵੀ ਸਰਕਾਰ ਵੱਲੋਂ ਜਨਤਾ ਕੋਲੋਂ ਬਿਜਲੀ ਦੇ ਬਿੱਲ ਵਸੂਲੇ ਗਏ। ਇਸ ਦੌਰਾਨ ਆਮ ਜਨਤਾ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਬਿਜਲੀ ਦੇ ਵਾਧੂ ਬਿੱਲ ਆ ਰਹੇ ਹਨ।

ਇਹ ਵੀ ਪੜ੍ਹੋ : ਮੋਹਾਲੀ 'ਚ ਸ਼ੂਟਿੰਗ ਬਹਾਨੇ 'ਮਾਡਲ' ਨਾਲ ਜਬਰ-ਜ਼ਿਨਾਹ, ਸੁਣਾਈ ਹੱਡ-ਬੀਤੀ (ਵੀਡੀਓ)

ਲੋਕਾਂ ਵੱਲੋਂ ਵਾਧੂ ਬਿਜਲੀ ਬਿੱਲ ਆਉਣ ਦੀ ਸ਼ਿਕਾਇਤ 'ਤੇ ਸਪੱਸ਼ਟੀਕਰਨ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਜੇ ਮੀਟਰਾਂ ਦੀ ਰੀਡਿੰਗ ਨਹੀਂ ਹੋ ਰਹੀ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਸੀਆਂ ਲਈ ਖ਼ੁਸ਼ਖ਼ਬਰੀ, ਵੀਕੈਂਡ 'ਤੇ ਲੈ ਸਕੋਗੇ ਖੂਬਸੂਰਤ 'ਸੁਖਨਾ' ਦਾ ਸੁੱਖ

ਉਨ੍ਹਾਂ ਦੱਸਿਆ ਕਿ ਬੀਤੇ ਮਾਰਚ ਮਹੀਨੇ ਤੋਂ ਹੀ ਜਦੋਂ ਤੋਂ ਕੋਰੋਨਾ ਮਹਾਮਾਰੀ ਫੈਲੀ ਹੈ, ਉਸ ਸਮੇਂ ਤੋਂ ਹੀ ਮੀਟਰਾਂ ਦੀ ਰੀਡਿੰਗ ਬੰਦ ਕੀਤੀ ਗਈ ਹੈ, ਜਿਸ ਨੂੰ ਹੁਣ ਖੁੱਲ੍ਹਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਰਾਂ ਦੀ ਰੀਡਿੰਗ ਕੀਤੀ ਜਾਵੇਗੀ ਅਤੇ ਬਿਜਲੀ ਬਿੱਲਾਂ ਦੌਰਾਨ ਆਮ ਜਨਤਾ ਕੋਲੋਂ ਜਿੰਨੇ ਵੀ ਵਾਧੂ ਚਾਰਜ ਕੀਤੇ ਗਏ ਹਨ, ਉਨ੍ਹਾਂ ਦੀ ਐਡਸਜਸਮੈਂਟ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪਟਿਆਲਾ 'ਚ ਸ਼ਰੇਆਮ ਗੁੰਡਾਗਰਦੀ, ਗੱਡੀ 'ਚ ਘਰ ਜਾ ਰਹੇ ਵਿਅਕਤੀ ਨੂੰ ਘੇਰ ਕੀਤਾ ਹਮਲਾ

ਉਨ੍ਹਾਂ ਕਿਹਾ ਕਿ ਲੋਕ ਇਹ ਨਾ ਸਮਝਣ ਕਿ ਬਿਜਲੀ ਬੋਰਡ ਸਿਰਫ ਪੈਸੇ ਕਮਾਉਣ ਲਈ ਬੈਠਾ ਹੋਇਆ ਹੈ। ਕੈਪਟਨ ਨੇ ਕਿਹਾ ਕਿ ਮੀਟਰਾਂ ਦੀ ਰੀਡਿੰਗ ਨਾ ਹੋਣ ਕਾਰਨ ਔਸਤ ਦੇ ਹਿਸਾਬ ਨਾਲ ਬਿੱਲ ਭੇਜੇ ਗਏ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਬਿਜਲੀ ਮਹਿਕਮੇ ਨੂੰ ਨਿਰਦੇਸ਼ ਦਿੱਤੇ ਹਨ ਕਿ ਅਗਲੇ ਬਿਜਲੀ ਬਿੱਲਾਂ 'ਚ ਵਾਧੂ ਲਏ ਗਏ ਪੈਸਿਆਂ ਦੀ ਐਡਜਸਟਮੈਂਟ ਕੀਤੀ ਜਾਵੇ।

 


Babita

Content Editor

Related News