ਪੰਜਾਬ 'ਚ ਬਿਜਲੀ ਖ਼ਪਤਕਾਰ ਦੇਣ ਧਿਆਨ! ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
Sunday, Oct 05, 2025 - 02:15 PM (IST)

ਜਲੰਧਰ (ਪੁਨੀਤ)– ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪਾਵਰਕਾਮ ਵੱਲੋਂ ਬਿਜਲੀ ਚੋਰੀ ਅਤੇ ਬਿਜਲੀ ਦੀ ਗਲਤ ਵਰਤੋਂ ਰੋਕਣ ਨੂੰ ਲੈ ਕੇ ਮੁਹਿੰਮ ਚਲਾਈ ਗਈ, ਜਿਸ ਤਹਿਤ ਜਲੰਧਰ ਸਰਕਲ ਦੀਆਂ ਪੰਜਾਂ ਡਿਵੀਜ਼ਨਾਂ ਅਧੀਨ 1280 ਕੁਨੈਕਸ਼ਨਾਂ ਦੀ ਜਾਂਚ ਹੋਈ। ਇਸ ਦੌਰਾਨ ਬਿਜਲੀ ਚੋਰੀ ਸਬੰਧੀ 23 ਕੇਸ ਫੜਦੇ ਹੋਏ 4.81 ਲੱਖ ਰੁਪਏ ਜੁਰਮਾਨਾ ਕੀਤਾ ਗਿਆ।
ਇਹ ਵੀ ਪੜ੍ਹੋ: ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ 'ਚ ਵੱਡਾ ਖ਼ੁਲਾਸਾ! NIA ਦੀ ਚਾਰਜਸ਼ੀਟ 'ਚ ਖੁੱਲ੍ਹਿਆ ਰਾਜ
ਨਾਰਥ ਜ਼ੋਨ ਦੇ ਚੀਫ਼ ਇੰਜੀ. ਦੇਸਰਾਜ ਬਾਂਗਰ ਅਤੇ ਡਿਪਟੀ ਚੀਫ ਗੁਲਸ਼ਨ ਚੁਟਾਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਾਰੀਆਂ ਪੰਜਾਂ ਡਵੀਜ਼ਨਾਂ ਦੇ ਐਕਸੀਅਨਾਂ ਵੱਲੋਂ ਚੈਕਿੰਗ ਮੁਹਿੰਮ ਵਿਚ ਟੀਮਾਂ ਭੇਜੀਆਂ ਗਈਆਂ। ਇਸ ਦੌਰਾਨ ਮਾਡਲ ਟਾਊਨ ਡਿਵੀਜ਼ਨ ਦੇ ਐਕਸੀਅਨ ਜਸਪਾਲ ਸਿੰਘ ਪਾਲ ਦੀ ਪ੍ਰਧਾਨਗੀ ਵਿਚ 328 ਕੁਨੈਕਸ਼ਨਾਂ ਦੀ ਜਾਂਚ ਹੋਈ। ਇਸ ਵਿਚ ਬਿਜਲੀ ਦੀ ਸਿੱਧੀ ਚੋਰੀ ਦੇ 6 ਕੇਸ ਫੜਦੇ ਹੋਏ 2.77 ਲੱਖ ਰੁਪਏ, ਜਦਕਿ ਕੁੱਲ੍ਹ 8 ਕੇਸਾਂ ਵਿਚ 2.80 ਲੱਖ ਰੁਪਏ ਜੁਰਮਾਨਾ ਕੀਤਾ ਗਿਆ। ਉਥੇ ਹੀ ਫਗਵਾੜਾ ਡਿਵੀਜ਼ਨ ਨੇ 239 ਕੁਨੈਕਸ਼ਨਾਂ ਦੀ, ਈਸਟ ਨੇ 295, ਵੈਸਟ ਨੇ 221 ਅਤੇ ਕੈਂਟ ਨੇ 197 ਕੁਨੈਕਸ਼ਨਾਂ ਦੀ ਜਾਂਚ ਕੀਤੀ। ਇਸ ਮੌਕੇ ਬਿਜਲੀ ਚੋਰੀ ਦੇ ਕੁੱਲ੍ਹ 8 ਕੇਸ ਫੜੇ ਗਏ, ਜਦਕਿ ਬਿਜਲੀ ਦੀ ਗਲਤ ਵਰਤੋਂ ਅਤੇ ਘਰੇਲੂ ਦੀ ਕਮਰਸ਼ੀਅਲ ਵਰਤੋਂ ਨੂੰ ਲੈ ਕੇ 15 ਕੇਸ ਫੜੇ ਗਏ ਹਨ। ਸਬੰਧਤ ਬਿਜਲੀ ਚੋਰੀ ਦੇ ਕੇਸਾਂ ਦੇ ਮਾਮਲੇ ਨੂੰ ਲੈ ਕੇ ਥੈਫਟ ਥਾਣੇ ਨੂੰ ਕੇਸ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਇਹ ਰਸਤੇ ਰਹਿਣਗੇ ਬੰਦ, ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ
ਅਧਿਕਾਰੀਆਂ ਨੇ ਕਿਹਾ ਕਿ ਉਕਤ ਮੁਹਿੰਮ ਤਹਿਤ ਬਿਜਲੀ ਚੋਰੀ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਬਿਜਲੀ ਦੀ ਗਲਤ ਢੰਗ ਨਾਲ ਵਰਤੋਂ ਰੋਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 300 ਯੂਨਿਟ ਮੁਫਤ ਬਿਜਲੀ ਸਿਰਫ ਘਰੇਲੂ ਵਰਤੋਂ ਲਈ ਦਿੱਤੀ ਗਈ ਹੈ। ਉਕਤ ਬਿਜਲੀ ਦੀ ਕਮਰਸ਼ੀਅਲ ਵਰਤੋਂ ਮਨ੍ਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਕੋਈ ਵੀ ਖਪਤਕਾਰ ਆਪਣੀ ਘਰੇਲੂ ਬਿਜਲੀ ਦੀ ਵਰਤੋਂ ਦੁਕਾਨ ਵਿਚ ਨਹੀਂ ਕਰ ਸਕਦਾ। ਜਿਸ ਖ਼ਪਤਕਾਰ ਦੇ ਘਰ ਵਿਚ ਦੁਕਾਨ ਹੈ, ਉਸ ਨੂੰ ਆਪਣੀ ਦੁਕਾਨ ਲਈ ਵੱਖਰਾ ਕਮਰਸ਼ੀਅਲ ਕੁਨੈਕਸ਼ਨ ਲੁਆਉਣਾ ਪਵੇਗਾ। ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧ ਵਿਚ ਵੱਖ-ਵੱਖ ਟੀਮਾਂ ਦਾ ਗਠਨ ਕਰ ਕੇ ਵਿਸ਼ੇਸ਼ ਚੈਕਿੰਗ ਜਾਰੀ ਰਹੇਗੀ। ਜੇਕਰ ਅਜਿਹੇ ਕੇਸ ਫੜੇ ਗਏ ਤਾਂ ਜੁਰਮਾਨਾ ਕਰਨ ਦੇ ਨਾਲ-ਨਾਲ ਵੱਡੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਜਲੰਧਰ’ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਚੱਲੀਆਂ ਤਾਬੜਤੋੜ ਗੋਲ਼ੀਆਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8