ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਏਟਕ ਨੇ ਵਜਾਇਆ ਸੰਘਰਸ਼ ਦਾ ਬਿਗੁਲ

Sunday, Aug 19, 2018 - 12:31 AM (IST)

ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਏਟਕ ਨੇ ਵਜਾਇਆ ਸੰਘਰਸ਼ ਦਾ ਬਿਗੁਲ

ਮੋਗਾ, (ਗੋਪੀ ਰਾਊਕੇ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਏਟਕ ਮੋਗਾ ਦੀ ਮੀਟਿੰਗ ਕਾਮਰੇਡ ਸਤੀਸ਼ ਲੂੰਬਾ ਭਵਨ ’ਚ ਪ੍ਰਧਾਨ ਹਰਭਜਨ ਸਿੰਘ ਦੀ ਅਗਵਾਈ ਵਿਚ ਹੋਈ। ਇਸ ਦੌਰਾਨ ਫੈੱਡਰੇਸ਼ਨ ਏਟਕ ਨੇ ਮੰਗਾਂ ਸਬੰਧੀ ਸੰਘਰਸ਼ ਦਾ ਬਿਗੁਲ ਵਜਾਉਂਦੇ ਹੋਏ 24 ਅਗਸਤ ਨੂੰ ਮੁੱਖ ਦਫਤਰ ਪਟਿਆਲਾ ਦੇ ਤਿੰਨੋਂ ਗੇਟ ਬੰਦ ਕਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ। ਪ੍ਰਧਾਨ ਹਰਭਜਨ ਸਿੰਘ, ਜਨਰਲ ਸਕੱਤਰ ਪੰਜਾਬ ਨਰਿੰਦਰ ਸੈਣੀ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਮੁਲਾਜ਼ਮਾਂ ਨੂੰ ਮੰਗਾਂ ਮੰਨਣ ਦਾ ਵਿਸ਼ਵਾਸ ਦੇ ਕੇ ਸਮੇਂ-ਸਮੇਂ ’ਤੇ ਆਪਣੇ ਵਾਅਦੇ ਤੋਂ ਮੁੱਕਰ ਚੁੱਕੀ ਹੈ।  22 ਅਗਸਤ ਤੱਕ ਸਮੁੱਚੇ ਮੁਲਾਜ਼ਮ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਨਗੇ  ਤੇ 24 ਅਗਸਤ ਨੂੰ ਮੁੱਖ ਦਫਤਰ ਪਟਿਆਲਾ ’ਚ ਪਹੁੰਚ ਕੇ ਤਿੰਨੋਂ ਗੇਟ ਬੰਦ ਕਰ ਕੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੋਤੀ ਮਹਿਲ ਪਟਿਆਲਾ ਵੱਲ ਮਾਰਚ ਕਰਨਗੇ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ 23 ਸਾਲ ਦਾ ਲਾਭ ਬਿਨਾਂ ਸ਼ਰਤ ਸਾਰੇ ਕਰਮਚਾਰੀਆਂ ਨੂੰ ਦਿੱਤਾ ਜਾਵੇ, ਵਿਭਾਗ ’ਚ ਪੱਕੀ ਭਰਤੀ ਰੈਗੂਲਰ ਸਕੇਲ ਤਹਿਤ ਕੀਤੀ ਜਾਵੇ, 1 ਦਸੰਬਰ 2011 ਤੋਂ ਬਿਨਾਂ ਦੇਰੀ ਭੱਤਾ ਦਿੱਤਾ ਜਾਵੇ, ਡੀ. ਏ. ਦੀਆਂ ਕਿਸ਼ਤਾਂ ਸਮੇਤ ਏਰੀਅਰ ਤੁਰੰਤ ਦਿੱਤਾ ਜਾਵੇ। ਮੀਟਿੰਗ ’ਚ ਪ੍ਰਦੇਸ਼ ਨੇਤਾ ਹਰਿੰਦਰ ਬੱਲ, ਰਮਨ ਭਾਰਦਵਾਜ, ਮੁਸ਼ਤਾਕ ਮਸੀਹ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਤਿੱਖਾ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਮੈਨੇਜਮੈਂਟ ਦੀ ਹੋਵੇਗੀ ।


Related News