ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ ਫ਼ੈਸਲਾ
Tuesday, Sep 08, 2026 - 05:13 PM (IST)
ਪਟਿਆਲਾ : ਪੰਜਾਬ ਦੇ ਬਿਜਲੀ ਖਪਤਕਾਰਾਂ ਅਤੇ ਉਦਯੋਗਾਂ ਲਈ ਰਾਹਤ ਭਰੀ ਖ਼ਬਰ ਹੈ। ਸੂਤਰਾਂ ਮੁਤਾਬਕ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਨੇ ਸੂਬੇ ਵਿਚ ਲੰਬੇ ਬਿਜਲੀ ਕੱਟ ਲਗਾਉਣ ਫੈਸਲੇ ਨੂੰ ਫਿਲਹਾਲ ਵਾਪਸ ਲੈ ਲਿਆ ਹੈ। ਪੀਐੱਸਪੀਸੀਐੱਲ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਲੰਬੇ ਬਿਜਲੀ ਕੱਟਾਂ ਤੋਂ ਰਾਹਤ ਮਿਲਣੀ ਸੁਭਾਵਕ ਹੈ। ਮੀਡੀਆ ਰਿਪੋਰਟਾਂ ਮੁਤਾਬਕ ਤਲਵੰਡੀ ਸਾਬੋ ਗਰਿੱਡ ਨਾਲ ਸਬੰਧਤ ਜੋ ਸਮੱਸਿਆ ਆ ਰਹੀਆਂ ਸਨ, ਉਸ ਦਾ ਹੱਲ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵਿਭਾਗ ਵੱਲੋਂ ਪੰਜ ਘੰਟੇ ਬਿਜਲੀ ਕੱਟਣ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਹੁਣ ਵਾਪਿਸ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
ਹੁਣ ਖਪਤਕਾਰਾਂ ਨੂੰ ਸ਼ਾਮ 7 ਵਜੇ ਤੋਂ ਲੈ ਕੇ ਰਾਤ 12 ਵਜੇ ਤੱਕ ਬਿਜਲੀ ਦੀ ਸਪਲਾਈ ਮਿਲੇਗੀ, ਇਸ ਸਮੇਂ ਦਰਮਿਆਨ ਪਹਿਲਾਂ ਵਿਭਾਗ ਵੱਲੋਂ ਕੱਟ ਲਗਾਏ ਜਾਂਦੇ ਸਨ। ਇਸ ਦੇ ਨਾਲ ਹੀ ਉਦਯੋਗਿਕ ਇਕਾਈਆਂ 'ਤੇ ਜਿਹੜੇ ਬਿਜਲੀ ਕੱਟ ਲਗਾਉਣ ਦਾ ਫੈਸਲਾ ਲਿਆ ਗਿਆ ਸੀ, ਫਿਲਹਾਲ ਉਸ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
