ਪੰਜਾਬ ''ਚ ਲੋਡ ਤੋਂ ਵੱਧ ਬਿਜਲੀ ਵਰਤਣ ਵਾਲਿਆਂ ''ਤੇ ਹੋਵੇਗੀ ਕਾਰਵਾਈ, PSPCL ਨੇ ਜਾਰੀ ਕੀਤੇ ਸਖ਼ਤ ਹੁਕਮ
Thursday, May 07, 2026 - 10:29 AM (IST)
ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਉਨ੍ਹਾਂ ਖਪਤਕਾਰਾਂ 'ਤੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਆਪਣੇ ਮਨਜ਼ੂਰਸ਼ੁਦਾ ਲੋਡ ਤੋਂ ਵੱਧ ਬਿਜਲੀ ਦੀ ਵਰਤੋਂ ਕਰ ਰਹੇ ਹਨ। ਜਿਹੜੇ ਖਪਤਕਾਰ ਆਪਣੇ ਨਿਰਧਾਰਤ ਲੋਡ ਤੋਂ 10% ਤੋਂ ਵੱਧ ਬਿਜਲੀ ਦੀ ਵਰਤੋਂ ਕਰਦੇ ਪਾਏ ਗਏ ਤਾਂ ਉਨ੍ਹਾਂ ਨੂੰ ਸੱਤ ਦਿਨਾਂ ਦੇ ਅੰਦਰ ਇਕ ਨੋਟਿਸ ਮਿਲੇਗਾ। ਜੇਕਰ ਖਪਤਕਾਰ ਇਹ ਨੋਟਿਸ ਮਿਲਣ ਤੋਂ ਬਾਅਦ ਵੀ ਆਪਣੇ ਮਨਜ਼ੂਰਸ਼ੁਦਾ ਲੋਡ ਤੋਂ 10% ਵੱਧ ਬਿਜਲੀ ਦੀ ਵਰਤੋਂ ਕਰਦੇ ਰਹਿੰਦੇ ਹਨ ਤਾਂ ਉਹ ਜੁਰਮਾਨੇ ਅਤੇ ਹੋਰ ਲਾਗੂ ਖਰਚਿਆਂ ਲਈ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ : ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
ਇਥੇ ਹੀ ਬੱਸ ਨਹੀਂ ਤੀਜੀ ਵਾਰ ਉਲੰਘਣਾ ਕਰਨ ‘ਤੇ ਪੀਐੱਸਪੀਸੀਐੱਲ ਖਪਤਕਾਰਾਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰੇਗਾ ਅਤੇ ਬਿਜਲੀ ਚੋਰੀ ਲਈ ਬਕਾਇਦਾ ਐੱਫਆਈਆਰ ਵੀ ਦਰਜ ਕੀਤੀ ਜਾ ਸਕਦੀ ਹੈ। ਪੀਐੱਸਪੀਸੀਐੱਲ ਪ੍ਰਬੰਧਨ ਨੇ ਆਪਣੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਵਿਚ ਬਕਾਇਦਾ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਲਗਾਤਾਰ ਮਨਜ਼ੂਰਸ਼ੁਦਾ ਲੋਡ ਤੋਂ 10 ਫੀਸਦੀ ਵੱਧ ਬਿਜਲੀ ਦੀ ਵਰਤੋਂ ਕਰਨ ਵਾਲੇ ਖਪਤਕਾਰਾਂ ਵਿਰੁੱਧ ਕਾਰਵਾਈ ਕਰਨ ਵਿਚ ਅਸਫਲ ਰਹਿੰਦੇ ਹਨ ਤਾਂ ਅਧਿਕਾਰੀਆਂ ਵਿਰੁੱਧ ਵੀ ਅਨੁਸ਼ਾਸਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਇਆ ਨੋਟੀਫਿਕੇਸ਼ਨ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਵਿਚ ਬਿਜਲੀ ਸਪਲਾਈ ਪ੍ਰਣਾਲੀ ਨੂੰ ਸਥਿਰ ਕਰਨ ਅਤੇ ਮਾਲੀਆ ਨੁਕਸਾਨ ਨੂੰ ਘਟਾਉਣ ਲਈ ਪੀਐੱਸਪੀਸੀਐੱਲ ਨੇ ਆਪਣੇ ਸਪਲਾਈ ਕੋਡ-2024 ਵਿਚ ਸੋਧ ਕੀਤੀ ਹੈ। ਪੀਐੱਸਪੀਸੀਐੱਲ ਪ੍ਰਬੰਧਨ ਨੇ ਸਾਰੇ ਮੁੱਖ ਇੰਜੀਨੀਅਰਾਂ ਨੂੰ ਇਨ੍ਹਾਂ ਨਵੀਆਂ ਸੋਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਦੇਸ਼ ਵੀ ਜਾਰੀ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਪੰਜਾਬ : ਗਰੀਬ ਦੀ ਕਿਸਮਤ ਨੇ ਮਾਰੀ ਪਲਟੀ, 200 ਰੁਪਏ ਨੇ ਬਣਾ ਦਿੱਤਾ ਕਰੋੜਪਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
