ਪੰਜਾਬ ਦੇ 'ਬਿਜਲੀ ਖ਼ਪਤਕਾਰਾਂ' ਨੂੰ ਮਿਲੀ ਵੱਡੀ ਰਾਹਤ, ਇਸ ਤਾਰੀਖ਼ ਤੱਕ ਲਾਗੂ ਰਹੇਗੀ ਸਕੀਮ
Saturday, May 22, 2021 - 11:19 AM (IST)
ਪਟਿਆਲਾ (ਜੋਸਨ) : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪਟਿਆਲਾ ਦੇ ਵੈਸਟ ਡਵੀਜ਼ਨ ਦੇ ਐਕਸੀਅਨ ਇੰਜੀਨੀਅਰ ਹਰਪ੍ਰੀਤ ਸਿੰਘ, ਪਟਿਆਲਾ ਦੇ ਦਿਹਾਤੀ ਦੇ ਐਕਸੀਅਨ ਇੰਜੀਨੀਅਰ ਸੰਦੀਪ ਪੂਰੀ ਅਤੇ ਪਟਿਆਲਾ ਦੇ ਮਾਡਲ ਟਾਊਨ ਦੇ ਵਧੀਕ ਨਿਗਰਾਨ ਇੰਜੀਨੀਅਰ ਅਮਨਦੀਪ ਸਿੰਘ ਢੀਂਡਸਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ : 'ਬਲੈਕ ਫੰਗਸ' ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਣੇ ਬਾਕੀ ਸੂਬਿਆਂ ਨੂੰ ਦਿੱਤੇ ਇਹ ਹੁਕਮ
ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਵਣਜ ਭਾਗ ਦੀਆਂ ਜਾਰੀ ਹਦਾਇਤਾਂ ਅਨੁਸਾਰ 31 ਦਸੰਬਰ, 2020 ਤੱਕ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਖ਼ਪਤਕਾਰ ਜੋ ਕਿ ਕਿਸੇ ਵੀ ਕਾਰਣ ਆਪਣੇ ਬਿਜਲੀ ਦੇ ਬਿੱਲ ਨਹੀਂ ਭਰ ਸਕੇ ਸੀ, ਉਨ੍ਹਾਂ ਸਾਰੇ ਖ਼ਪਤਕਾਰਾਂ ਨੂੰ ਆਪਣੇ ਬਿਜਲੀ ਦੇ ਬਿੱਲ ਜਮ੍ਹਾਂ ਕਰਾਉਣ ’ਚ ਵਿਸ਼ੇਸ਼ ਛੋਟ ਦਿੱਤੀ ਜਾਵੇਗੀ। ਇਹ ਸਕੀਮ ਤਿੰਨ ਮਹੀਨੇ 15 ਅਪ੍ਰੈਲ 2021 ਤੋਂ 15 ਜੁਲਾਈ 2021 ਤੱਕ ਸਮੁੱਚੇ ਪੰਜਾਬ ’ਚ ਲਾਗੂ ਰਹੇਗੀ।
ਇਹ ਵੀ ਪੜ੍ਹੋ : ਲੁਧਿਆਣਾ 'ਚ 'ਕਰਫ਼ਿਊ' ਨੂੰ ਲੈ ਕੇ ਨਵੇਂ ਹੁਕਮ ਜਾਰੀ, ਇਸ ਤਾਰੀਖ਼ ਤੋਂ ਹੋਣਗੇ ਲਾਗੂ
ਵੰਡ ਮੰਡਲ ਵੈਸਟ ਪਟਿਆਲਾ ਦੇ ਅਧਿਕਾਰ ਖੇਤਰ ’ਚ ਪੈਂਦੇ ਸਾਰੇ ਗੈਰ-ਸਰਕਾਰੀ ਅਤੇ ਸਰਕਾਰੀ ਖ਼ਪਤਕਾਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋ ਜਾਰੀ ਇਸ ਸਕੀਮ ਦਾ ਲਾਭ ਲੈਣ ਲਈ ਕਿਸੇ ਵੀ ਕੰਮਕਾਜ ਵਾਲੇ ਦਿਨ ਮੰਡਲ ਵੈਸਟ ਪਟਿਆਲਾ ਅਧੀਨ ਪੈਂਦੇ ਇਲਾਕਿਆਂ ਨਾਲ ਸਬੰਧਿਤ ਅਫ਼ਸਰਾਂ ਨੂੰ ਮਿਲ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