ਮੰਗਾਂ ਸਬੰਧੀ ਬਿਜਲੀ ਬੋਰਡ ਦੇ ਪੈਨਸ਼ਨਰਾਂ ਜਤਾਇਆ ਰੋਸ

07/13/2018 5:54:23 AM

 ਰੂਪਨਗਰ,   (ਕੈਲਾਸ਼)-  ਬਿਜਲੀ ਬੋਰਡ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਇਥੇ ਮੁਰਲੀ ਮਨੋਹਰ ਡਵੀਜ਼ਨ ਪ੍ਰਧਾਨ ਦੀ ਪ੍ਰਧਾਨਗੀ ’ਚ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਦੇ ਖਿਲਾਫ ਰੋਸ ਰੈਲੀ ਕੀਤੀ। ਇਸ ਮੌਕੇ ਸਮੂਹ ਬੁਲਾਰਿਆਂ ਨੇ ਮੰਗ ਕਰਦਿਅਾਂ ਕਿਹਾ ਕਿ ਬਿਜਲੀ ਯੂਨਿਟਾਂ ’ਚ ਰਿਆਇਤ, ਕੈਸ਼ਲੈੱਸ ਮੈਡੀਕਲ ਸਕੀਮ, ਡੀ.ਏ. ਦੀਆਂ ਕਿਸ਼ਤਾਂ ਦਾ ਬਕਾਇਆ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਛੇਵਾਂ ਪੇ-ਕਮਿਸ਼ਨ, 1 ਦਸੰਬਰ 2011 ਤੋਂ ਪੇ ਬੈਂਡ ਲਾਗੂ ਕਰਨਾ, ਨਵੀਂ ਭਰਤੀ ਸ਼ੁਰੂ ਕਰਨਾ, ਪੈਨਸ਼ਨਾਂ ਸਮੇਂ ਸਿਰ ਜਾਰੀ ਕਰਨਾ ਆਦਿ ਮੰਗਾਂ ਦਾ ਹੱਲ ਕੀਤਾ ਜਾਵੇ।  ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਕਤ ਮੰਗਾਂ ਦਾ ਹੱਲ ਜਲਦ ਨਾ ਕੀਤਾ ਗਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਰਾਧੇ ਸ਼ਿਆਮ, ਰਣਜੀਤ ਸਿੰਘ, ਛੋਟੂ ਰਾਮ, ਰਾਮ ਕੁਮਾਰ, ਕਰਨੈਲ ਸਿੰਘ, ਕੇਸਰ ਸਿੰਘ, ਸੁਰਿੰਦਰ ਸਿੰਘ, ਗੁਰਦਿਆਲ  ਤੇ ਮੋਹਨ ਲਾਲ ਆਦਿ ਸ਼ਾਮਲ ਸਨ।