ਹੁਣ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਕੱਟਣ ਵਾਲੇ ਅਧਿਕਾਰੀਆਂ ਦੀ ਆਵੇਗੀ ਸ਼ਾਮਤ

Wednesday, Dec 21, 2022 - 04:44 PM (IST)

ਹੁਣ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਕੱਟਣ ਵਾਲੇ ਅਧਿਕਾਰੀਆਂ ਦੀ ਆਵੇਗੀ ਸ਼ਾਮਤ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿਹਤ ਅਤੇ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਮਿਆਰੀ ਬਣਾਉਣਾ ਮੁੱਖ ਏਜੰਡਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਅਹਿਮ ਫ਼ੈਸਲਾ ਲੈਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ. ਓ. ਨੇ ਹੁਕਮ ਜਾਰੀ ਕੀਤੇ ਹਨ ਕੇ ਕਿਸੇ ਵੀ ਸਰਕਾਰੀ ਸਕੂਲ ਜਾਂ ਹਸਪਤਾਲ ਦਾ ਬਿਜਲੀ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ। 

ਇਹ ਵੀ ਪੜ੍ਹੋ- ਨੰਦੇੜ ਜਾਣ ਵਾਲਿਆਂ ਲਈ ਖ਼ਾਸ ਖ਼ਬਰ, ਭਲਕੇ ਤੇ ਪਰਸੋਂ ਅੰਮ੍ਰਿਤਸਰ ਤੋਂ ਚੱਲੇਗੀ ਸਪੈਸ਼ਲ ਰੇਲ

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਦਿੱਲੀ ਵਿਚ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਦੀ ਤਰਜ਼ ' ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪੱਧਰ ਦੇ ਅਧਿਕਾਰੀ ਨੇ ਆਪਣੇ ਪੱਧਰ 'ਤੇ ਸਰਕਾਰੀ ਸਿਹਤ ਅਤੇ ਸਿੱਖਿਆ ਅਦਾਰੇ ਦਾ ਬਿਜਲੀ ਕੁਨੈਕਸ਼ਨ ਕੱਟਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਦਿੱਲੀ ਹਵਾਈ ਅੱਡੇ ਲਈ ਵਾਲਵੋ ਬੱਸ ਸਰਵਿਸ ਨੇ ਪੰਜਾਬ ਸਰਕਾਰ ਦੇ ਖ਼ਜ਼ਾਨੇ 'ਚ ਕੀਤਾ ਵਾਧਾ

ਪਿਛਲੇ ਦਿਨੀਂ ਇਕ ਜੇ ਈ ਪੱਧਰ ਦੇ ਅਧਿਕਾਰੀ ਨੇ ਕਪੂਰਥਲਾ ਜ਼ਿਲ੍ਹੇ ਵਿਚ ਨਿੱਜੀ ਕਾਰਨਾਂ ਕਰਕੇ 7 ਸਰਕਾਰੀ ਸਕੂਲਾਂ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਸੀ। ਜਿਸ ਦੇ ਖ਼ਿਲਾਫ਼ ਕਾਰਵਾਈ ਕਰਕੇ ਉਸ ਨੂੰ ਪਹਿਲਾਂ ਮੁਅੱਤਲ ਕਰ ਦਿੱਤਾ ਗਿਆ ਸੀ ਤੇ ਚਾਰਜਸ਼ੀਟ ਵੀ ਜਾਰੀ ਕਰ ਦਿੱਤੀ ਗਈ ਹੈ। ਜੇਕਰ ਭਵਿੱਖ ਵਿੱਚ ਕਿਸੇ ਵੀ ਅਧਿਕਾਰੀ ਨੇ ਅਜਿਹਾ ਕਰਨ ਦੀ ਕੋਈ ਕੁਤਾਹੀ ਕੀਤੀ ਤਾਂ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ ਤੁਹਾਨੂੰ ਇਹ ਫ਼ੈਸਲਾ ਕਿਵੇਂ  ਲੱਗਾ ? ਕੁਮੈੰਟ ਕਰਕੇ ਦਿਓ ਰਾਏ 


author

Harnek Seechewal

Content Editor

Related News