ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਪਾਵਰਕਾਮ ਦਾ ਵੱਡਾ ਝਟਕਾ, ਆਖਿਰ ਜਾਰੀ ਹੋਏ ਹੁਕਮ

Wednesday, Mar 11, 2026 - 04:26 PM (IST)

ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਪਾਵਰਕਾਮ ਦਾ ਵੱਡਾ ਝਟਕਾ, ਆਖਿਰ ਜਾਰੀ ਹੋਏ ਹੁਕਮ

ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪਾਵਰਕਾਮ) ਦੇ ਸੈਂਟ੍ਰਲ ਜ਼ੋਨ ਦੇ ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਦੀ ਅਗਵਾਈ ’ਚ ਵਿਭਾਗ ਨੇ ਡਿਫਾਲਟਰ ਖਪਤਕਾਰਾਂ ਨੂੰ ਵੱਡਾ ਝਟਕਾ ਦਿੱਤਾ ਜਾ ਰਿਹਾ ਹੈ। ਸਿਰਫ ਮਾਰਚ ਮਹੀਨੇ ਦੇ ਸ਼ੁਰੂਆਤੀ 10 ਦਿਨਾਂ ’ਚ ਹੀ ਵਿਭਾਗ ਨੇ 1,14,916 ਖਪਤਕਾਰਾਂ ਖਿਲਾਫ ਐਕਸ਼ਨ ਲੈਂਦਿਆਂ 249.05 ਕਰੋੜ ਰੁਪਏ ਦੀ ਜ਼ਬਰਦਸਤ ਰਿਕਵਰੀ ਕਰਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਚੀਫ ਇੰਜੀਨੀਅਰ ਹਾਂਸ ਦੀ ਅਗਵਾਈ ਵਾਲੀ ਟੀਮ ’ਚ ਈਸਟ ਸਰਕਲ ਦੇ ਡਿਪਟੀ ਚੀਫ ਇੰਜੀਨੀਅਰ ਸੁਰਜੀਤ ਸਿੰਘ ਅਤੇ ਵੈਸਟ ਸਰਕਲ ਦੇ ਡਿਪਟੀ ਚੀਫ ਇੰਜੀਨੀਅਰ ਕੁਲਵਿੰਦਰ ਸਿੰਘ ਸ਼ਾਮਲ ਸਨ। ਉਨ੍ਹਾਂ ਦੀ ਨਿਗਰਾਨੀ ਹੇਠ ਐਕਸੀਅਨ ਅਤੇ ਐੱਸ. ਡੀ. ਓਜ਼ ਨੇ ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ’ਚ ਆਕਰਮਕ ਤੇਵਰ ਅਪਣਾਏ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਰੀਖ਼ਾਂ ਨੂੰ ਆ ਸਕਦੈ ਹਨੇਰੀ-ਤੂਫ਼ਾਨ, ਲਗਾਤਾਰ ਤਿੰਨ ਦਿਨ ਪੈ ਸਕਦਾ ਮੀਂਹ

