ਭਿਆਨਕ ਗਰਮੀ ਦੌਰਾਨ 'ਚੰਡੀਗੜ੍ਹ' ਵਾਸੀਆਂ ਲਈ ਖ਼ੁਸ਼ਖ਼ਬਰੀ, ਹੁਣ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ

07/04/2022 12:25:10 PM

ਚੰਡੀਗੜ੍ਹ (ਰਜਿੰਦਰ) : ਸ਼ਹਿਰ ਦੇ ਕਈ ਇਲਾਕਿਆਂ 'ਚ ਬਿਜਲੀ ਦੀ ਸਮੱਸਿਆ ਖ਼ਤਮ ਹੋ ਜਾਵੇਗੀ ਕਿਉਂਕਿ ਯੂ. ਟੀ. ਪ੍ਰਸ਼ਾਸਨ ਨੇ ਸਾਰੰਗਪੁਰ ਦੇ 66 ਕੇ. ਵੀ. ਸਬ-ਸਟੇਸ਼ਨ ਦਾ ਕੰਮ ਮੁਕੰਮਲ ਕਰ ਲਿਆ ਹੈ। ਇਸ ਦੇ ਨਾਲ ਹੀ ਸਬ-ਸਟੇਸ਼ਨ ਦੀ ਟੈਸਟਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ 15 ਅਗਸਤ ਤੋਂ ਲੋਕਾਂ ਲਈ ਸ਼ੁਰੂ ਕਰ ਦਿੱਤਾ ਜਾਵੇਗਾ, ਜਿਸ ਕਾਰਨ ਸਾਰੰਗਪੁਰ, ਖੁੱਡਾ ਲਾਹੌਰਾ, ਖੁੱਡਾ ਜੱਸੂ, ਧਨਾਸ, ਪੀ. ਜੀ. ਆਈ. ਅਤੇ ਸੈਕਟਰ-11 ਦੇ ਲੋਕਾਂ ਨੂੰ ਬਿਜਲੀ ਦੇ ਅਣ-ਐਲਾਨੇ ਕੱਟਾਂ ਤੋਂ ਛੁਟਕਾਰਾ ਮਿਲ ਜਾਵੇਗਾ। 3 ਸਾਲ ਪਹਿਲਾਂ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਨੇ ਇਸ ਸਬ-ਸਟੇਸ਼ਨ ਦਾ ਕੰਮ ਵੱਖ-ਵੱਖ ਪੜਾਵਾਂ 'ਚ ਸ਼ੁਰੂ ਕੀਤਾ ਸੀ। ਇਸ ਸਬੰਧੀ ਚੀਫ਼ ਇੰਜੀਨੀਅਰ ਸੀ. ਬੀ. ਓਝਾ ਨੇ ਦੱਸਿਆ ਕਿ ਸਬ-ਸਟੇਸ਼ਨ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਿਆ ਹੈ ਅਤੇ ਹੁਣ ਇਸ ਦੀ ਟੈਸਟਿੰਗ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਟਾਂਡਾ 'ਚ ਵਾਪਰੇ ਦਰਦਨਾਕ ਹਾਦਸੇ ਨੇ ਵਿਛਾਏ ਮੌਤ ਦੇ ਸੱਥਰ, ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ (ਤਸਵੀਰਾਂ)

ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਨੂੰ ਲੋਕਾਂ ਲਈ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੰਗਪੁਰ, ਧਨਾਸ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਬਿਜਲੀ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ ਕਿਉਂਕਿ ਇੱਥੇ ਲੋਡ ਵੱਧਣ ਕਾਰਨ ਲੋਕਾਂ ਨੂੰ ਕਈ ਵਾਰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਇਹ ਸਮੱਸਿਆ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ। ਇਸ ਤੋਂ ਇਲਾਵਾ ਪੀ. ਜੀ. ਆਈ. ਦੀ ਬਿਜਲੀ ਸਪਲਾਈ 'ਚ ਵੀ ਸੁਧਾਰ ਹੋਵੇਗਾ। ਨਾਲ ਹੀ ਸ਼ਹਿਰ ਦੇ ਹੋਰ ਖੇਤਰ ਵੀ ਜ਼ਿਆਦਾ ਪ੍ਰਭਾਵਿਤ ਨਹੀਂ ਹੋਣਗੇ ਕਿਉਂਕਿ ਹੁਣ ਉਨ੍ਹਾਂ ਕੋਲ ਇਕ ਵਾਧੂ ਸਬ-ਸਟੇਸ਼ਨ ਤਿਆਰ ਹੈ, ਜਿਸ ਕਾਰਨ ਹੋਰ ਖੇਤਰਾਂ 'ਚ ਵੀ ਬਿਜਲੀ ਦੀ ਸਪਲਾਈ ਠੀਕ ਰਹੇਗੀ।

