ਬਿਜਲੀ ਉਪਭੋਗਤਾਵਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, 16 ਅਕਤੂਬਰ ਤਾਰੀਖ ਤੋਂ...
Friday, Oct 03, 2025 - 05:09 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਰਾਤ ਸਮੇਂ ਉਦਯੋਗਾਂ ਨੂੰ ਸਸਤੀ ਬਿਜਲੀ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਅਨੁਸਾਰ ਇਹ ਬਿਜਲੀ ਇਕ ਰੁਪਏ ਸਸਤੀ ਹੋਵੇਗੀ। ਇਹ ਸਹੂਲਤ ਤਾਂ ਹੀ ਮਿਲੇਗੀ ਜੇਕਰ ਉਦਯੋਗ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਚੱਲਦਾ ਹੈ। ਇਸ ਨਾਲ ਰਾਤ ਨੂੰ ਚੱਲਣ ਵਾਲੇ ਉਦਯੋਗਾਂ ਨੂੰ ਫਾਇਦਾ ਹੋਵੇਗਾ। ਇਹ ਹੁਕਮ 16 ਅਕਤੂਬਰ ਤੋਂ 1 ਮਾਰਚ ਤੱਕ ਲਾਗੂ ਹੋਵੇਗਾ। ਸਰਦੀਆਂ ਦੌਰਾਨ ਰਾਤ ਨੂੰ ਬਿਜਲੀ ਦੀ ਖਪਤ ਘੱਟ ਹੁੰਦੀ ਹੈ। ਇਸ ਲਈ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਇਹ ਫੈਸਲਾ ਲਿਆ ਹੈ। ਇਸ ਨਾਲ ਉਤਪਾਦਨ ਵੀ ਵਧੇਗਾ।
ਇਹ ਵੀ ਪੜ੍ਹੋ : ਪੰਜਾਬ ਦੀਆਂ ਇਨ੍ਹਾਂ ਔਰਤਾਂ ਲਈ ਮਾਨ ਸਰਕਾਰ ਦਾ ਐਲਾਨ, ਸਿੱਧੀ ਖਾਤਿਆਂ 'ਚ ਆਵੇਗੀ ਰਾਸ਼ੀ
ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਵੱਡੇ ਸ਼ਹਿਰਾਂ ਵਿਚ ਚੱਲ ਰਹੇ ਉਦਯੋਗਾਂ ਨੂੰ ਫਾਇਦਾ ਹੋਵੇਗਾ। ਇਨ੍ਹਾਂ ਵਿਚ ਲੁਧਿਆਣਾ, ਪਟਿਆਲਾ, ਜਲੰਧਰ ਅਤੇ ਮੋਹਾਲੀ ਵਰਗੇ ਸ਼ਹਿਰ ਸ਼ਾਮਲ ਹਨ। ਇੱਥੇ ਰਾਤ ਨੂੰ ਵੀ ਉਦਯੋਗ ਕੰਮ ਕਰਦੇ ਹਨ। ਇੱਥੇ ਸ਼ਿਫਟਾਂ ਵਿਚ ਕੰਮ ਕੀਤਾ ਜਾਂਦਾ ਹੈ। ਲਿਹਾਜ਼ਾ ਇਸ ਨਾਲ ਉਦਯੋਗਪਤੀਆਂ ਨੂੰ ਵੱਡਾ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਇੰਨਾ ਪਵੇਗਾ ਮੀਂਹ ਜਿੰਨਾ ਪਿਛਲੇ 80 ਸਾਲਾਂ 'ਚ ਨਹੀਂ ਪਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e