ਸ਼ਹਿਰ ਦੀਆਂ 9 ਡਵੀਜ਼ਨਾਂ-ਸੁੰਦਰ ਨਗਰ, ਸੀ. ਐੱਮ. ਸੀ., ਸਿਟੀ ਸੈਂਟਰ, ਫੋਕਲ ਪੁਆਇੰਟ, ਜਨਤਾ ਨਗਰ, ਸਿਟੀ ਵੈਸਟ, ਅਗਰ-ਨਗਰ, ਮਾਡਲ ਟਾਊਨ ਅਤੇ ਅਸਟੇਟ ਡਵੀਜ਼ਨ ’ਚ ਸਖਤ ਕਾਰਵਾਈ ਕੀਤੀ ਗਈ। ਇਸ ਤੋਂ ਇਲਾਵਾ ਸਬ-ਅਰਬਨ ਇਲਾਕਿਆਂ ਜਿਵੇਂ ਅੱਡਾ ਦਾਖਾ, ਮੁੱਲਾਂਪੁਰ, ਜਗਰਾਓਂ, ਰਾਏਕੋਟ, ਲਲਤੋਂ, ਮੰਡੀ ਅਹਿਮਦਗੜ੍ਹ ਸਮੇਤ ਖੰਨਾ, ਦੋਰਾਹਾ, ਸਰਹਿੰਦ ਅਤੇ ਅਮਲੋਹ ’ਚ ਵੀ ਮੁਹਿੰਮ ਚਲਾਈ ਗਈ। 1 ਤੋਂ 10 ਮਾਰਚ ਦੌਰਾਨ ਲਗਭਗ 10,000 ਡਿਫਾਲਟਰਾਂ ਦੇ ਕੁਨੈਕਸ਼ਨ ਕੱਟੇ ਗਏ ਅਤੇ ਬਾਕੀ ਖਪਤਕਾਰਾਂ ਤੋਂ ਬਕਾਇਆ ਰਾਸ਼ੀ ਵਸੂਲੀ ਗਈ। ਦੇਖਣ ’ਚ ਆਇਆ ਕਿ ਜਦੋਂ ਮੁਲਾਜ਼ਮ ਕਾਰਵਾਈ ਲਈ ਪਹੁੰਚਦੇ ਹਨ ਤਾਂ ਖਪਤਕਾਰ ਸਿਫਾਰਿਸ਼ਾਂ ਜਾਂ ਕਿਸ਼ਤਾਂ ’ਚ ਬਿੱਲ ਭਰਨ ਦੇ ਬਹਾਨੇ ਬਣਾ ਕੇ ਕਾਰਵਾਈ ਰੋਕਣ ਦੀ ਕੋਸ਼ਿਸ਼ ਕਰਦੇ ਹਨ।

ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡਾ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ

ਡਿਫਾਲਟਰਾਂ ਨੂੰ ਵਾਰ-ਵਾਰ ਕੀਤਾ ਗਿਆ ਜਾਗਰੂਕ : ਚੀਫ ਇੰਜੀਨੀਅਰ

ਚੀਫ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਦੱਸਿਆ ਕਿ ਵਿਭਾਗ ਵੱਲੋਂ ਖਪਤਕਾਰਾਂ ਨੂੰ ਬਿੱਲ ਜਮ੍ਹਾ ਕਰਵਾਉਣ ਲਈ ਵਾਰ-ਵਾਰ ਸੁਚੇਤ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕਈ ਕੋਸ਼ਿਸ਼ਾਂ ਦੇ ਬਾਵਜੂਦ ਜਿਨ੍ਹਾਂ ਖਪਤਕਾਰਾਂ ਨੇ ਲੰਬੇ ਸਮੇਂ ਤੋਂ ਬਕਾਇਆ ਰਾਸ਼ੀ ਜਮ੍ਹਾ ਨਹੀਂ ਕਰਵਾਈ, ਉਨ੍ਹਾਂ ਖਿਲਾਫ ਸਖਤ ਰੁਖ ਅਪਣਾਇਆ ਗਿਆ ਹੈ। ਸ. ਹਾਂਸ ਨੇ ਦੁਹਰਾਇਆ ਕਿ ਖਪਤਕਾਰਾਂ ਨੂੰ ਪਹਿਲਾਂ ਕਿਸ਼ਤਾਂ ਦੀ ਸਹੂਲਤ ਵੀ ਦਿੱਤੀ ਗਈ ਸੀ। ਉਨ੍ਹਾਂ ਅਪੀਲ ਕੀਤੀ ਕਿ ਖਪਤਕਾਰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਖੁਦ ਅੱਗੇ ਆ ਕੇ ਆਪਣੇ ਬਕਾਇਆ ਬਿੱਲ ਜਮ੍ਹਾ ਕਰਵਾਉਣ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 11 ਮਾਰਚ ਨੂੰ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News