ਇਹ ਵੀ ਪੜ੍ਹੋ : ਚੰਡੀਗੜ੍ਹ : ਸੁਖਨਾ ਝੀਲ 'ਤੇ ਮੱਛੀਆਂ ਫੜ੍ਹਨ ਆਏ ਵਿਅਕਤੀ ਵੱਲੋਂ ਖ਼ੁਦਕੁਸ਼ੀ, 2 ਦਿਨ ਬਾਅਦ ਫੁੱਲ ਕੇ ਪਾਣੀ 'ਤੇ ਆਈ ਲਾਸ਼
ਬਿਜਲੀ ਦੀ ਮੰਗ ਸੀ ਜ਼ਿਆਦਾ
ਧਿਆਨ ਰਹੇ ਕਿ ਇਨ੍ਹਾਂ ਖੇਤਰਾਂ 'ਚ ਬਿਜਲੀ ਦੀ ਬਹੁਤ ਜ਼ਿਆਦਾ ਮੰਗ ਸੀ। ਗਰਮੀ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਸ਼ਹਿਰ 'ਚ ਬਿਜਲੀ ਦਾ ਲੋਡ ਵੱਧਣਾ ਸ਼ੁਰੂ ਹੋ ਜਾਂਦਾ ਹੈ। ਇਹੀ ਕਾਰਨ ਹੈ ਕਿ ਇਸ ਵਾਰ ਵੀ ਗਰਮੀਆਂ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਮੰਗ 365 ਮੈਗਾਵਾਟ ਤੱਕ ਪਹੁੰਚ ਗਈ ਸੀ, ਜਿਸ ਕਾਰਨ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ 'ਚ ਦੋ ਤੋਂ ਤਿੰਨ ਘੰਟੇ ਦੇ ਅਣ-ਐਲਾਨੇ ਬਿਜਲੀ ਕੱਟ ਲੱਗਣੇ ਸ਼ੁਰੂ ਹੋ ਗਏ ਸਨ, ਜਿਸ 'ਚ ਸਾਰੰਗਪੁਰ, ਖੁੱਡਾ ਲਾਹੌਰਾ ਅਤੇ ਖੁੱਡਾ ਜੱਸੂ ਦੇ ਇਲਾਕੇ ਜ਼ਿਆਦਾ ਪ੍ਰਭਾਵਿਤ ਸਨ। ਪ੍ਰਸ਼ਾਸਨ ਅਨੁਸਾਰ ਸਬ-ਸਟੇਸ਼ਨ ਲਈ ਜ਼ਮੀਨਦੋਜ਼ ਤਾਰਾਂ ਪਾਈਆਂ ਜਾਣੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਕੁੱਝ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੀ. ਜੀ. ਆਈ. ਦੇ ਨਾਲ ਲੱਗਦੀ ਸੜਕ ਤੋਂ ਜ਼ਮੀਨਦੋਜ਼ ਤਾਰਾਂ ਪਾ ਦਿੱਤੀਆਂ ਗਈਆਂ ਹਨ। ਬਿਜਲੀ ਵਿਭਾਗ ਵੀ ਸਮਾਰਟ ਗਰਿੱਡ ਪ੍ਰਾਜੈਕਟ ’ਤੇ ਕੰਮ ਕਰ ਰਿਹਾ ਹੈ। ਇਸ ਪ੍ਰਾਜੈਕਟ ਤਹਿਤ ਪਾਇਲਟ ਪ੍ਰਾਜੈਕਟ ਦੇ ਅੰਦਰ 30 ਹਜ਼ਾਰ ਸਮਾਰਟ ਮੀਟਰ ਲਾਏ ਗਏ ਹਨ ਅਤੇ ਕੇਂਦਰ ਦੀ ਮਨਜ਼ੂਰੀ ਤੋਂ ਬਾਅਦ ਹੀ ਪੂਰੇ ਸ਼ਹਿਰ 'ਚ ਸਮਾਰਟ ਮੀਟਰ ਲਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਖਰੜ 'ਚ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਮੰਦਰ 'ਚ ਕਰਵਾਇਆ ਸੀ ਪ੍ਰੇਮ ਵਿਆਹ
ਪੁਰਾਣੇ ਸਿਸਟਮ ਅਤੇ ਤਾਰਾਂ ਬਦਲਣ ਲਈ ਵੀ ਯਤਨ ਕੀਤੇ ਜਾਣ
ਫੈੱਡਰੇਸ਼ਨ ਆਫ ਸੈਕਟਰ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਬਿਜਲੀ ਦੇ ਕੱਟਾਂ ਤੋਂ ਛੁਟਕਾਰਾ ਮਿਲੇਗਾ, ਜਿਸ ਕਾਰਨ ਇਸ ਨੂੰ ਜਲਦੀ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਨਵੇਂ ਸਬ-ਸਟੇਸ਼ਨ ਲਾ ਕੇ ਚੰਗਾ ਕੰਮ ਕੀਤਾ ਹੈ ਪਰ ਪੁਰਾਣੇ ਬਿਜਲੀ ਸਿਸਟਮ ਅਤੇ ਤਾਰਾਂ ਨੂੰ ਬਦਲਣ ਲਈ ਵੀ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਇਸ ਕਾਰਨ ਵੀ ਲੋਕਾਂ ਨੂੰ ਕਈ ਵਾਰ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News